|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਲੈਕ ਆਊਟ ਨਹੀਂ ਹੋਣ ਦੇਵਾਂਗੇ ਪੰਜਾਬ ਨੂੰ : ਖੇਤੀ ਮੰਤਰੀ ਰਣਦੀਪ ਸਿੰਘ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦੇ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਦੇਸ਼ ’ਚ ਕੋਲੇ ਦੇ ਸੰਕਟ ਦੇ ਬਾਵਜੂਦ ਪੰਜਾਬ ’ਚ ਬਲੈਕ ਆਊਟ ਵਰਗੀ ਸਥਿਤੀ ਪੈਦਾ ਨਹੀਂ ਹੋਣ ਦੇਵੇਗੀ। ਨਾਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

NRI Post Desk · 1873 ਦਿਨ ਪਹਿਲਾਂ · ਅੱਪਡੇਟ 1873 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਲੈਕ ਆਊਟ ਨਹੀਂ ਹੋਣ ਦੇਵਾਂਗੇ ਪੰਜਾਬ ਨੂੰ : ਖੇਤੀ ਮੰਤਰੀ ਰਣਦੀਪ ਸਿੰਘ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦੇ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਦੇਸ਼ ’ਚ ਕੋਲੇ ਦੇ ਸੰਕਟ ਦੇ ਬਾਵਜੂਦ ਪੰਜਾਬ ’ਚ ਬਲੈਕ ਆਊਟ ਵਰਗੀ ਸਥਿਤੀ ਪੈਦਾ ਨਹੀਂ ਹੋਣ ਦੇਵੇਗੀ। ਨਾਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ

ਸੰਬੰਧਿਤ ਖ਼ਬਰਾਂ

ਅਗਵਾਈ ਹੇਠ ਪੰਜਾਬ ਸਰਕਾਰ ਨੇ ਬਿਜਲੀ ਸੰਕਟ ਦੇ ਹੱਲ ਲਈ ਪੁਖਤਾ ਇੰਤਜ਼ਾਮ ਕੀਤੇ ਹਨ, ਜਿਸ ਕਰਕੇ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਕੋਲੇ ਦੀ ਖ਼ੇਪ ਦੀ ਸਪੈਸ਼ਲ ਰੇਲਗੱਡੀ ਬਹੁਤ ਜਲਦ ਪੰਜਾਬ ਪਹੁੰਚ ਰਹੀ ਹੈ।

ਪੰਜਾਬ ’ਚ ਡੀ. ਏ. ਪੀ. ਖਾਦ ਦੀ ਵੀ ਕੋਈ ਕਿੱਲਤ ਨਹੀਂ ਆਵੇਗੀ ਅਤੇ 1.97 ਲੱਖ ਮੀਟ੍ਰਿਕ ਟਨ ਪੰਜਾਬ ਪੁੱਜ ਰਹੀ ਹੈ। ਕੈਬਨਿਟ ਮੰਤਰੀ ਬਣਨ ਮਗਰੋਂ ਨਾਭਾ ਦੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੜ ਨਾਭਾ ਪੁੱਜੇ ਰਣਦੀਪ ਸਿੰਘ ਨਾਭਾ ਆਪਣੇ ਸਵ. ਪਿਤਾ ਤੇ ਸਾਬਕਾ ਮੰਤਰੀ ਗੁਰਦਰਸ਼ਨ ਸਿੰਘ ਦੀ ਨਾਭਾ-ਪਟਿਆਲਾ ਬਾਈਪਾਸ ਨੇੜੇ ਸਥਿਤ ਯਾਦਗਾਰ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਨਿਰੰਤਰ ਨਿਰਸਵਾਰਥ ਸੇਵਾ ਕਰਨ ਦਾ ਪ੍ਰਣ ਦੁਹਰਾਇਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!