ਕਪੂਰਥਲਾ : ਨਗਰ ਕੌਂਸਲ ਕਪੂਰਥਲਾ ਅਤੇ ਆਈ. ਟੀ. ਸੀ ਮਿਸ਼ਨ ਸੁਨਹਿਰਾ ਕੱਲ (ਫਿਨਿਸ਼ ਸੁਸਾਇਟੀ) ਦੇ ਸਾਂਝੇ ਉੱਦਮ ਨਾਲ ਨਗਰ ਕੌਂਸਲ ਦੇ ਸੁਪਰਡੈਂਟ ਸ੍ਰੀ ਨੀਰਜ ਭੰਡਾਰੀ ਦੀ ਅਗਵਾਈ ਹੇਠ ਸਥਾਨਕ ਸ਼ਾਲਾਮਾਰ ਬਾਗ ਵਿਖੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਜਿਥੇ ਬਾਗ ਵਿਚ ਪੌਦੇ ਲਗਾਏ ਗਏ ਉਥੇ ਇਕ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਹਾਜ਼ਰੀਨ ਵੱਲੋਂ ਪਲਾਸਟਿਕ ਦੇ ਕੈਰੀ ਬੈਗ ਅਤੇ ਥਰਮੋਕੋਲ ਦੀ ਵਰਤੋਂ ਨਾ ਕਰਨ ਦੀ ਸਹੁੰ ਵੀ ਚੁੱਕੀ ਗਈ।
ਸੰਬੰਧਿਤ ਖ਼ਬਰਾਂ
ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਵਾਤਾਵਰਨ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ, ਇਨਾਂ ਦੀ ਸਾਂਭ-ਸੰਭਾਲ ਕਰਨ ਅਤੇ ਪਾਣੀ ਬਚਾਉਣ ਦਾ ਵੀ ਹੋਕਾ ਦਿੱਤਾ। ਉਨਾਂ ਕਿਹਾ ਕਿ ਜੇਕਰ ਅਸੀਂ ਵਾਤਾਵਰਨ ਨੂੰ ਸ਼ੁੱਧ ਨਾ ਰੱਖ ਸਕੇ ਤਾਂ ਸਾਨੂੰ ਆਉਣ ਵਾਲੇ ਸਮੇਂ ਵਿਚ ਭਿਆਨਕ ਸਿੱਟੇ ਭੁਗਤਣੇ ਪੈਣਗੇ।
ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਸਵੱਛ ਭਾਰਤ ਮਿਸ਼ਨ ਸ. ਗੁਰਸੇਵਕ ਸਿੰਘ, ਸੈਨੇਟਰੀ ਇੰਸਪੈਕਟਰ ਸ੍ਰੀ ਰਿੰਕੂ ਭੱਟੀ, ਸ. ਬਲਦੇਵ ਸਿੰਘ, ਸ. ਗੋਪਾਲ ਸਿੰਘ, ਪ੍ਰਾਜੈਕਟ ਮੈਨੇਜਰ ਆਈ. ਟੀ. ਸੀ ਮਿਸ਼ਨ ਸੁਨਹਿਰਾ ਕੱਲ ਸ੍ਰੀ ਯੋਗੇਸ਼ ਸ਼ਰਮਾ ਅਤੇ ਆਈ. ਟੀ. ਸੀ ਦੀ ਸਾਰੀ ਟੀਮ ਮੌਜੂਦ ਸੀ।






