|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਯਾਦਵਿੰਦਰ ਸਿੰਘ ਯਾਦਾ ਗ੍ਰਿਫ਼ਤਾਰ, ਹੋਇਆ ਇਹ ਖੁਲਾਸਾ

ਨਿਊਜ਼ ਡੈਸਕ : ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਜਲੰਧਰ ਪੁਲਸ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਸ ਨੇ ਯਾਦਵਿੰਦਰ ਸਿੰਘ ਯਾਦਾ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਯਾਦਵਿੰਦਰ ਸਿੰਘ ਯਾਦਾ 'ਤੇ ਇਲਜ਼ਾਮ ਹਨ ਕਿ ਉਸ ਨੇ ਸ਼ੂਟਰਾਂ ਨੂੰ ਵਾਰਦਾਤ ਵਾਲੀ ਥਾਂ ਦੀ ਰੇਕੀ ਕਰਵਾਉਣ, ਅੰਮ੍ਰਿਤਸਰ 'ਚ ਰਿਹਾਇਸ਼ ਦਾ ਪ੍ਰਬੰਧ ਕਰਵਾਉਣ, ਸ਼ੂਟਰਾਂ ਨੂੰ ਹਥਿਆਰ ਬਰਾਮਦ ਕਰਵਾਉਣ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਯਾਦਵਿੰਦਰ ਸਿੰਘ ਯਾਦਾ ਗ੍ਰਿਫ਼ਤਾਰ, ਹੋਇਆ ਇਹ ਖੁਲਾਸਾ
📷 NRI Post Desk

ਨਿਊਜ਼ ਡੈਸਕ : ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਜਲੰਧਰ ਪੁਲਸ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਸ ਨੇ ਯਾਦਵਿੰਦਰ ਸਿੰਘ ਯਾਦਾ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਯਾਦਵਿੰਦਰ ਸਿੰਘ ਯਾਦਾ 'ਤੇ ਇਲਜ਼ਾਮ ਹਨ ਕਿ ਉਸ ਨੇ ਸ਼ੂਟਰਾਂ ਨੂੰ ਵਾਰਦਾਤ ਵਾਲੀ ਥਾਂ ਦੀ ਰੇਕੀ ਕਰਵਾਉਣ, ਅੰਮ੍ਰਿਤਸਰ 'ਚ ਰਿਹਾਇਸ਼ ਦਾ ਪ੍ਰਬੰਧ ਕਰਵਾਉਣ, ਸ਼ੂਟਰਾਂ ਨੂੰ ਹਥਿਆਰ ਬਰਾਮਦ ਕਰਵਾਉਣ ਅਤੇ ਵਾਰਦਾਤ ਤੋਂ ਬਾਅਦ ਭੱਜਣ ਲਈ ਗੱਡੀ ਮੁਹੱਈਆ ਕਰਵਾਈ ਸੀ। ਇਹ ਖ਼ੁਲਾਸੇ ਪੁਲਸ ਨੇ ਸਿਮਰਜੀਤ ਸਿੰਘ ਜੁਝਾਰ ਤੋਂ ਕੀਤੀ ਪੁੱਛਗਿੱਛ ਦੌਰਾਨ ਕੀਤੇ ਹਨ।

ਸੰਬੰਧਿਤ ਖ਼ਬਰਾਂ

ਪੁਲਸ ਮੁਤਾਬਕ ਸਿਮਰਜੀਤ ਸਿੰਘ ਜੁਝਾਰ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਯਾਦਾ ਉਸ ਦਾ ਰਿਸ਼ਤੇਦਾਰ ਹੈ। ਜੁਝਾਰ ਦੀ ਪਤਨੀ ਯਾਦਵਿੰਦਰ ਯਾਦਾ ਦੀ ਭੈਣ ਹੈ । ਸਿਮਰਜੀਤ ਸਿੰਘ ਜੁਝਾਰ ਨੇ ਦੱਸਿਆ ਕਿ ਯਾਦਵਿੰਦਰ ਯਾਦਾ ਨੇ ਕੈਨੇਡਾ 'ਚ ਰਹਿੰਦੇ ਸੁੱਖਾ ਦੁਨੇਕੇ ਅਤੇ ਸੋਨਾਵਰ ਢਿੱਲੋਂ ਦੇ ਕਹਿਣ 'ਤੇ ਇਹ ਰੇਕੀ ਕੀਤੀ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!