|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੰਬਾਊ ਘਟਨਾ - ਪਤਨੀ ਨੇ ਜ਼ਹਿਰ ਦੇ ਕੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ

ਤਰਨਤਾਰਨ : ਪਿੰਡ ਪਲਾਸੌਰ ਵਿਖੇ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਪਤਨੀ ਨੇ ਜ਼ਹਿਰ ਦੇ ਕੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਤੋਂ ਬਾਅਦ ਪਤਨੀ ਰਾਤ ਸਮੇਂ ਪ੍ਰੇਮੀ ਨਾਲ ਫ਼ਰਾਰ ਹੋ ਗਈ ਜਦਕਿ ਪਤੀ ਨੂੰ ਤੜਫਦਾ ਛੱਡ ਉਸ ਨੂੰ ਰੱਸੀ ਨਾਲ ਬੰਨ੍ਹ ਕੇ ਕਮਰੇ 'ਚ ਬੰਦ ਕਰ ਗਈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਪਤਨੀ ਤੇ ਉਸ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਰਨਤਾਰਨ : ਪਿੰਡ ਪਲਾਸੌਰ ਵਿਖੇ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਪਤਨੀ ਨੇ ਜ਼ਹਿਰ ਦੇ ਕੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਤੋਂ ਬਾਅਦ ਪਤਨੀ ਰਾਤ ਸਮੇਂ ਪ੍ਰੇਮੀ ਨਾਲ ਫ਼ਰਾਰ ਹੋ ਗਈ ਜਦਕਿ ਪਤੀ ਨੂੰ ਤੜਫਦਾ ਛੱਡ ਉਸ ਨੂੰ ਰੱਸੀ ਨਾਲ ਬੰਨ੍ਹ ਕੇ ਕਮਰੇ 'ਚ ਬੰਦ ਕਰ ਗਈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਪਤਨੀ ਤੇ ਉਸ ਦੇ ਪ੍ਰੇਮੀ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਰਘਬੀਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਲਾਸੌਰ ਕਰਨੌਲੀਆਂ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਸਦੇ ਲੜਕੇ ਰਾਜਪ੍ਰੀਤ ਸਿੰਘ ਦਾ ਵਿਆਹ ਸਿਮਰਨ ਕੌਰ ਉਰਫ ਬੱਬੂ ਨਾਲ 12 ਸਾਲ ਪਹਿਲਾਂ ਹੋਈ ਸੀ। ਜਿੰਨ੍ਹਾਂ ਦੇ ਦੋ ਬੱਚੇ ਇਕ ਲੜਕਾ 9 ਸਾਲ ਅਤੇ 11 ਸਾਲ ਦੀ ਇਕ ਲੜਕੀ ਹੈ। ਇਸ ਦੌਰਾਨ ਸਿਮਰਨ ਦਾ ਪਿੰਡ ਦੇ ਹੀ ਲਵਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਛਿੰਦਰ ਸਿੰਘ ਦੇ ਨਾਲ ਨਜਾਇਜ ਸਬੰਧ ਸਥਾਪਤ ਹੋ ਗਏ। ਜਿਸਦਾ ਪਤਾ ਰਾਜਪ੍ਰੀਤ ਸਿੰਘ ਨੂੰ ਚੱਲ ਗਿਆ। ਇਸ ਦੌਰਾਨ ਘਰ ਵਿਚ ਲੜਾਈ ਝਗੜਾ ਹੋਣ ਲੱਗ ਪਿਆ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਈ ਵਾਰ ਸਿਮਰਨ ਨੂੰ ਸਮਝਾਇਆ, ਪਰ ਉਹ ਨਹੀਂ ਮੰਨੀ।15/16 ਦੀ ਰਾਤ ਨੂੰ ਸਿਮਰਨ ਨੇ ਪ੍ਰੇਮ ਸਬੰਧਾਂ 'ਚ ਅੜਿੱਕਾ ਬਣ ਰਹੇ ਪਤੀ ਰਾਜਪ੍ਰੀਤ ਨੂੰ ਮਾਰ ਦੇਣ ਦੀ ਨੀਯਤ ਨਾਲ ਉਸਦੇ ਖਾਣੇ ਵਿਚ ਜਹਿਰ ਮਿਲਾ ਦਿੱਤਾ। ਇਸੇ ਰਾਤ 1.30 ਵਜੇ ਸਿਮਰਨ ਬੱਚਿਆਂ ਨੂੰ ਨਾਲ ਲੈ ਕੇ ਲਵਪ੍ਰੀਤ ਸਿੰਘ ਲਵਲੀ ਦੇ ਨਾਲ ਘਰੋਂ ਚਲੀ ਗਈ ਅਤੇ ਬੱਚਿਆਂ ਨੂੰ ਚਾਟੀਵਿੰਡ ਅੰਮ੍ਰਿਤਸਰ ਵਿਖੇ ਪੇਕੇ ਘਰ ਦੇ ਬਾਹਰ ਛੱਡ ਗਈ। ਰਘਬੀਰ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਅਗਲੇ ਦਿਨ ਉਨ੍ਹਾਂ ਦਾ ਨਾਨਾ ਪਿੰਡ ਲੈ ਆਇਆ। ਇਸ ਮੌਕੇ ਬੱਚਿਆਂ ਨੇ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ।

ਜਦੋਂ ਉਨ੍ਹਾਂ ਕਮਰੇ ਦਾ ਦਰਵਾਜਾ ਖੋਲ੍ਹਿਆ ਤਾਂ ਵੇਖਿਆ ਕਿ ਰਾਜਪ੍ਰੀਤ ਸਿੰਘ ਰੱਸੀ ਨਾਲ ਬੰਨ੍ਹਿਆ ਹੋਇਆ ਸੀ। ਜਿਸਦੇ ਮੂੰਹ ਵਿਚੋਂ ਝੱਗ ਨਿਕਲ ਰਹੀ ਸੀ। ਉਹ ਜਲਦ ਹੀ ਰਾਜਪ੍ਰੀਤ ਨੂੰ ਸਿਵਲ ਹਸਪਤਾਲ ਤਰਨਤਾਰਨ ਲੈ ਗਏ। ਜਿਥੇ ਡਾਕਟਰਾਂ ਨੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਿਥੇ ਉਸਦੀ ਮੌਤ ਹੋ ਗਈ। ਘਟਨਾ ਦੀ ਸ਼ਿਕਾਇਤ ਉਨ੍ਹਾਂ ਥਾਣਾ ਸਿਟੀ ਪੁਲਿਸ ਨੂੰ ਕੀਤੀ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਚੰਦਰ ਭੂਸ਼ਣ ਨੇ ਦੱਸਿਆ ਕਿ ਪੁਲਿਸ ਨੇ ਲਵਪ੍ਰੀਤ ਸਿੰਘ ਲਵਲੀ ਅਤੇ ਸਿਮਰਨ ਕੌਰ ਦੇ ਖਿਲਾਫ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਜਿੰਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!