|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

World Cup 2019 : ਪਾਕਿਸਤਾਨ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾਇਆ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਇੰਗਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੇਜ਼ਬਾਨ ਇੰਗਲੈਂਡ ਦੇ ਸਾਹਮਣੇ 349 ਦੌੜਾਂ ਦਾ ਟੀਚਾ ਰੱਖਿਆ। ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਜੇਸਨ ਰੌਏ 8 ਦੌੜਾਂ ਅਤੇ ਜੌਨੀ ਬੇਅਰਸਟੋ 32 ਦੌੜਾਂ ਬਣਾ ਕੇ ਆਉਟ ਹੋ ਗਏ। ਕਪਤਾਨ ਇਓਨ ਮੋਰਗਨ 9 ਦੌੜਾਂ ਬਣਾ ਕੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਇੰਗਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੇਜ਼ਬਾਨ ਇੰਗਲੈਂਡ ਦੇ ਸਾਹਮਣੇ 349 ਦੌੜਾਂ ਦਾ ਟੀਚਾ ਰੱਖਿਆ। ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਜੇਸਨ ਰੌਏ 8 ਦੌੜਾਂ ਅਤੇ ਜੌਨੀ ਬੇਅਰਸਟੋ 32 ਦੌੜਾਂ ਬਣਾ ਕੇ ਆਉਟ ਹੋ ਗਏ। ਕਪਤਾਨ ਇਓਨ ਮੋਰਗਨ 9 ਦੌੜਾਂ ਬਣਾ ਕੇ ਪਵੇਲਿਅਨ ਵਾਪਸ ਚਲੇ ਗਏ।

ਸੰਬੰਧਿਤ ਖ਼ਬਰਾਂ

ਜੋਅ ਰੂਟ ਨੇ ਵਿਸ਼ਵ ਕੱਪ 2019 ਦਾ ਪਹਿਲਾ ਸੈਂਕੜਾ ਲਾਇਆ। ਰੂਟ ਨੇ 104 ਗੇਂਦਾਂ ਵਿੱਚ 10 ਚੌਕੇ ਤੇ 1 ਛੱਕੇ ਦੀ ਮਦਦ ਨਾਲ 107 ਦੌੜਾਂ ਬਣਾਈਆਂ। ਜੋਸ ਬਟਲਰ ਨੇ ਵੀ 103 ਦੌੜਾਂ ਦੀ ਸੈਂਕੜੇ ਵਾਲੀ ਪਾਰੀ ਖੇਡੀ ਅਤੇ 78 ਗੇਂਦਾਂ ਦਾ ਸਾਹਮਣਾ ਕੀਤਾ। ਬਟਲਰ ਨੇ 9 ਚੌਕੇ ਅਤੇ 2 ਛੱਕੇ ਮਾਰੇ। ਪਾਕਿਸਤਾਨ ਵਲੋਂ ਵਾਹਬ ਰਿਆਜ਼ ਨੇ 3 ਵਿਕਟਾਂ, ਸ਼ਾਦਾਬ ਖ਼ਾਨ ਤੇ ਮੁਹੰਮਦ ਅਮਿਰ ਨੇ 1-1 ਵਿਕਟ ਲਿਆ। ਮੁਹੰਮਦ ਹਫ਼ੀਜ਼ ਤੇ ਸ਼ੋਇਬ ਮਲਿਕ ਨੇ 1-1 ਵਿਕਟ ਲਿਆ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!