ਖੇਡ ਡੈਸਕ - ਮੇਜ਼ਬਾਨ ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਲੇ ਓਵਲ ਦੇ ਮੈਦਾਨ 'ਤੇ ਖੇਡੇ ਜਾ ਰਹੇ ਵਰਲਡ ਕੱਪ ਦੇ ਪਹਿਲੇ ਮੈਚ ਵਿਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਇੰਗਲੈਂਡ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਇੰਗਲੈਂਡ ਐਂਡ ਵੇਲਸ ਦੀ ਮੇਜ਼ਬਾਨੀ ਵਿਚ ਹੋ ਰਹੇ ਆਈ. ਸੀ. ਸੀ. ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿਚ ਮੇਜ਼ਬਾਨ ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਖੇਡਿਆ ਜਾਵੇਗਾ, ਜਿਥੇ ਦੋਵਾਂ ਹੀ ਟੀਮਾਂ ਦਾ ਟੀਚਾ ਜੇਤੂ ਸ਼ੁਰੂਆਤ ਨਾਲ ਲੈਅ ਬਣਾ ਕੇ ਰੱਖਣਾ ਹੋਵੇਗਾ। ਇੰਗਲੈਂਡ ਨੂੰ ਆਪਣੇ ਘਰੇਲੂ ਮੈਦਾਨਾਂ 'ਤੇ ਦੁਨੀਆ ਦਾ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ, ਜਦਕਿ ਤਜਰਬੇਕਾਰ ਖਿਡਾਰੀਆਂ ਨਾਲ ਉਤਰ ਰਹੀ ਦੱਖਣੀ ਅਫਰੀਕਾ ਵੀ ਮਜ਼ਬੂਤ ਟੀਮਾਂ ਵਿਚੋਂ ਹੈ। ਦੱਖਣੀ ਅਫਰੀਕੀ ਟੀਮ ਨੇ ਵਿਸ਼ਵ ਕੱਪ ਤੋਂ ਪਹਿਲਾਂ ਹੋਏ ਅਭਿਆਸ ਮੈਚ ਵਿਚ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ ਸੀ, ਜਦਕਿ ਵੈਸਟਇੰਡੀਜ਼ ਨਾਲ ਦੂਜੇ ਮੈਚ ਵਿਚ ਬਾਰਿਸ਼ ਕਾਰਨ ਕੋਈ ਨਤੀਜਾ ਨਹੀਂ ਨਿਕਲਿਆ। ਇੰਗਲੈਂਡ ਨੂੰ ਹਾਲਾਂਕਿ ਸਾਊਥੰਪਟਨ ਵਿਚ ਪਹਿਲੇ ਮੈਚ ਵਿਚ ਪਿਛਲੇ ਚੈਂਪੀਅਨ ਆਸਟਰੇਲੀਆ ਨੇ ਨੇੜਲੇ ਮੁਕਾਬਲੇ ਵਿਚ 12 ਦੌੜਾਂ ਨਾਲ ਹਰਾਇਆ ਸੀ ਪਰ ਦੂਜੇ ਮੈਚ ਵਿਚ ਉਸ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਕੇ ਗਲਤੀਆਂ ਸੁਧਾਰੀਆਂ ਸਨ।
ਸੰਬੰਧਿਤ ਖ਼ਬਰਾਂ
ਹੋਰ ਨਵੀ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



