|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਤੋਂ ਡਿਪੋਰਟ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ

ਫ਼ਰੀਦਕੋਟ (ਨੇਹਾ): ਫ਼ਰੀਦਕੋਟ ਦੇ ਨੇੜਲੇ ਪਿੰਡ ਸੁੱਖਣਵਾਲਾ ਵਿੱਚ ਦੇਰ ਰਾਤ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ 30 ਸਾਲਾ ਨੌਜਵਾਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਦੀ ਮੁੱਢਲੀ ਤਫ਼ਤੀਸ਼ ਵਿੱਚ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ ਦਾ ਦੋ ਸਾਲ ਪਹਿਲਾਂ ਰੁਪਿੰਦਰ ਕੌਰ ਨਾਲ ਵਿਆਹ ਹੋਇਆ ਸੀ। ਰੁਪਿੰਦਰ ਕੌਰ ਕੈਨੇਡਾ ਰਹਿੰਦੀ ਸੀ ਜਿੱਥੇ ਉਸ ਦੀ ਹਰਕੰਵਲਜੀਤ ਸਿੰਘ

NRI Post Desk · 365 ਦਿਨ ਪਹਿਲਾਂ · ਅੱਪਡੇਟ 365 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਤੋਂ ਡਿਪੋਰਟ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ
📷 NRI Post Desk

ਫ਼ਰੀਦਕੋਟ (ਨੇਹਾ): ਫ਼ਰੀਦਕੋਟ ਦੇ ਨੇੜਲੇ ਪਿੰਡ ਸੁੱਖਣਵਾਲਾ ਵਿੱਚ ਦੇਰ ਰਾਤ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ 30 ਸਾਲਾ ਨੌਜਵਾਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਦੀ ਮੁੱਢਲੀ ਤਫ਼ਤੀਸ਼ ਵਿੱਚ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ ਦਾ ਦੋ ਸਾਲ ਪਹਿਲਾਂ ਰੁਪਿੰਦਰ ਕੌਰ ਨਾਲ ਵਿਆਹ ਹੋਇਆ ਸੀ। ਰੁਪਿੰਦਰ ਕੌਰ ਕੈਨੇਡਾ ਰਹਿੰਦੀ ਸੀ ਜਿੱਥੇ ਉਸ ਦੀ ਹਰਕੰਵਲਜੀਤ ਸਿੰਘ ਵਾਸੀ ਬੱਲੂਆਣਾ ਨਾਲ ਦੋਸਤੀ ਹੋ ਗਈ ਅਤੇ ਕੁਝ ਸਮਾਂ ਪਹਿਲਾਂ ਹੀ ਇਨ੍ਹਾਂ ਦੋਹਾਂ ਨੂੰ ਕੈਨੇਡਾ ਨੇ ਡਿਪੋਟ ਕਰਕੇ ਭਾਰਤ ਭੇਜ ਦਿੱਤਾ ਗਿਆ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਦਿੰਦਿਆਂ ਡੀ ਐੱਸ ਪੀ ਤਿਰਲੋਚਨ ਸਿੰਘ ਨੇ ਕਿਹਾ ਕਿ ਮੁੱਢਲੀ ਪੜਤਾਲ ਤੋਂ ਬਾਅਦ ਪਤਾ ਲੱਗਾ ਹੈ ਕਿ ਰੁਪਿੰਦਰ ਕੌਰ ਅਤੇ ਹਰਕੰਵਲਜੀਤ ਸਿੰਘ ਦੇ ਪ੍ਰੇਮ ਸੰਬੰਧ ਸਨ ਅਤੇ ਇਨ੍ਹਾਂ ਸੰਬੰਧਾਂ ਕਾਰਨ ਹੀ ਸ਼ੁੱਕਰਵਾਰ ਦੀ ਰਾਤ ਨੂੰ ਰੁਪਿੰਦਰ ਕੌਰ ਅਤੇ ਹਰਕੰਵਲਜੀਤ ਸਿੰਘ ਨੇ ਗੁਰਵਿੰਦਰ ਸਿੰਘ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।

ਘਟਨਾ ਸਮੇਂ ਘਰ ਵਿੱਚ ਹੋਰ ਕੋਈ ਮੌਜ਼ੂਦ ਨਹੀਂ ਸੀ। ਜਾਣਕਾਰੀ ਅਨੁਸਾਰ ਪਿੰਡ ਦੇ ਕੁਝ ਮੋਹਤਬਰਾਂ ਵੱਲੋਂ ਹੀ ਇਸ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ ਸੀ। ਡੀ ਐੱਸ ਪੀ ਤਿਰਲੋਚਨ ਸਿੰਘ ਨੇ ਕਿਹਾ ਕਿ ਮੁੱਢਲੀ ਪੜਤਾਲ ਤੋਂ ਬਾਅਦ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਅਤੇ ਉਸ ਦੇ ਪ੍ਰੇਮੀ ਹਰਕੰਵਲਜੀਤ ਸਿੰਘ ਖਿਲਾਫ਼ ਕੇਸ ਦਰਜ ਕਰਦਿਆਂ ਗ੍ਰਿਫਤਾਰ ਕੀਤਾ ਗਿਆ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!