|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਕਸ਼ਮੀਰ ਮਾਮਲੇ ਤੇ ਦੋਵੇਂ ਦੇਸ਼ਾਂ ਦੀ ਸਹਿਮਤ ਹੋਈ ਤਾਂ ਮੈਂ ਤਾਂ ਹੀ ਕਰਾਂਗਾ ਵਿਚੋਲਗੀ : ਟਰੰਪ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਉਹ ਕਸ਼ਮੀਰ ਦੇ ਮਾਮਲੇ 'ਤੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਚੋਲਗੀ ਲਈ ਤਾਂ ਹੀ ਤਿਆਰ ਹਨ ਪਰ ਜੇਕਰ ਦੋਵੇਂ ਦੇਸ਼ ਇਸ ਲਈ ਸਹਿਮਤ ਹੋਣ, ਉਨ੍ਹਾਂ ਨੇ ਅਪਣੇ ਆਪ ਨੂੰ ਇਸ ਲਈ ਸਮਰਥ ਦੱਸਿਆ। ਭਾਰਤ ਦਾ ਕਹਿਣਾ ਹੈ ਕਿ ਕਸ਼ਮੀਰ ਦੁਵੱਲਾ ਮਾਮਲਾ ਹੈ ਅਤੇ ਕਿਸੇ ਤੀਜੀ ਧਿਰ ਦੀ ਇਸ ਵਿਚ ਕੋਈ ਭੂਮਿਕਾ ਨਹੀਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਉਹ ਕਸ਼ਮੀਰ ਦੇ ਮਾਮਲੇ 'ਤੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਚੋਲਗੀ ਲਈ ਤਾਂ ਹੀ ਤਿਆਰ ਹਨ ਪਰ ਜੇਕਰ ਦੋਵੇਂ ਦੇਸ਼ ਇਸ ਲਈ ਸਹਿਮਤ ਹੋਣ, ਉਨ੍ਹਾਂ ਨੇ ਅਪਣੇ ਆਪ ਨੂੰ ਇਸ ਲਈ ਸਮਰਥ ਦੱਸਿਆ। ਭਾਰਤ ਦਾ ਕਹਿਣਾ ਹੈ ਕਿ ਕਸ਼ਮੀਰ ਦੁਵੱਲਾ ਮਾਮਲਾ ਹੈ ਅਤੇ ਕਿਸੇ ਤੀਜੀ ਧਿਰ ਦੀ ਇਸ ਵਿਚ ਕੋਈ ਭੂਮਿਕਾ ਨਹੀਂ ਹੈ। ਟਰੰਪ ਨੇ ਇਹ ਗੱਲ ਸੰਯੁਕਤ ਰਾਸ਼ਟਰ ਦੀ ਮਹਾਂ ਸਭਾ ਦੇ ਇਜਲਾਸ ਤੋਂ ਵੱਖਰੇ ਤੌਰ 'ਤੇ ਪਾਕਿਸਤਾਨੀ ਪ੍ਰਧਾਨ ਮੰਤਰੀ Îਇਮਰਾਨ ਖਾਨ ਨਾਲ ਮੁਲਾਕਾਤ ਦੌਰਾਨ ਕਹੀ।

ਸੰਬੰਧਿਤ ਖ਼ਬਰਾਂ

ਇਮਰਾਨ ਖਾਨ ਨੇ ਜਦੋਂ ਕਸ਼ਮੀਰ ਦਾ ਰੋਣਾ ਰੋਇਆ ਤਾਂ ਟਰੰਪ ਨੇ ਸਾਫ ਕਿਹਾ ਕਿ ਪਾਕਿਸਤਾਨ ਜਾਂ ਇਕੱਲੇ ਇਮਰਾਨ ਦੇ ਕਹਿਣ ਨਾਲ ਕੁਝ ਨਹੀਂ ਹੋਵੇਗਾ ਜੇਕਰ ਦੋਵੇਂ ਦੇਸ਼ ਇਸ ਲਈ ਸਹਿਮਤ ਹੋਣ ਤਾਂ ਹੀ ਕੁਝ ਕਰ ਸਕਦੇ ਹਾਂ। ਇਸ ਤੋਂ ਪਹਿਲਾਂ ਵੀ ਟਰੰਪ ਕਸਮੀਰ ਮੁੱਦੇ 'ਤੇ ਦੋਵੇਂ ਦੇਸ਼ਾਂ ਦੇ ਵਿਚ ਵਿਚੋਲਗੀ ਦੀ ਗੱਲ ਕਹਿ ਚੁੱਕੇ ਹਨ।

ਲੇਕਿਨ ਇਸ ਦਾ ਭਾਰਤ ਨੇ ਕੜਾ ਵਿਰੋਧ ਕੀਤਾ ਸੀ। ਖੁਦ ਪ੍ਰਧਾਨ ਮੰਤਰੀ ਮੋਦੀ ਨੇ ਜੀ7 ਦੀ ਬੈਠਕ ਵਿਚ ਟਰੰਪ ਨਾਲ ਮੁਲਾਕਾਤ ਦੌਰਾਨ ਕਸ਼ਮੀਰ ਨੂੰ ਭਾਰਤ ਦਾ ਅੰਦਰੂਨੀ ਮਾਮਲਾ ਦੱਸਿਅ ਸੀ ਅਤੇ ਇਸ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਵਿਚੋਲਗੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕੀਤਾ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!