|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਹੀਂ ਹੋਣ ਦੇਵਾਂਗੇ ਪੰਜਾਬ 'ਚ ਬੱਤੀ ਗੁੱਲ : CM ਚੰਨੀ

ਚੰਡੀਗੜ੍ਹ (ਦੇਵ ਇੰਦਰਜੀਤ) : ਕੋਲਾ ਸੰਕਟ ਕਾਰਨ ਪੰਜਾਬ ਵਿਚ ਬਲੈਕ ਆਊਟ ਦਾ ਖ਼ਤਰਾ ਮੰਡਰਾਉਣ ਲੱਗਾ ਹੈ, ਜਿਸ ਕਾਰਨ ਸ਼ਹਿਰਾਂ ਵਿਚ 5 ਤੇ ਪੇਂਡੂ ਇਲਾਕਿਆਂ ਵਿਚ 8 ਘੰਟੇ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਸ ਵੇਲੇ ਵੱਖ-ਵੱਖ ਥਰਮਲ ਪਲਾਂਟਾਂ ਦੇ 14 ਯੂਨਿਟ ਕੋਲੇ ਦੀ ਕਮੀ ਕਾਰਨ ਬੰਦ ਹੋ ਚੁੱਕੇ ਹਨ।

NRI Post Desk · 1871 ਦਿਨ ਪਹਿਲਾਂ · ਅੱਪਡੇਟ 1871 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਹੀਂ ਹੋਣ ਦੇਵਾਂਗੇ ਪੰਜਾਬ 'ਚ ਬੱਤੀ ਗੁੱਲ : CM ਚੰਨੀ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਕੋਲਾ ਸੰਕਟ ਕਾਰਨ ਪੰਜਾਬ ਵਿਚ ਬਲੈਕ ਆਊਟ ਦਾ ਖ਼ਤਰਾ ਮੰਡਰਾਉਣ ਲੱਗਾ ਹੈ, ਜਿਸ ਕਾਰਨ ਸ਼ਹਿਰਾਂ ਵਿਚ 5 ਤੇ ਪੇਂਡੂ ਇਲਾਕਿਆਂ ਵਿਚ 8 ਘੰਟੇ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਇਸ ਵੇਲੇ ਵੱਖ-ਵੱਖ ਥਰਮਲ ਪਲਾਂਟਾਂ ਦੇ 14 ਯੂਨਿਟ ਕੋਲੇ ਦੀ ਕਮੀ ਕਾਰਨ ਬੰਦ ਹੋ ਚੁੱਕੇ ਹਨ।

ਰਿਪੋਰਟ ਅਨੁਸਾਰ ਗੋਇੰਦਵਾਲ ਜੀ. ਵੀ. ਕੇ. ਪਲਾਂਟ ਵਿਚ ਕੋਲਾ ਖ਼ਤਮ ਹੋ ਚੁੱਕਾ ਹੈ। ਰਾਜਪੁਲਾ ਥਰਮਲ ਪਲਾਂਟ ਵਿਚ ਡੇਢ ਦਿਨ, ਤਲਵੰਡੀ ਸਾਬੋ ਵਿਚ ਡੇਢ ਦਿਨ ਅਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਵਿਚ 3 ਦਿਨ ਦਾ ਕੋਲਾ ਬਚਿਆ ਹੈ।

ਕੋਲੇ ਦੀ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਇਹ ਪਲਾਂਟ ਬੰਦ ਹੋ ਜਾਣਗੇ। ਪਾਵਰਕਾਮ ਨੂੰ ਬੀਤੇ ਦਿਨ ਆਪਣੇ ਥਰਮਲ ਪਲਾਂਟਾਂ ਤੋਂ ਸਿਰਫ 218 ਲੱਖ ਯੂਨਿਟ ਬਿਜਲੀ ਪ੍ਰਾਪਤ ਹੋਈ, ਜਿਸ ਕਾਰਨ ਪਾਵਰਕਾਮ ਨੇ ਬਾਹਰੋਂ ਬਿਜਲੀ ਖ਼ਰੀਦੀ ਹੈ। ਪਾਵਰਕਾਮ ਨੂੰ ਆਪਣੇ ਹਾਈਡਲ ਪ੍ਰਾਜੈਕਟਾਂ ਤੋਂ 56 ਲੱਖ ਯੂਨਿਟ ਬਿਜਲੀ ਹੀ ਮਿਲੀ ਹੈ, ਜਦੋਂ ਕਿ ਪਾਵਰਕਾਮ ਨੇ 1328 ਲੱਖ ਯੂਨਿਟ ਬਿਜਲੀ ਬਾਹਰੋਂ ਖ਼ਰੀਦੀ ਹੈ।

ਸੰਬੰਧਿਤ ਖ਼ਬਰਾਂ

ਕੋਲੇ ਦਾ ਸੰਕਟ ਇਸੇ ਤਰ੍ਹਾਂ ਰਿਹਾ ਤਾਂ ਪੰਜਾਬ ਨੂੰ ਇਸ ਤੋਂ ਵੀ ਵੱਡੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਾਵਰਕਾਮ ਦੇ ਚੇਅਰਮੈਨ ਨੇ ਦਾਅਵਾ ਕੀਤਾ ਕਿ ਕੱਟਾਂ ਤੋਂ ਬਚਣ ਲਈ ਪਾਵਰਕਾਮ ਨੇ 14.46 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 1500 ਮੈਗਾਵਾਟ ਬਿਜਲੀ ਖ਼ਰੀਦੀ ਹੈ।

ਚੰਡੀਗੜ੍ਹ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਦੇਸ਼ ਵਿਚ ਕੋਲੇ ਦੀ ਭਾਰੀ ਕਮੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਬਿਜਲੀ ਦੀ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੋਲਾ ਮੰਤਰਾਲਾ ਕੋਲ ਪਹਿਲਾਂ ਹੀ ਇਹ ਮੁੱਦਾ ਚੁੱਕਿਆ ਹੈ ਤਾਂ ਜੋ ਬਿਜਲੀ ਸੰਕਟ ਨੂੰ ਟਾਲਿਆ ਜਾ ਸਕੇ।

ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਕੋਲੇ ਦੀ ਕਮੀ ਦੇ ਬਾਵਜੂਦ ਸੂਬੇ ਵਿਚ ਬੱਤੀ ਗੁੱਲ ਨਹੀਂ ਹੋਣ ਦੇਵੇਗੀ ਅਤੇ ਜਾਣ-ਬੁੱਝ ਕੇ ਬਿਜਲੀ ਦਾ ਕੋਈ ਕੱਟ ਨਹੀਂ ਲਾਇਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!