|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

WhatsApp ਨੇ ਸਾਡੇ ਨਾਲ ਇਕ ਵਾਰ ਵੀ ਹੈਕਿੰਗ ਦਾ ਜ਼ਿਕਰ ਨਹੀਂ ਕੀਤਾ, ਹੁਣ 4 ਦਿਨਾਂ 'ਚ ਦਵੋ ਜਵਾਬ

ਵਾਸ਼ਿੰਗਟਨ ਡੈਸਕ (Vikram Sehajpal) : ਹਾਲ ਹੀ ਵਿੱਚ ਇਹ ਖ਼ੁਲਾਸਾ ਹੋਇਆ ਹੈ ਕਿ ਵਟਸਐਪ ਰਾਹੀਂ ਭਾਰਤ ਦੇ ਕਈ ਪੱਤਰਕਾਰਾਂ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਦੀ ਜਾਸੂਸੀ ਕੀਤੀ ਗਈ। ਵਟਸਐਪ ਰਾਹੀਂ ਹੋਈ ਜਾਸੂਸੀ ਦੇ ਮਾਮਲੇ ਵਿਚ ਸਰਕਾਰ ਨੂੰ ਸਾਜਿਸ਼ ਦਾ ਖਦਸ਼ਾ ਹੈ।ਸਰਕਾਰ ਨੇ ਇਸ ਉੱਤੇ ਚਿੰਤਾ ਪ੍ਰਗਟਾਈ ਹੈ ਕਿ ਜੂਨ ਤੋਂ ਲੈ ਕੇ ਹੁਣ ਤੱਕ ਵਟਸਐਪ ਨਾਲ ਕਈ ਵਾਰ ਗੱਲਬਾਤ ਹੋਈ ਪਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਹਾਲ ਹੀ ਵਿੱਚ ਇਹ ਖ਼ੁਲਾਸਾ ਹੋਇਆ ਹੈ ਕਿ ਵਟਸਐਪ ਰਾਹੀਂ ਭਾਰਤ ਦੇ ਕਈ ਪੱਤਰਕਾਰਾਂ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਦੀ ਜਾਸੂਸੀ ਕੀਤੀ ਗਈ। ਵਟਸਐਪ ਰਾਹੀਂ ਹੋਈ ਜਾਸੂਸੀ ਦੇ ਮਾਮਲੇ ਵਿਚ ਸਰਕਾਰ ਨੂੰ ਸਾਜਿਸ਼ ਦਾ ਖਦਸ਼ਾ ਹੈ।ਸਰਕਾਰ ਨੇ ਇਸ ਉੱਤੇ ਚਿੰਤਾ ਪ੍ਰਗਟਾਈ ਹੈ ਕਿ ਜੂਨ ਤੋਂ ਲੈ ਕੇ ਹੁਣ ਤੱਕ ਵਟਸਐਪ ਨਾਲ ਕਈ ਵਾਰ ਗੱਲਬਾਤ ਹੋਈ ਪਰ ਕੰਪਨੀ ਨੇ ਇਕ ਵਾਰ ਵੀ ਪੈਗਾਸਸ ਹੈਕਿੰਗ ਘਟਨਾ ਦਾ ਜ਼ਿਕਰ ਨਹੀਂ ਕੀਤਾ।

ਸੰਬੰਧਿਤ ਖ਼ਬਰਾਂ

ਸਰਕਾਰ ਨੇ ਇਸ ਮਾਮਲੇ ਵਿੱਚ ਜਵਾਬ ਦੇਣ ਲਈ 4 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ।ਇਕ ਸੀਨੀਅਰ ਅਧਿਕਾਰੀ ਨੇ ਸਵਾਲ ਕੀਤਾ ਹੈ ਕਿ ਇਹ ਵਟਸਐਪ ਸੰਦੇਸ਼ਾਂ ਦੇ ਸਰੋਤਾਂ ਦੀ ਜਾਣਕਾਰੀ ਅਤੇ ਜਵਾਬਦੇਹੀ ਤੈਅ ਕਰਨ ਲਈ ਕੋਈ ਕਦਮ ਚੁੱਕਣ ਨਾਲ ਸਰਕਾਰ ਨੂੰ ਰੋਕਣ ਲਈ ਕੰਪਨੀ ਵੱਲੋਂ ਕੋਈ ਚਾਲ ਤਾਂ ਨਹੀਂ ਚੱਲੀ ਜਾ ਰਹੀ?ਸਰਕਾਰ ਹੈਕਿੰਗ ਦੇ ਮਾਮਲੇ ਨੂੰ ਲੈ ਕੇ ਵੀ ਸਵਾਲ ਕਰ ਰਹੀ ਹੈ। ਇਹ ਕਾਰਨ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿ ਸਰਕਾਰ ਨੇ ਦੇਸ਼ ਵਿੱਚ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੂੰ ਰੋਕਣ ਦੇ ਹੱਲ ਲਈ ਸੁਪਰੀਮ ਕੋਰਟ ਵਿਚ ਤਿੰਨ ਮਹੀਨਿਆਂ ਦਾ ਸਮਾ ਮੰਗਿਆ ਹੈ।

ਸਰਕਾਰ ਨੇ ਅਦਾਲਤ ਵਿੱਚ ਕਿਹਾ, " ਸਾਨੂੰ ਚਿੰਤਾ ਹੈ ਕਿ ਭਾਰਤੀ ਨਾਗਰਿਕਾਂ ਦੀ ਜਾਸੂਸੀ ਕੀਤੀ ਗਈ। ਅਜਿਹੇ ਲੋਕਾਂ ਦੇ ਨਾਂਅ ਆਏ ਜਿਨ੍ਹਾਂ ਦਾ ਨਜ਼ਰੀਆ ਸਰਕਾਰ ਵਿਰੋਧੀ ਰਿਹਾ ਹੈ।" ਸਰਕਾਰ ਦਾ ਕਹਿਣਾ ਹੈ ਕਿ ਉਹ ਨਿਖੇਧੀ ਕਰਨ ਵਾਲਿਆਂ ਵਿਰੁੱਧ ਨਹੀਂ ਹੈ ਪਰ ਸ਼ਰਾਰਤੀ ਅਨਸਰਾਂ ਉੱਤੇ ਲਗਾਮ ਲਗਾਉਣੀ ਜ਼ਰੂਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!