ਕਪੂਰਥਲਾ : ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਤਿੰਨ ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਮੰਡੀਆਂ ਵਿਚ ਖ਼ਰੀਦ ਏਜੰਸੀਆਂ ਵੱਲੋਂ 300937 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ 20472 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਗਈ, ਜਿਸ ਵਿਚ ਪਨਗ੍ਰੇਨ ਵੱਲੋ 4551 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 4900 ਮੀਟ੍ਰਿਕ ਟਨ, ਪਨਸਪ ਵੱਲੋਂ 3119 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 2925 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 2485 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 2492 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।
ਸੰਬੰਧਿਤ ਖ਼ਬਰਾਂ
ਇਸ ਤਰਾਂ ਹੁਣ ਤੱਕ ਪਨਗ੍ਰੇਨ ਵੱਲੋ ਕੁਲ 70457 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 73346 ਮੀਟ੍ਰਿਕ ਟਨ, ਪਨਸਪ ਵੱਲੋਂ 59278 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 35527 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 24982 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 34663 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 2684 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ ਹੁਣ ਤੱਕ 353.22 ਕਰੋੜ ਰੁਪਏ ਜਾਰੀ ਕੀਤੇ ਗਏ ਹਨ।






