ਕਪੂਰਥਲਾ : ਸਿਵਲ ਸਰਜਨ ਦਫਤਰ ਕਪੂਰਥਲਾ ਵਿਖੇ ਅੱਜ ਡਾ. ਰਾਜ ਕਰਨੀ ਵੱਲੋਂ ਜਿਲਾ ਪਰਿਵਾਰ ਭਲਾਈ ਅਫਸਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਜਿਲਾ ਫਿਰੋਜਪੁਰ ਦੇ ਸਿਵਲ ਸਰਜਨ ਦਫਤਰ ਵਿਖੇ ਬਤੌਰ ਜਿਲਾ ਪਰਿਵਾਰ ਭਲਾਈ ਅਫਸਰ ਦੇ ਤੌਰ ਤੇ ਤੈਨਾਤ ਸਨ। ਉਨ੍ਹਾਂ ਆਪਣੇ ਕੰਮ ਦੀ ਸ਼ੁਰੂਆਤ ਜਲੰਧਰ ਦੇ ਬਲਾਕ ਮਹਿਤਪੁਰ ਤੋਂ ਮੈਡੀਕਲ ਅਫਸਰ ਦੇ ਤੌਰ ਤੇ ਕੀਤੀ ਅਤੇ ਲਗਾਤਾਰ 10 ਸਾਲ ਲੁਧਿਆਣਾ ਜਿਲੇ ਦੇ ਵੱਖ ਵੱਖ ਬਲਾਕਾਂ ਵਿੱਚ ਵੀ ਮੈਡੀਕਲ ਅਫਸਰ ਦੇ ਤੌਰ ਤੇ ਆਪਣੀਆਂ ਸੇਵਾਵਾਂ ਦਿੱਤੀਆਂ।
ਸੰਬੰਧਿਤ ਖ਼ਬਰਾਂ
ਜੁਆਇਨਿੰਗ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਡਿਊਟੀ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਜਿਲਾ ਪਰਿਵਾਰ ਭਲਾਈ ਅਫਸਰ ਵੱਲੋਂ ਇਹ ਵੀ ਕਿਹਾ ਗਿਆ ਕਿ ਜਿਲੇ ਵਿੱਚ ਫੀਮੇਲ ਸੈਕਸ ਰੇਸ਼ੋ ਨੂੰ ਵਧਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ। ਨਾਲ ਹੀ ਉਨ੍ਹਾਂ ਦੇ ਅਧੀਨ ਜਿਹੜੇ ਸਿਹਤ ਪ੍ਰੋਗਰਾਮ ਉਨ੍ਹਾਂ ਨੂੰ ਜਿਲੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਏਗਾ।






