|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦੀ ਲੋੜ : ਡਿਪਟੀ ਕਮਿਸ਼ਨਰ

ਕਪੂਰਥਲਾ : ਜੀਵਨ ਨੂੰ ਸਫਲ ਕਰਨ ਲਈ ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਅੱਜ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਸਾਂਝ ਕਲਾ ਮੰਚ (ਰਜਿ:) ਕਪੂਰਥਲਾ ਦੇ ਸਹਿਯੋਗ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਜੀਵਨ ਨੂੰ ਸਫਲ ਕਰਨ ਲਈ ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਅੱਜ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਸਾਂਝ ਕਲਾ ਮੰਚ (ਰਜਿ:) ਕਪੂਰਥਲਾ ਦੇ ਸਹਿਯੋਗ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਵਿਸ਼ਾਲ ਕਵੀਸ਼ਰੀ ਦਰਬਾਰ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਅਸੀਂ ਬਹੁਤ ਭਾਗਾਂ ਵਾਲੇ ਹਾਂ, ਜਿਨਾਂ ਨੂੰ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਸਾਰਾ ਸਾਲ ਚੱਲਣ ਵਾਲੇ ਪ੍ਰੋਗਰਾਮ ਨੌਜਵਾਨ ਪੀੜੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸੰਦੇਸ਼ ਤੋਂ ਜਾਣੂ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨਾਂ ਕਿਹਾ ਕਿ ਮਿੱਠਾ ਬੋਲਣ ਤੇ ਨੀਵਾਂ ਰਹਿਣ ਦੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਅਪਣਾ ਕੇ ਆਪਣਾ ਜੀਵਨ ਸਾਰਥਕ ਕਰ ਸਕਦੇ ਹਾਂ।

ਸੰਬੰਧਿਤ ਖ਼ਬਰਾਂ

ਸ਼੍ਰੋਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਅਕਾਦਮੀ ਵੱਲੋਂ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਪ੍ਰੋਗਰਾਮ ਉਲੀਕੇ ਹਨ, ਜਿਸ ਤਹਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 13 ਥਾਵਾਂ 'ਤੇ ਗੁਰੂ ਸਾਹਿਬ ਦੇ ਫਲਸਫ਼ੇ 'ਤੇ ਆਧਾਰਿਤ ਨਾਟਕ ਅਤੇ ਹੋਰ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਮੁਖਤਿਆਰ ਸਿੰਘ ਜਫ਼ਰ ਅਤੇ ਹਰਦੇਵ ਲਾਲ ਬਾਈ ਦੇ ਕਵੀਸ਼ਰੀ ਜਥਿਆਂ ਵੱਲੋਂ ਹਾਜ਼ਰੀਨ ਨੂੰ ਕਵੀਸ਼ਰੀ ਰੰਗ ਵਿਚ ਰੰਗ ਦਿੱਤਾ। ਇਨਾਂ ਜਥਿਆਂ ਵੱਲੋਂ ਸਮਾਜਿਕ ਕੁਰੀਤੀਆਂ 'ਤੇ ਵੀ ਵਿਅੰਗਮਈ ਚੋਟ ਕਰਕੇ ਇਕ ਨਰੋਏ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਪ੍ਰਿੰਸੀਪਲ ਡਾ. ਵੀ. ਕੇ ਸਿੰਘ, ਪ੍ਰੋ. ਸਰਬਜੀਤ ਸਿੰਘ ਧੀਰ, ਸ੍ਰੀ ਗੁਰਮੁਖ ਸਿੰਘ ਢੋਡ, ਸ੍ਰੀ ਕਰਨ ਦੇਵ ਜਗੋਤਾ, ਸ੍ਰੀ ਗੁਰਪ੍ਰੀਤ ਸ਼ੰਮੀ, ਸ੍ਰੀ ਇੰਦਰਜੀਤ ਰੂਪੋਵਾਲੀ, ਸ੍ਰੀ ਸਤਬੀਰ ਸਿੰਘ ਚੰਦੀ, ਸ. ਸਿਮਰਨਜੀਤ ਸਿੰਘ, ਸ. ਮਹਿੰਦਰ ਸਿੰਘ ਨੂਰਪੁਰੀ, ਸਟੇਟ ਐਵਾਰਡੀ ਸ੍ਰੀ ਗੁਰਬਚਨ ਸਿੰਘ ਬੰਗੜ, ਸ. ਸੁਖਵਿੰਦਰ ਮੋਹਨ ਸਿੰਘ ਭਾਟੀਆ, ਪ੍ਰਿੰਸੀਪਲ ਪ੍ਰੋਮਿਲਾ ਅਰੋੜਾ, ਸ. ਸੁਖਜਿੰਦਰ ਸਿੰਘ ਬੱਬਰ, ਸ੍ਰੀ ਚੰਨ ਮੋਮੀ, ਸ੍ਰੀ ਕੰਵਰ ਇਕਬਾਲ, ਸ੍ਰੀਮਤੀ ਅਨੀਤਾ ਸਾਗਰ, ਸ੍ਰੀਮਤੀ ਵਸੁੰਧਰਾ ਠਾਕੁਰ, ਸ੍ਰੀਮਤੀ ਕੁਲਵਿੰਦਰ ਕੌਰ, ਮੈਡਮ ਮੀਨਾਕਸ਼ੀ, ਸ੍ਰੀਮਤੀ ਸਰਬਜੀਤ ਕੌਰ ਰੂਪੋਵਾਲੀ ਤੋਂ ਇਲਾਵਾ ਸ਼ਹਿਰ ਵਾਸੀ ਅਤੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!