|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ ਪਤਨੀ ਵਲੋਂ ਘਰੇਲੂ ਹਿੰਸਾ ਦਾ ਮਾਮਲਾ ਦਰਜ

ਦਿੱਲੀ (ਦੇਵ ਇੰਦਰਜੀਤ) : ਫਿਲਮ ਇੰਡਸਟਰੀ ਦੇ ਮਸ਼ਹੂਰ ਰੈਪਰ ਤੇ ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ ਹੋਇਆ ਹੈ। ਹਨੀ ਸਿੰਘ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਨੇ ਇਹ ਕੇਸ ਦਰਜ ਕਰਵਾਇਆ ਹੈ। ਸ਼ਾਲਿਨੀ ਨੇ ‘ਘਰੇਲੂ ਹਿੰਸਾ ਤੋਂ ਮਹਿਲਾ ਸੁਰੱਖਿਆ ਐਕਟ 2005’ ਅਧੀਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਆਪਣੇ ਪਤੀ ਹਨੀ ਸਿੰਘ ਖ਼ਿਲਾਫ ਪਟੀਸ਼ਨ ਦਾਇਰ ਕੀਤੀ

NRI Post Desk · 1941 ਦਿਨ ਪਹਿਲਾਂ · ਅੱਪਡੇਟ 1941 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ ਪਤਨੀ ਵਲੋਂ ਘਰੇਲੂ ਹਿੰਸਾ ਦਾ ਮਾਮਲਾ ਦਰਜ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਫਿਲਮ ਇੰਡਸਟਰੀ ਦੇ ਮਸ਼ਹੂਰ ਰੈਪਰ ਤੇ ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ ਹੋਇਆ ਹੈ। ਹਨੀ ਸਿੰਘ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਨੇ ਇਹ ਕੇਸ ਦਰਜ ਕਰਵਾਇਆ ਹੈ। ਸ਼ਾਲਿਨੀ ਨੇ ‘ਘਰੇਲੂ ਹਿੰਸਾ ਤੋਂ ਮਹਿਲਾ ਸੁਰੱਖਿਆ ਐਕਟ 2005’ ਅਧੀਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਆਪਣੇ ਪਤੀ ਹਨੀ ਸਿੰਘ ਖ਼ਿਲਾਫ ਪਟੀਸ਼ਨ ਦਾਇਰ ਕੀਤੀ ਹੈ।

ਸੰਬੰਧਿਤ ਖ਼ਬਰਾਂ

ਤੀਸ ਹਜ਼ਾਰੀ ਕੋਰਟ ਦੀ ਮੁੱਖ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਸਾਹਮਣੇ ਅੱਜ ਯਾਨੀ 3 ਅਗਸਤ ਨੂੰ ਮਾਮਲਾ ਦਰਜ ਕਰਵਾਇਆ ਗਿਆ। ਸ਼ਾਲਿਨੀ ਵੱਲੋਂ ਕੇਸ ਦਰਜ ਕਰਵਾਉਣ ਤੋਂ ਬਾਅਦ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਵੱਲੋਂ ਗਾਇਕ ਤੇ ਐਕਟਰ ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਕੇ ਇਸ ਮਾਮਲੇ ’ਚ ਉਨ੍ਹਾਂ ਦਾ ਜਵਾਬ ਤਲਬ ਕੀਤਾ ਗਿਆ ਹੈ। ਹਨੀ ਸਿੰਘ ਨੂੰ ਅਦਾਲਤ ਨੇ 28 ਅਗਸਤ ਤਕ ਆਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!