|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਵਲ ਹਸਪਤਾਲ ਖਰੜ ਦੇ ਅੰਦਰ ਅਣਪਛਾਤੇ ਵਿਅਕਤੀ ਵੱਲੋਂ ਮਹਿਲਾ ਡਰੱਗ ਇੰਸਪੈਕਟਰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ

ਖਰੜ : ਸਿਵਲ ਹਸਪਤਾਲ ਖਰੜ ਦੇ ਅੰਦਰ ਸਥਿਤ ਡਰੱਗ ਫੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ਵਿਖੇ ਇਕ ਅਣਪਛਾਤੇ ਵਿਅਕਤੀ ਵੱਲੋਂ ਮਹਿਲਾ ਡਰੱਗ ਇੰਸਪੈਕਟਰ ਡਾ. ਨੇਹਾ ਸ਼ੌਰੀ ਨੂੰ ਗੋਲੀ ਮਾਰਨ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਅੱਜ ਸਵੇਰੇ ਲਗਪਗ 11:30 ਵਜੇ ਲੈਬਾਰਟਰੀ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਡਾ. ਨੇਹਾ ਦੇ ਦਫ਼ਤਰ ਅੰਦਰ ਦਾਖਲ ਹੋਇਆ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਖਰੜ : ਸਿਵਲ ਹਸਪਤਾਲ ਖਰੜ ਦੇ ਅੰਦਰ ਸਥਿਤ ਡਰੱਗ ਫੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ਵਿਖੇ ਇਕ ਅਣਪਛਾਤੇ ਵਿਅਕਤੀ ਵੱਲੋਂ ਮਹਿਲਾ ਡਰੱਗ ਇੰਸਪੈਕਟਰ ਡਾ. ਨੇਹਾ ਸ਼ੌਰੀ ਨੂੰ ਗੋਲੀ ਮਾਰਨ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਅੱਜ ਸਵੇਰੇ ਲਗਪਗ 11:30 ਵਜੇ ਲੈਬਾਰਟਰੀ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਡਾ. ਨੇਹਾ ਦੇ ਦਫ਼ਤਰ ਅੰਦਰ ਦਾਖਲ ਹੋਇਆ ਅਤੇ ਡਾ. ਨੇਹਾ ਦੀ ਛਾਤੀ 'ਚ ਤਿੰਨ ਚਾਰ ਗੋਲੀਆਂ ਮਾਰ ਕੇ ਲੈਬ 'ਚੋਂ ਬਾਹਰ ਦੌੜ ਗਿਆ।

ਸੰਬੰਧਿਤ ਖ਼ਬਰਾਂ

ਇਸ ਉਪਰੰਤ ਜਦੋਂ ਉਸ ਨੇ ਆਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਉਥੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਤਾਂ ਲੈਬ ਦੇ ਸਟਾਫ਼ ਮੈਂਬਰਾਂ ਅਤੇ ਹੋਰ ਲੋਕਾਂ ਨੇ ਉਸ ਨੂੰ ਘੇਰ ਲਿਆ। ਉਸ ਨੇ ਪਹਿਲਾਂ ਤਾਂ ਪਿਸਤੌਲ ਦਿਖਾ ਕੇ ਸਭ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਪਰ ਵਾਹ ਨਾ ਚੱਲਦੀ ਦੇਖ ਉਸ ਨੇ ਆਪਣੇ ਮੱਥੇ ਵਿਚ ਗੋਲੀ ਮਾਰ ਲਈ।ਡਾਕਟਰ ਨੇਹਾ ਤੇ ਹਮਲਾਵਰ ਨੂੰ ਗੰਭੀਰ ਹਾਲਤ ਵਿਚ ਪੀਜੀਆਈ ਚੰਡੀਗੜ੍ਹ ਰੈਫ਼ਰ ਕੀਤਾ ਜਿੱਥੇ ਡਾਕਟਰਾਂ ਵੱਲੋਂ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!