|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂਥ ਅਕਾਲੀ ਦਲ ਦੇ ਵਰਕਰ ਲਏ ਗਏ ਹਿਰਾਸਤ ਚ ,ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਸੀ ਪਲੈਨ

ਲੁਧਿਆਣਾ (ਐਨ. ਆਰ. ਆਈ .ਮੀਡਿਆ) :- ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਬੀਤੇ ਦਿਨ ਲੱਗੇ ਬਲਾਤਕਾਰ ਦੇ ਇਲਜ਼ਾਮਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਵੱਲੋਂ ਬੈਂਸ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਯੂਥ ਅਕਾਲੀ ਦਲ ਦੇ ਲਗਪਗ 25 ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ

NRI Post Desk · 2197 ਦਿਨ ਪਹਿਲਾਂ · ਅੱਪਡੇਟ 2197 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਥ ਅਕਾਲੀ ਦਲ ਦੇ ਵਰਕਰ ਲਏ ਗਏ ਹਿਰਾਸਤ ਚ ,ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਸੀ ਪਲੈਨ
📷 NRI Post Desk

ਲੁਧਿਆਣਾ (ਐਨ. ਆਰ. ਆਈ .ਮੀਡਿਆ) :- ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਬੀਤੇ ਦਿਨ ਲੱਗੇ ਬਲਾਤਕਾਰ ਦੇ ਇਲਜ਼ਾਮਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਵੱਲੋਂ ਬੈਂਸ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਯੂਥ ਅਕਾਲੀ ਦਲ ਦੇ ਲਗਪਗ 25 ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ..ਹਿਰਾਸਤ ਚ ਲੈਣ ਤੋਂ ਪਹਿਲਾਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਪੁਲੀਸ ਲੋਕ ਇਨਸਾਫ ਪਾਰਟੀ ਦਾ ਸਾਥ ਦੇ ਰਹੀ ਹੈ ਅਤੇ ਉਸ ਦੇ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਉੱਧਰ ਪੁਲੀਸ ਵੱਲੋਂ ਵੱਡੀ ਤਾਦਾਦ ਵਿੱਚ ਅੱਜ ਫੋਰਸ ਵੀ ਤਾਇਨਾਤ ਪਹਿਲਾਂ ਹੀ ਕੀਤੀ ਗਈ ਸੀ |

ਸੰਬੰਧਿਤ ਖ਼ਬਰਾਂ

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਸਿਮਰਜੀਤ ਬੈਂਸ ਵੱਲੋਂ ਈਮਾਨਦਾਰੀ ਦਾ ਨਕਾਬ ਪਹਿਨ ਕੇ ਜੋ ਮਹਿਲਾ ਦੇ ਨਾਲ ਜਬਰ ਜਨਾਹ ਕੀਤਾ ਗਿਆ ਹੈ ਉਸ ਮਾਮਲੇ ਵਿੱਚ ਪੁਲੀਸ ਚੁੱਪ ਹੈ ਉਨ੍ਹਾਂ ਕਿਹਾ ਕਿ ਛੋਟੇ ਜਿਹੇ ਮਾਮਲੇ ਤੇ ਮਾਮਲਾ ਦਰਜ ਕਰਨ ਵਾਲੀ ਪੁਲੀਸ ਅੱਜ ਚੁੱਪ ਬੈਠੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਯੂਥ ਅਕਾਲੀ ਦਲ ਪੁਲੀਸ ਨੂੰ ਜਗਾਉਣ ਲਈ ਅਤੇ ਸਿਮਰਜੀਤ ਬੈਂਸ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਆਇਆ ਹੈ |

ਦਸਣਯੋਗ ਹੈ ਕਿ ਇੱਕ ਵਿਧਵਾ ਔਰਤ ਦੇ ਵਲੋਂ ਬੈਂਸ ਤੇ ਬਲਾਤਕਾਰ ਦੇ ਆਰੋਪ ਲਗਾਏ ਗਏ ਸਨ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!