|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਹੁਣ ਵੋਟਰ ਕਾਰਡ ਤੋਂ ਬਗੈਰ ਵੀ ਪਾ ਸਕੋਗੇ ਵੋਟ; ਚੋਣ ਕਮਿਸ਼ਨ ਨੇ ਦਿੱਤੀ ਇਹ ਸਹੂਲਤ

ਨਿਊਜ਼ ਡੈਸਕ (ਜਸਕਮਲ) : ਪੰਜਾਬ 'ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਆਈ ਡੀ ਕਾਰਡ ਤੋਂ ਇਲਾਵਾ 12 ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਵੋਟ ਪਾ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਆਈ ਡੀ ਕਾਰਡ ਨਹੀਂ ਹੈ ਉਹ ਵੀ ਵੋਟ ਪਾ ਸ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਵੋਟਰ ਕਾਰਡ ਤੋਂ ਬਗੈਰ ਵੀ ਪਾ ਸਕੋਗੇ ਵੋਟ; ਚੋਣ ਕਮਿਸ਼ਨ ਨੇ ਦਿੱਤੀ ਇਹ ਸਹੂਲਤ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ 'ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਆਈ ਡੀ ਕਾਰਡ ਤੋਂ ਇਲਾਵਾ 12 ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਵੋਟ ਪਾ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਆਈ ਡੀ ਕਾਰਡ ਨਹੀਂ ਹੈ ਉਹ ਵੀ ਵੋਟ ਪਾ ਸਕਣਗੇ।

ਸੰਬੰਧਿਤ ਖ਼ਬਰਾਂ

ਚੋਣ ਅਧਿਕਾਰੀ ਨੇ ਕਿਹਾ ਕਿ ਜੇਕਰ ਕਿਸੇ ਕੋਲ ਵੋਟਰ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐੱਨਪੀਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਸੰਸਦ ਮੈਂਬਰਾਂ/ਵਿਧਾਇਕਾਂ/ਐੱਮਐੱਲਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਏਬਿਲਟੀ ਆਈਡੀ (ਯੂਡੀਆਈਡੀ) ਦਾ ਇਸਤੇਮਾਲ ਕਰ ਕੇ ਆਪਣੀ ਵੋਟ ਪਾ ਸਕਦੇ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!