|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਬੋਲੇ WTO ਨੇ ਵਿਕਾਸਸ਼ੀਲ ਦੇਸ਼ਾਂ ਵਿੱਚ ਭਾਰਤ ਅਤੇ ਚੀਨ ਨੂੰ ਕੀਤਾ ਸ਼ਾਮਲ, US ਨੂੰ ਨਹੀਂ

ਵਾਸ਼ਿੰਗਟਨ (Nri Media) : ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਇਤਰਾਜ਼ ਕਰਦਿਆਂ ਕਿਹਾ ਕਿ ਵਿਸ਼ਵ ਵਪਾਰ ਸੰਗਠਨ ਵੱਲੋਂ ਉਨ੍ਹਾਂ ਦੇ ਦੇਸ਼ ਨਾਲ “ਨਿਰਪੱਖ ਵਿਵਹਾਰ” ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਗਲੋਬਲ ਟਰੇਡ ਬਾਡੀ ਵੱਲੋਂ ਸੰਯੁਕਤ ਰਾਜ ਅਮਰੀਕਾ ਨੂੰ “ਵਿਕਾਸਸ਼ੀਲ ਦੇਸ਼ਾਂ” ਵਿੱਚ ਸ਼ਾਮਲ ਨਹੀਂ ਕੀਤਾ ਗਿਆ ਜਦੋਂਕਿ ਚੀਨ ਅਤੇ ਭਾਰਤ ਨੂੰ ਸ਼ਾਮਲ ਕੀਤਾ ਗਿਆ ਹੈ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Nri Media) : ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਇਤਰਾਜ਼ ਕਰਦਿਆਂ ਕਿਹਾ ਕਿ ਵਿਸ਼ਵ ਵਪਾਰ ਸੰਗਠਨ ਵੱਲੋਂ ਉਨ੍ਹਾਂ ਦੇ ਦੇਸ਼ ਨਾਲ “ਨਿਰਪੱਖ ਵਿਵਹਾਰ” ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਗਲੋਬਲ ਟਰੇਡ ਬਾਡੀ ਵੱਲੋਂ ਸੰਯੁਕਤ ਰਾਜ ਅਮਰੀਕਾ ਨੂੰ “ਵਿਕਾਸਸ਼ੀਲ ਦੇਸ਼ਾਂ” ਵਿੱਚ ਸ਼ਾਮਲ ਨਹੀਂ ਕੀਤਾ ਗਿਆ ਜਦੋਂਕਿ ਚੀਨ ਅਤੇ ਭਾਰਤ ਨੂੰ ਸ਼ਾਮਲ ਕੀਤਾ ਗਿਆ ਹੈ।ਵ੍ਹਾਈਟ ਹਾਊਸ ਦੇ ਇਕ ਟ੍ਰਾਂਸਕ੍ਰਿਪਟ ਮੁਤਾਬਕ, ਅਮਰੀਕੀ ਰਾਸ਼ਟਰਪਤੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਕਿਹਾ “ਵਿਸ਼ਵ ਵਪਾਰ ਸੰਗਠਨ ਨਾਲ ਮੇਰਾ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਕਿਉਂਕਿ ਉਹ ਸਾਡੇ ਦੇਸ਼ ਨਾਲ ਸਹੀ ਵਿਵਹਾਰ ਨਹੀਂ ਕਰਦਾ।

ਸੰਬੰਧਿਤ ਖ਼ਬਰਾਂ

ਚੀਨ ਨੂੰ ਇੱਕ ਵਿਕਾਸਸ਼ੀਲ ਦੇਸ਼ ਵਜੋਂ ਵੇਖਿਆ ਜਾਂਦਾ ਹੈ, ਭਾਰਤ ਨੂੰ ਇੱਕ ਵਿਕਾਸਸ਼ੀਲ ਵਜੋਂ ਵੇਖਿਆ ਜਾਂਦਾ ਹੈ ਪਰ ਸਾਨੂੰ ਨਹੀਂ।"ਟਰੰਪ ਨੇ ਕਿਹਾ, “ਜਿੱਥੋਂ ਤੱਕ ਮੇਰਾ ਸਬੰਧ ਹੈ, ਅਸੀਂ ਇੱਕ ਵਿਕਾਸਸ਼ੀਲ ਰਾਸ਼ਟਰ ਵੀ ਹਾਂ। ਪਰ ਭਾਰਤ ਅਤੇ ਚੀਨ ਨੂੰ ਇਸ ਤੱਥ ਦੇ ਬਹੁਤ ਲਾਭ ਮਿਲੇ ਹਨ ਕਿ ਉਨ੍ਹਾਂ ਨੂੰ ਵਿਕਾਸਸ਼ੀਲ ਮੰਨਿਆ ਜਾਂਦਾ ਸੀ ਅਤੇ ਸਾਨੂੰ ਨਹੀਂ ਅਤੇ ਅਜਿਹਾ ਨਹੀਂ ਹੋਣਾ ਚਾਹੀਦਾ।" ਅਮਰੀਕੀ ਰਾਸ਼ਟਰਪਤੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਸ਼ਵ ਵਪਾਰ ਸੰਗਠਨ "ਕਈ ਸਾਲਾਂ ਤੋਂ, ਸੰਯੁਕਤ ਰਾਜ ਅਮਰੀਕਾ ਨਾਲ ਬਹੁਤ ਨਾਇਨਸਾਫ਼ੀ ਕਰ ਰਿਹਾ ਹੈ।"

ਅਮਰੀਕੀ ਰਾਸ਼ਟਰਪਤੀ ਨੇ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਕਿਹਾ ਕਿ ਉਸ ਦੀ ਚੋਣ ਤੋਂ ਬਾਅਦ ਦੇਸ਼ ਵਿੱਚ 7 ਮਿਲੀਅਨ ਤੋਂ ਵੱਧ ਨਵੀਆਂ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ “ਅੱਧੀ ਸਦੀ ਵਿੱਚ ਬੇਰੁਜ਼ਗਾਰੀ ਦੀ ਦਰ ਹੁਣ ਸਭ ਤੋਂ ਘੱਟ ਹੈ। ਮੇਰੇ ਕਾਰਜਕਾਲ ਵਿੱਚ ਔਸਤਨ ਬੇਰੁਜ਼ਗਾਰੀ ਦਰ ਬਾਕੀ ਸਾਰੇ ਅਮਰੀਕੀ ਰਾਸ਼ਟਰਪਤੀ ਤੋਂ ਘੱਟ ਹੈ, ਜੋ ਕਿ ਬਹੁਤ ਵਧੀਆ ਗੱਲ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!