|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

5 ਸਤੰਬਰ ਨੂੰ ਮਹਾਪੰਚਾਇਤ 'ਚ ਬਣਾਵਾਂਗੇ ਆਰ-ਪਾਰ ਦੀ ਰਣਨੀਤੀ : ਰਾਕੇਸ਼ ਟਿਕੈਤ

ਦਿੱਲੀ (ਦੇਵ ਇੰਦਰਜੀਤ) : ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ 'ਚ 5 ਸਤੰਬਰ ਨੂੰ ਹੋਣ ਵਾਲੀ ਮਹਾਪੰਚਾਇਤ 'ਚ ਆਰ-ਪਾਰ ਦੀ ਰਣਨੀਤੀ ਤਿਆਰ ਹੋਵੇਗੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਸ਼ਾਮ ਨੋਇਡਾ ਦੇ ਜੇਵਰ ਖੇਤਰ 'ਚ ਸਬੌਤਾ ਅੰਡਰ ਕੋਲ ਆਯੋਜਿਤ ਇਕ ਰੈਲੀ ਦੌਰਾਨ ਆਪਣੇ ਵਰਕਰਾਂ ਨੂੰ ਸੰਬੋਧਨ ਕ

NRI Post Desk · 1935 ਦਿਨ ਪਹਿਲਾਂ · ਅੱਪਡੇਟ 1935 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
5 ਸਤੰਬਰ ਨੂੰ ਮਹਾਪੰਚਾਇਤ 'ਚ ਬਣਾਵਾਂਗੇ ਆਰ-ਪਾਰ ਦੀ ਰਣਨੀਤੀ : ਰਾਕੇਸ਼ ਟਿਕੈਤ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ 'ਚ 5 ਸਤੰਬਰ ਨੂੰ ਹੋਣ ਵਾਲੀ ਮਹਾਪੰਚਾਇਤ 'ਚ ਆਰ-ਪਾਰ ਦੀ ਰਣਨੀਤੀ ਤਿਆਰ ਹੋਵੇਗੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਸ਼ਾਮ ਨੋਇਡਾ ਦੇ ਜੇਵਰ ਖੇਤਰ 'ਚ ਸਬੌਤਾ ਅੰਡਰ ਕੋਲ ਆਯੋਜਿਤ ਇਕ ਰੈਲੀ ਦੌਰਾਨ ਆਪਣੇ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਨੂੰ ਦੋਹਰਾਉਂਦੇ ਹੋਏ ਕਹਿਾ ਕਿ ਇਹ ਖੇਤੀ ਕਾਨੂੰਨ ਕਿਸਾਨ ਮਜ਼ਦੂਰ ਅਤੇ ਆਮ ਜਨਤਾ ਦੇ ਵਿਰੋਧੀ ਹਨ।

ਸੰਬੰਧਿਤ ਖ਼ਬਰਾਂ

ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਬਰਬਾਦ ਕਰਨ ਲਈ ਬਿਨਾਂ ਮੰਗੇ ਇਹ ਖੇਤੀ ਕਾਨੂੰਨ ਦੇਸ਼ ਦੇ ਕਿਸਾਨਾਂ ਨੂੰ ਥੋਪ ਦਿੱਤੇ ਗਏ ਹਨ। ਜਿਸ ਨਾਲ ਕਿਸਾਨ ਪਹਿਲਾਂ ਕਰਜ਼ 'ਚ ਡੁਬੇਗਾ, ਫਿਰ ਹੌਲੀ-ਹੌਲੀ ਪੂੰਜੀਪਤੀ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਹੜਪਨ ਦਾ ਕੰਮ ਕਰਨਗੇ। ਦੇਸ਼ ਦੇ ਲੋਕ ਕਿਸਾਨ ਅੰਦੋਲਨ ਨਾਲ ਨਹੀਂ ਵਿਚਾਰਧਾਰਕ ਕ੍ਰਾਂਤੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਖੇਤਰ ਦੇ ਕਿਸਾਨਾਂ ਤੋਂ ਸਤੰਬਰ ਨੂੰ ਮੁਜ਼ੱਫਰਨਗਰ 'ਚ ਹੋਣ ਵਾਲੀ ਮਹਾਪੰਚਾਇਤ 'ਚ ਵੱਧ ਤੋਂ ਵੱਧ ਗਿਣਤੀ 'ਚ ਹਿੱਸਾ ਲੈਣ ਦੀ ਅਪੀਲ ਕੀਤੀ।

ਟਿਕੈਤ ਨੇ ਕਿਹਾ ਕਿ ਸਰਕਾਰ ਸਿਰਫ਼ ਇਸ ਨੂੰ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਅੰਦੋਲਨ ਦੱਸ ਰਹੀ ਹੈ ਪਰ ਇਸ 'ਚ 550 ਤੋਂ ਵੱਧ ਕਿਸਾਨ ਸੰਗਠਨ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਹ ਗਲਤਫਹਿਮੀ ਛੱਡ ਦੇਵੇ ਕਿ ਕਿਸਾਨ ਥੱਕ ਕੇ ਘਰ ਵਾਪਸ ਚੱਲੇ ਜਾਣਗੇ। ਮਹਾਪੰਚਾਇਤ 'ਚ ਜੇਵਰ ਤੋਂ ਇਲਾਵਾ ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਸਮੇਤ ਕਈ ਜ਼ਿਲ੍ਹਿਆਂ ਦੇ ਲੋਕ ਵੀ ਪਹੁੰਚੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!