|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਕਣਕ ਦੀ ਖ਼ਰੀਦ ਹੋ ਸਕਦੀ ਹੈ ਪ੍ਰਭਾਵਿਤ, ਕਣਕ ਦੇ ਸੈਂਪਲ ਹੋਏ ਫੇਲ੍ਹ

ਨਿਊਜ਼ ਡੈਸਕ : ਕਣਕ ਦੀ ਸੀਜ਼ਨ ਸਿਰ 'ਤੇ ਹੈ ਤੇ ਹੁਣ ਪੰਜਾਬ ਦੇ ਕਿਸਾਨਾਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। FCI ਨੇ ਪੰਜਾਬ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੀ ਕਣਕ ਨੂੰ ਆਪਣੇ ਸੈਂਪਲ 'ਚ ਰੱਦ ਕਰ ਦਿੱਤਾ ਹੈ। ਸੈਂਪਲ ਫੇਲ੍ਹ ਹੋਣ ਨਾਲ ਪੰਜਾਬ ਦੀਆਂ ਖ਼ਰੀਦ ਏਜੰਸੀਆਂ 'ਚ ਹੜਕੰਪ ਮਚ ਗਿਆ ਹੈ। ਮਾਰਚ ਮਹੀਨੇ 'ਚ ਪਈ ਅੱਤ ਦੀ ਗਰਮੀ ਕਰਕੇ ਜਿੱਥੇ ਕਣਕ ਦਾ ਝਾੜ ਘਟਿਆ ਹੈ, ਉ

NRI Post Desk · 1688 ਦਿਨ ਪਹਿਲਾਂ · ਅੱਪਡੇਟ 1688 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਕਣਕ ਦੀ ਖ਼ਰੀਦ ਹੋ ਸਕਦੀ ਹੈ ਪ੍ਰਭਾਵਿਤ, ਕਣਕ ਦੇ ਸੈਂਪਲ ਹੋਏ ਫੇਲ੍ਹ
📷 NRI Post Desk

ਨਿਊਜ਼ ਡੈਸਕ : ਕਣਕ ਦੀ ਸੀਜ਼ਨ ਸਿਰ 'ਤੇ ਹੈ ਤੇ ਹੁਣ ਪੰਜਾਬ ਦੇ ਕਿਸਾਨਾਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। FCI ਨੇ ਪੰਜਾਬ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੀ ਕਣਕ ਨੂੰ ਆਪਣੇ ਸੈਂਪਲ 'ਚ ਰੱਦ ਕਰ ਦਿੱਤਾ ਹੈ। ਸੈਂਪਲ ਫੇਲ੍ਹ ਹੋਣ ਨਾਲ ਪੰਜਾਬ ਦੀਆਂ ਖ਼ਰੀਦ ਏਜੰਸੀਆਂ 'ਚ ਹੜਕੰਪ ਮਚ ਗਿਆ ਹੈ। ਮਾਰਚ ਮਹੀਨੇ 'ਚ ਪਈ ਅੱਤ ਦੀ ਗਰਮੀ ਕਰਕੇ ਜਿੱਥੇ ਕਣਕ ਦਾ ਝਾੜ ਘਟਿਆ ਹੈ, ਉੱਥੇ ਹੀ ਦਾਣਾ ਸੁੰਗੜਨ ਕਰਕੇ ਭਾਰਤੀ ਖ਼ੁਰਾਕ ਨਿਗਮ ਵੱਲੋਂ ਲਏ ਗਏ ਕਣਕ ਦੇ ਸੈਂਪਲ ਫੇਲ੍ਹ ਹੋ ਰਹੇ ਹਨ।

ਸੰਬੰਧਿਤ ਖ਼ਬਰਾਂ

ਇਸ ਕਰਕੇ ਪੰਜਾਬ ਦੀ ਬਹੁਤ ਸਾਰੀਆਂ ਮੰਡੀਆਂ 'ਚ ਕਣ ਦੀ ਖਰੀਦ ਨੂੰ ਬ੍ਰੇਕ ਲੱਗਣ ਲੱਗੀ ਹੈ। ਇਸ ਨਵੀਂ ਮੁਸੀਬਤ ਨੇ ਜਿੱਥੇ ਕਿਸਾਨਾਂ ਲਈ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ, ਉੱਥੇ ਹੀ ਪੰਜਾਬ ਸਰਕਾਰ ਦਾ ਫਿਕਰ ਵੀ ਵਧ ਗਿਆ ਹੈ। ਖਰੀਦ ਏਜੰਸੀਆਂ ਐਫਸੀਆਈ ਦੇ ਮਾਪਦੰਡ ਨੂੰ ਕਰਨ ਵਿੱਚ ਅਸਮਰਥ ਹੈ। ਅੱਜ ਮੁੜ ਐਫਸੀਆਈ ਦੀਆਂ ਪੰਜ ਟੀਮਾਂ ਮੰਡੀਆਂ ਦਾ ਦੌਰਾ ਕਰਨਗੀਆਂ। ਇਸ ਤੋਂ ਬਾਅਦ ਮੁੜ ਵਿਚਾਰ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!