|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਰਾਣੀ ਰਜ਼ਿੰਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਮੌਤ

ਨਿਊਜ਼ ਡੈਸਕ : ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਸਥਿਤ ਢੀਂਗਰਾ ਕਾਲੋਨੀ ਨੇੜੇ ਬੀਤੇ ਦਿਨ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਉਰਫ ਗਿਆਨੀ ਵਜੋਂ ਹੋਈ ਹੈ, ਜੋ ਰਾਤ ਨੂੰ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਗਿਆ ਸੀ ਅਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਰਾਣੀ ਰਜ਼ਿੰਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਮੌਤ
📷 NRI Post Desk

ਨਿਊਜ਼ ਡੈਸਕ : ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਸਥਿਤ ਢੀਂਗਰਾ ਕਾਲੋਨੀ ਨੇੜੇ ਬੀਤੇ ਦਿਨ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਉਰਫ ਗਿਆਨੀ ਵਜੋਂ ਹੋਈ ਹੈ, ਜੋ ਰਾਤ ਨੂੰ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਗਿਆ ਸੀ ਅਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

ਸੰਬੰਧਿਤ ਖ਼ਬਰਾਂ

ਇਸ ਮਾਮਲੇ 'ਚ ਘਟਨਾ ਸਥਾਨ ’ਤੇ ਪਹੁੰਚੀ ਥਾਣਾ ਕੰਬੋਅ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਐੱਸਆਈ ਸਤਿੰਦਰਪਾਲ ਸਿੰਘ ਨੇ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਮਾਨ, ਚੀਨੀ, ਰੋਹਿਤ, ਕੱਕੂ, ਮਿੰਟੂ ਤੇ ਉਨ੍ਹਾਂ ਦੇ 5 ਅਣਪਛਾਤੇ ਸਾਥੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਦਿੱਤਾ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਨੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!