|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

World Cup 2019 : ਰੋਮਾਂਚਕ ਮੁਕਾਬਲੇ 'ਚ ਨਿਊਜ਼ੀਲੈਂਡ ਨੇ ਹਾਸਲ ਕੀਤੀ ਜਿੱਤ

ਮੈਨਚੇਸਟਰ (ਵਿਕਰਮ ਸਹਿਜਪਾਲ) : ICC ਵਿਸ਼ਵ ਕੱਪ 2019 ਦਾ 29ਵਾਂ ਮੁਕਾਬਲਾ ਨਿਊਜ਼ੀਲੈਂਡ ਤੇ ਵੈਸਟਇੰਡੀਜ਼ ਵਿਚਾਲੇ ਮੈਨਚੇਸਟਰ 'ਚ ਖੇਡਿਆ ਗਿਆ। ਜਿੱਥੇ ਵੈਸਟਇੰਡੀਜ਼ ਨੇ ਨਿਊਜ਼ੀਲੈਂਡ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਨਿਊਜ਼ੀਲੈਂਡ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੂੰ 292 ਦੌੜਾਂ ਦਾ ਟੀਚਾ ਦਿੱਤਾ। ਕਪਤਾਨ ਕੇਨ ਵਿਲੀਅਮਸਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੈਨਚੇਸਟਰ (ਵਿਕਰਮ ਸਹਿਜਪਾਲ) : ICC ਵਿਸ਼ਵ ਕੱਪ 2019 ਦਾ 29ਵਾਂ ਮੁਕਾਬਲਾ ਨਿਊਜ਼ੀਲੈਂਡ ਤੇ ਵੈਸਟਇੰਡੀਜ਼ ਵਿਚਾਲੇ ਮੈਨਚੇਸਟਰ 'ਚ ਖੇਡਿਆ ਗਿਆ। ਜਿੱਥੇ ਵੈਸਟਇੰਡੀਜ਼ ਨੇ ਨਿਊਜ਼ੀਲੈਂਡ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਨਿਊਜ਼ੀਲੈਂਡ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੂੰ 292 ਦੌੜਾਂ ਦਾ ਟੀਚਾ ਦਿੱਤਾ। ਕਪਤਾਨ ਕੇਨ ਵਿਲੀਅਮਸਨ ਨੇ ਕਰੀਅਰ ਦੀ ਸਰਵਸ੍ਰੇਸ਼ਠ 148 ਦੌੜਾਂ ਦੀ ਪਾਰੀ , ਤੇਜ਼ ਗੇਂਦਬਾਜ਼ ਟ੍ਰੇਂਟ ਬੋਲਟ (30 ਦੌੜਾਂ 'ਤੇ4 ਵਿਕਟਾਂ) ਤੇ ਲਾਕੀ ਫਰਗਿਊਸਨ (59 ਦੌੜਾਂ 'ਤੇ 3 ਵਿਕਟਾਂ) ਦੀ ਬਦੌਲਤ ਨਿਊਜ਼ੀਲੈਂਡ ਨੇ ਵਿਸ਼ਵ ਕੱਪ ਦੇ ਗਰੁੱਪ ਮੈਚ ਵਿਚ ਵੈਸਟਇੰਡੀਜ਼ ਨੂੰ ਰੋਮਾਂਚਕ ਮੁਕਾਬਲੇ ਵਿਚ 5 ਦੌੜਾਂ ਨਾਲ ਹਰਾ ਕੇ ਕੇ ਟੂਰਨਾਮੈਂਟ ਵਿਚ ਆਪਣੀ 6ਵੀਂ ਜਿੱਤ ਦਰਜ ਕਰ ਕੇ ਸੈਮੀਫਾਈਨਲ ਲਈ ਆਪਣਾ ਦਾਅਵਾ ਪੁਖਤਾ ਕਰ ਲਿਆ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਵਿੰਡੀਜ਼ ਵਲੋਂ ਬ੍ਰੈੱਥਵੇਟ ਨੇ ਸ਼ਾਨਦਾਰ ਸੈਂਕੜਾ ਲਾਇਆ। ਉਹ ਇਕ ਸਮੇਂ ਵਿੰਡੀਜ਼ ਨੂੰ ਜਿੱਤ ਕੇ ਕੰਢੇ ਪਹੁੰਚਾ ਚੁੱਕਾ ਸੀ ਪਰ 1 ਓਵਰ ਬਾਕੀ ਰਹਿੰਦਿਆਂ ਹੀ ਉਹ ਕੀਵੀ ਗੇਂਦਬਾਜ਼ ਨੀਸ਼ਮ ਦੇ ਓਵਰ ਦੀ ਆਖਰੀ ਗੇਂਦ 'ਤੇ ਬੋਲਟ ਦੇ ਹੱਥਾਂ ਵਿਚ ਗੇਂਦ ਖੇਡ ਬੈਠਾ, ਜਿਸ ਕਾਰਨ ਉਹ ਟੀਮ ਨੂੰ ਜਿੱਤ ਨਹੀਂ ਦਿਵਾ ਸਕਿਆ। ਉਸ ਨੇ ਆਪਣੀ ਸੈਂਕੜੇ ਵਾਲੀ ਪਾਰੀ ਵਿਚ 82 ਗੇਂਦਾਂ 'ਤੇ 9 ਚੌਕੇ ਤੇ 5 ਸ਼ਾਨਦਾਰ ਛੱਕੇ ਲਾਏ। ਧਮਾਕੇਦਾਰ ਓਪਨਰ ਕ੍ਰਿਸ ਗੇਲ ਨੇ ਇਸ ਮੈਚ ਵਿਚ ਸ਼ਾਨਦਾਰ ਪਾਰੀ ਖੇਡੀ। ਉਸ ਨੇ 84 ਗੇਂਦਾਂ 'ਤੇ 87 ਦੌੜਾਂ ਦੀ ਪਾਰੀ ਵਿਚ 8 ਚੌਕੇ ਤੇ 6 ਛੱਕੇ ਲਾਏ ਜਦਕਿ ਹੈੱਟਮਾਇਰ ਨੇ 45 ਗੇਂਦਾ ਦੀ ਆਪਣੀ ਪਾਰੀ ਵਿਚ 8 ਚੌਕਿਆਂ ਤੇ 1 ਛੱਕੇ ਦੀ ਬਦੌਲਤ 54 ਦੌੜਾਂ ਦੀ ਪਾਰੀ ਖੇਡੀ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!