|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਂਗਕਾਂਗ ਦੇ ਸੰਵਿਧਾਨਕ ਮਾਮਲਿਆਂ ਬਾਰੇ ਸਿਰਫ ਅਸੀਂ ਲੈ ਸਕਦੇ ਹਾਂ ਫ਼ੈਸਲਾ : ਚੀਨ

ਬੀਜਿੰਗ (Vikram sehajpal) : ਚੀਨ ਨੇ ਮੰਗਲਵਾਰ ਨੂੰ ਕਿਹਾ ਕਿ ਹਾਂਗਕਾਂਗ ਦੇ ਸੰਵਿਧਾਨਕ ਮਾਮਲਿਆਂ ‘ਤੇ ਫੈਸਲਾ ਸੁਣਾਉਣ ਦਾ ਅਧਿਕਾਰ ਸਿਰਫ਼ ਉਸ ਕੋਲ ਹੈ। ਸ਼ਹਿਰ ਦੇ ਹਾਈਕੋਰਟ ਨੇ ਲੋਕਤੰਤਰ ਪੱਖੀ ਮੁਜ਼ਾਹਰਾਕਾਰੀਆਂ ਵੱਲੋਂ ਮਖੌਟਾ ਪਾਏ ਜਾਣ ‘ਤੇ ਲੱਗੀ ਰੋਕ ਨੂੰ ਹਟਾਉਣ ਤੋਂ ਬਾਅਦ ਚੀਨ ਨੇ ਇਸ ਦੀ ਨਿਖੇਧੀ ਕਰਦਿਆਂ ਇੱਕ ਬਿਆਨ ਦਿੱਤਾ ਹੈ।ਚੀਨ ਦੇ ਇਸ ਬਿਆਨ ਤੋਂ ਬਾਅਦ ਵਿਰੋ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬੀਜਿੰਗ (Vikram sehajpal) : ਚੀਨ ਨੇ ਮੰਗਲਵਾਰ ਨੂੰ ਕਿਹਾ ਕਿ ਹਾਂਗਕਾਂਗ ਦੇ ਸੰਵਿਧਾਨਕ ਮਾਮਲਿਆਂ ‘ਤੇ ਫੈਸਲਾ ਸੁਣਾਉਣ ਦਾ ਅਧਿਕਾਰ ਸਿਰਫ਼ ਉਸ ਕੋਲ ਹੈ। ਸ਼ਹਿਰ ਦੇ ਹਾਈਕੋਰਟ ਨੇ ਲੋਕਤੰਤਰ ਪੱਖੀ ਮੁਜ਼ਾਹਰਾਕਾਰੀਆਂ ਵੱਲੋਂ ਮਖੌਟਾ ਪਾਏ ਜਾਣ ‘ਤੇ ਲੱਗੀ ਰੋਕ ਨੂੰ ਹਟਾਉਣ ਤੋਂ ਬਾਅਦ ਚੀਨ ਨੇ ਇਸ ਦੀ ਨਿਖੇਧੀ ਕਰਦਿਆਂ ਇੱਕ ਬਿਆਨ ਦਿੱਤਾ ਹੈ।ਚੀਨ ਦੇ ਇਸ ਬਿਆਨ ਤੋਂ ਬਾਅਦ ਵਿਰੋਧ ਕਰ ਰਹੇ ਕਾਰਕੁੰਨਾਂ ਦੀ ਚਿੰਤਾ ਵੱਧ ਗਈ ਹੈ ਕਿ ਬੀਜਿੰਗ ਵਿੱਤੀ ਕੇਂਦਰ ਦੀ ਖ਼ੁਦਮੁਖਤਿਆਰੀ ਖੋਹ ਰਿਹਾ ਹੈ।

ਸੰਬੰਧਿਤ ਖ਼ਬਰਾਂ

ਅਕਤੂਬਰ ਦੇ ਮਹੀਨੇ ਵਿੱਚ ਮਖੌਟਿਆਂ ਉੱਤੇ ਪਾਬੰਦੀ ਲਗਾ ਦਿੱਤੀ ਗਈ ਸੀ। ਚੀਨੀ ਪੱਖੀ ਨੇਤਾ ਨੇ ਇਹ ਫ਼ੈਸਲਾ ਲੈਣ ਲਈ ਪੰਜ ਦਹਾਕਿਆਂ ਤੋਂ ਵੀ ਵੱਧ ਸਮੇਂ ਵਿੱਚ ਪਹਿਲੀ ਵਾਰ ਇੱਕ ਬਸਤੀਵਾਦੀ ਕਾਨੂੰਨ ਦੀ ਵਰਤੋਂ ਕੀਤੀ।ਨੈਸ਼ਨਲ ਪੀਪਲਜ਼ ਕਾਂਗਰਸ ਦੇ ਬੁਲਾਰੇ ਝਾਂਗ ਤਿਵਾਈ ਨੇ ਕਿਹਾ ਕਿ ਸਿਰਫ਼ ਵਿਧਾਨ ਸਭਾ ਨੂੰ ਇਹ ਫ਼ੈਸਲਾ ਲੈਣ ਦਾ ਅਧਿਕਾਰ ਹੈ ਕਿ ਕੋਈ ਵੀ ਕਾਨੂੰਨ ਅਸਲ ਕਾਨੂੰਨ - ਸ਼ਹਿਰ ਦੇ ਛੋਟੇ ਸੰਵਿਧਾਨ ਦੇ ਅਨੁਸਾਰ ਹੈ ਜਾਂ ਨਹੀਂ। ਝਾਂਗ ਨੇ ਕਿਹਾ, “ਕਿਸੇ ਹੋਰ ਸੰਸਥਾ ਨੂੰ ਇਸ ਸੰਬੰਧ ਵਿੱਚ ਫ਼ੈਸਲਾ ਲੈਣ ਦਾ ਅਧਿਕਾਰ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!