|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

World Cup 2019 : ਆਸਟਰੇਲੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਬ੍ਰਿਸਟਲ (ਵਿਕਰਮ ਸਹਿਜਪਾਲ) : ਵਿਸ਼ਵ ਕੱਪ 'ਚ ਆਸਟਰੇਲੀਆ ਅਤੇ ਅਫਗਾਨਿਸਤਾਨ ਦਾ ਮੁਕਾਬਲਾ ਬ੍ਰਿਸਟਲ 'ਚ ਖੇਡਿਆ ਗਿਆ। ਜਿਸ 'ਚ ਆਸਟਰੇਲੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਮੈਚ ਆਪਣੇ ਨਾਮ ਕਰ ਲਿਆ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਜਿਸ ਦੌਰਾਨ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਟੀਮ ਨੇ ਆਸਟਰੇਲੀਆ ਨੂੰ 208 ਦੌੜ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬ੍ਰਿਸਟਲ (ਵਿਕਰਮ ਸਹਿਜਪਾਲ) : ਵਿਸ਼ਵ ਕੱਪ 'ਚ ਆਸਟਰੇਲੀਆ ਅਤੇ ਅਫਗਾਨਿਸਤਾਨ ਦਾ ਮੁਕਾਬਲਾ ਬ੍ਰਿਸਟਲ 'ਚ ਖੇਡਿਆ ਗਿਆ। ਜਿਸ 'ਚ ਆਸਟਰੇਲੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਮੈਚ ਆਪਣੇ ਨਾਮ ਕਰ ਲਿਆ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਜਿਸ ਦੌਰਾਨ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਟੀਮ ਨੇ ਆਸਟਰੇਲੀਆ ਨੂੰ 208 ਦੌੜਾਂ ਦਾ ਟੀਚਾ ਦਿੱਤਾ ਸੀ।

ਸੰਬੰਧਿਤ ਖ਼ਬਰਾਂ

ਅਫਗਾਨਿਸਤਾਨ ਟੀਮ ਵਲੋਂ ਆਪਣੀ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਨਜ਼ੀਬੁੱਲਾ ਜਾਡਰਨ ਨੇ 51 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ, ਉਸ਼ ਨੇ ਆਪਣੀ ਪਾਰੀ ਦੌਰਾਨ 7 ਚੌਕੇ ਅਤੇ 2 ਛੱਕੇ ਲਗਾਏ। ਜਿਸ ਦੌਰਾਨ ਆਸਟਰੇਲੀਆ ਟੀਮ ਵਲੋਂ ਬੱਲੇਬਾਜ਼ੀ ਕਰਨ ਆਏ ਟੀਮ ਦੇ ਸਲਾਮੀ ਬੱਲੇਬਾਜ਼ ਆਰੋਨ ਫਿੰਚ ਨੇ 66 ਦੌੜਾਂ ਦੀ ਪਾਰੀ ਖੇਡੀ ਉਸ ਨੇ ਆਪਣੀ ਪਾਰੀ ਦੌਰਾਨ 6 ਚੌਕੇ ਅਤੇ 4 ਛੱਕੇ ਲਗਾਏ। ਉਸ ਤੋਂ ਬਾਅਦ ਉਸਮਾਨ ਖਵਾਜਾ ਨੇ 15 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਡੈਵਿਡ ਵਾਰਨਰ ਨੇ ਵੀ ਸ਼ਾਨਦਾਰ ਪਾਰੀ ਖੇਡਦੇ ਹੋਏ 89 ਦੌੜਾਂ ਦੀ ਪਾਰੀ ਖੇਡੀ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!