|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੇਲਵੇ ਸਟੇਸ਼ਨ ਤੇ ਨੌਜਵਾਨ ਦੇ ਕੀਤੇ ਟੁਕੜੇ-ਟੁਕੜੇ

ਲੁਧਿਆਣਾ : ਸੋਮਵਾਰ ਸਵੇਰੇ ਰੇਲਵੇ ਸਟੇਸ਼ਨ ਤੋਂ ਇਕ ਅਣਪਛਾਤੇ ਨੌਜਵਾਨ ਦੀ ਟੁਕੜਿਆਂ 'ਚ ਲਾਸ਼ ਬਰਾਮਦ ਹੋਈ ਹੈ। ਮਿ੍ਤਕ ਦੀ ਉਮਰ ਕਰੀਬ 30 ਸਾਲ ਸੀ ਤੇ ਉਸ ਦੀ ਲਾਸ਼ ਪਲੇਟਫਾਰਮ ਨੰਬਰ-1 ਦੇ ਪਾਵਰ ਕੈਬਿਨ ਪਿੱਛੇ ਝਾੜੀਆਂ 'ਚ ਪਈ ਹੋਈ ਸੀ। ਜੀਆਰਪੀ ਨੂੰ ਵਾਰਦਾਤ ਬਾਰੇ ਉਦੋਂ ਪਤਾ ਲੱਗਾ ਜਦੋਂ ਕਿਸੇ ਨੇ ਪਾਵਰ ਕੈਬਿਨ ਕੋਲੋਂ ਬਦਬੂ ਆਉਣ ਦੀ ਸ਼ਿਕਾਇਤ ਕੀਤੀ।ਮਿ੍ਤਕ ਦਾ ਸਿਰ ਧੜ ਤੋਂ ਅਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਸੋਮਵਾਰ ਸਵੇਰੇ ਰੇਲਵੇ ਸਟੇਸ਼ਨ ਤੋਂ ਇਕ ਅਣਪਛਾਤੇ ਨੌਜਵਾਨ ਦੀ ਟੁਕੜਿਆਂ 'ਚ ਲਾਸ਼ ਬਰਾਮਦ ਹੋਈ ਹੈ। ਮਿ੍ਤਕ ਦੀ ਉਮਰ ਕਰੀਬ 30 ਸਾਲ ਸੀ ਤੇ ਉਸ ਦੀ ਲਾਸ਼ ਪਲੇਟਫਾਰਮ ਨੰਬਰ-1 ਦੇ ਪਾਵਰ ਕੈਬਿਨ ਪਿੱਛੇ ਝਾੜੀਆਂ 'ਚ ਪਈ ਹੋਈ ਸੀ। ਜੀਆਰਪੀ ਨੂੰ ਵਾਰਦਾਤ ਬਾਰੇ ਉਦੋਂ ਪਤਾ ਲੱਗਾ ਜਦੋਂ ਕਿਸੇ ਨੇ ਪਾਵਰ ਕੈਬਿਨ ਕੋਲੋਂ ਬਦਬੂ ਆਉਣ ਦੀ ਸ਼ਿਕਾਇਤ ਕੀਤੀ।ਮਿ੍ਤਕ ਦਾ ਸਿਰ ਧੜ ਤੋਂ ਅਲੱਗ ਸੀ ਅਤੇ ਦੋਵੇਂ ਬਾਹਾਂ ਤੇ ਪੈਰ ਵੱਢੇ ਹੋਏ ਸਨ। ਲਾਸ਼ ਦੀ ਹਾਲਤ ਦੇਖ ਕੇ ਲੱਗ ਰਿਹਾ ਸੀ ਕਿ ਨੌਜਵਾਨ ਨੂੰ ਪਹਿਲਾਂ ਕਤਲ ਕੀਤਾ ਗਿਆ ਤੇ ਫਿਰ ਉਸ ਦੇ ਟੁੱਕੜੇ ਕੀਤੇ ਗਏ।

ਸੰਬੰਧਿਤ ਖ਼ਬਰਾਂ

ਪਛਾਣ ਲੁਕਾਉਣ ਖ਼ਾਤਰ ਚਿਹਰੇ 'ਤੇ ਤੇਜ਼ਾਬ ਪਾ ਦਿੱਤਾ ਗਿਆ। ਜੀਆਰਪੀ ਨੇ ਲਾਸ਼ ਕਬਜ਼ੇ 'ਚ ਲੈ ਕੇ ਉਸ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪਛਾਣ ਨਹੀਂ ਹੋ ਸਕੀ। ਜੀਆਰਪੀ ਦੇ ਐੱਸਐੱਚਓ ਬਲਬੀਰ ਸਿੰਘ ਮੁਤਾਬਕ ਕਤਲ ਕੁਝ ਦਿਨ ਪਹਿਲਾਂ ਕੀਤਾ ਗਿਆ ਹੈ। ਫੋਰੈਂਸਿਕ ਟੀਮ ਨੇ ਬਾਰੀਕੀ ਨਾਲ ਜਾਂਚ ਕਰ ਕੇ ਕੁੱਝ ਸੈਂਪਲ ਇਕੱਠੇ ਕੀਤੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!