|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਲੇ ਤੋਂ ਤੰਗ ਜੀਜੇ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

ਗੁਰੂਹਰਸਹਾਏ: ਬਸਤੀ ਤਰਖ਼ਾਣਾ ਵਾਲੀ ਦਾਖਲੀ ਨਾਨਕਪੁਰਾ ਨੇ ਗੁਰੂਹਰਸਹਾਏ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਸਾਲੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖ਼ਾ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਪੁਲਸ ਥਾਣਾ ਗੁਰੂਹਰਸਹਾਏ ਵਲੋਂ ਦੋ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਮੇਜ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਬਸਤੀ ਤਰਖ਼ਾਣਾ ਵਾਲੀ ਦਾਖਲ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਗੁਰੂਹਰਸਹਾਏ: ਬਸਤੀ ਤਰਖ਼ਾਣਾ ਵਾਲੀ ਦਾਖਲੀ ਨਾਨਕਪੁਰਾ ਨੇ ਗੁਰੂਹਰਸਹਾਏ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਸਾਲੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖ਼ਾ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਪੁਲਸ ਥਾਣਾ ਗੁਰੂਹਰਸਹਾਏ ਵਲੋਂ ਦੋ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਮੇਜ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਬਸਤੀ ਤਰਖ਼ਾਣਾ ਵਾਲੀ ਦਾਖਲੀ ਨਾਨਕਪੁਰਾ ਨੇ ਦੋਸ਼ ਲਗਾਇਆ ਕਿ ਉਸ ਦਾ ਭਰਾ ਰਾਜ ਕੁਮਾਰ (26) ਦਾ ਵਿਆਹ ਕਰੀਬ 5 ਸਾਲ ਪਹਿਲਾਂ ਮਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਰੇਲਵੇ ਬਸਤੀ ਗੁਰੂਹਰਸਹਾਏ ਨਾਲ ਹੋਇਆ ਸੀ ਅਤੇ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਰਾਜ ਕੁਮਾਰ ਦਾ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਨਾਲ ਝਗੜਾ ਹੋਣ ਲੱਗ ਪਿਆ। ਜਿਸ ਕਾਰਨ ਰਾਜ ਕੁਮਾਰ ਕਾਫ਼ੀ ਜ਼ਿਆਦਾ ਪ੍ਰੇਸਾਨ ਰਹਿੰਦਾ ਸੀ ਅਤੇ ਉਹ ਆਪਣੀ ਪਤਨੀ ਨਾਲ ਗੁਰੂਹਰਸਹਾਏ ਵਿਖੇ ਪਿੰਡ ਛੱਡ ਕੇ ਰਹਿਣ ਲੱਗਾ।

ਸੰਬੰਧਿਤ ਖ਼ਬਰਾਂ

ਗੁਰਮੇਜ ਸਿੰਘ ਨੇ ਦੋਸ਼ ਲਗਾਇਆ ਕਿ ਰਾਜ ਕੁਮਾਰ ਦੀ ਪਤਨੀ ਆਪਣੇ ਪੇਕੇ ਘਰ ਚਲੀ ਗਈ, ਜਿਸ ਕਾਰਨ ਫਿਰ ਤੋਂ ਰਾਜ ਕੁਮਾਰ ਕਾਫ਼ੀ ਪ੍ਰੇਸ਼ਾਨ ਸੀ ਅਤੇ ਉਸ ਨੇ ਆਪਣੇ ਸਾਲੇ ਹਰਮਨ ਸਿੰਘ ਅਤੇ ਉਸ ਦੇ ਸਾਥੀ ਅਸ਼ਵਨੀ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਕੇਸ ਦੀ ਜਾਂਚ ਪੜਤਾਲ ਕਰ ਰਹੇ ਇੰਸਪੈਕਟਰ ਤਰਸੇਮ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਮੇਜ ਸਿੰਘ ਦੇ ਬਿਆਨਾਂ ਨੂੰ ਕਲਮਬੰਦ ਕਰਦਿਆਂ ਹਰਮਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰੇਲਵੇ ਬਸਤੀ ਗੁਰੂਹਰਸਹਾਏ ਅਤੇ ਅਸ਼ਵਨੀ ਦੇ ਵਿਰੁੱਧ 306/34 ਆਈ. ਪੀ. ਸੀ. ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!