|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

World Cup 2019 - ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

ਬਰਮਿੰਘਮ ਡੈਸਕ (ਵਿਕਰਮ ਸਹਿਜਪਾਲ) : ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਦੀ ਖਤਰਨਾਕ ਗੇਂਦਬਾਜ਼ੀ ਅਤੇ ਬਾਬਰ ਆਜ਼ਮ ਦੇ ਵਨ ਡੇ ਵਿਚ 10ਵੇਂ ਸੈਂਕੜੇ ਦੀ ਮਦਦ ਨਾਲ ਪਾਕਿਸਤਾਨ ਨੇ ਨਿਊਜ਼ੀਲੈਂਡ ਦੇ ਜੇਤੂ ਅਭਿਆਨ 'ਤੇ ਰੋਕ ਲਾ ਕੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਉਸ ਨੇ ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰਮਿੰਘਮ ਡੈਸਕ (ਵਿਕਰਮ ਸਹਿਜਪਾਲ) : ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਦੀ ਖਤਰਨਾਕ ਗੇਂਦਬਾਜ਼ੀ ਅਤੇ ਬਾਬਰ ਆਜ਼ਮ ਦੇ ਵਨ ਡੇ ਵਿਚ 10ਵੇਂ ਸੈਂਕੜੇ ਦੀ ਮਦਦ ਨਾਲ ਪਾਕਿਸਤਾਨ ਨੇ ਨਿਊਜ਼ੀਲੈਂਡ ਦੇ ਜੇਤੂ ਅਭਿਆਨ 'ਤੇ ਰੋਕ ਲਾ ਕੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਉਸ ਨੇ ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ।

ਸੰਬੰਧਿਤ ਖ਼ਬਰਾਂ

ਸ਼ਾਹੀਨ ਨੇ 10 ਓਵਰਾਂ ਵਿਚ 28 ਦੌੜਾਂ ਦੇ ਕੇ 3 ਵਿਕਟਾਂ ਲਈਆਂ ਅਤੇ ਨਿਊਜ਼ੀਲੈਂਡ ਨੂੰ 6 ਵਿਕਟਾਂ 'ਤੇ 237 ਦੌੜਾਂ 'ਤੇ ਰੋਕਣ ਵਿਚ ਅਹਿਮ ਭੂਮਿਕਾ ਨਿਭਾਈ। ਪਾਕਿਸਤਾਨ ਨੇ 49.1 ਓਵਰਾਂ ਵਿਚ 4 ਵਿਕਟਾਂ 'ਤੇ 241 ਦੌੜਾਂ ਬਣਾ ਕੇ ਆਪਣੀ ਤੀਜੀ ਜਿੱਤ ਦਰਜ ਕੀਤੀ। ਉਸ ਦੇ ਹੁਣ ਤਕ 7 ਮੈਚਾਂ ਵਿਚ 7 ਅੰਕ ਹੋ ਗਏ ਹਨ। ਨਿਊਜ਼ੀਲੈਂਡ ਦੇ 7 ਮੈਚਾਂ ਵਿਚ 11 ਅੰਕ ਹਨ। ਉਹ ਅਜੇ ਵੀ ਦੂਜੇ ਸਥਾਨ 'ਤੇ ਬਣਿਆ ਹੋਇਆ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!