ਖੰਨਾ: ਜ਼ਿਲ੍ਹਾ ਯੂਥ ਕਾਂਗਰਸ ਨੇ ਸ਼ੁੱਕਰਵਾਰ ਨੂੰ ਵਧ ਰਹੀ ਮਹਿੰਗਾਈ ਤੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਨੈਸ਼ਨਲ ਹਾਈਵੇਅ ਨੂੰ ਜਾਮ ਕੀਤਾ। ਜ਼ਿਲ੍ਹਾ ਪ੍ਰਧਾਨ ਅਮਿਤ ਤਿਵਾਰੀ ਦੀ ਅਗਵਾਈ 'ਚ ਯੂਥ ਕਾਂਗਰਸੀ ਪਹਿਲਾਂ ਲੱਹੇੜੀ ਰੋਡ ਚੌਕ ਧਰਨੇ 'ਤੇ ਬੈਠੇ ਤੇ ਕੇਂਦਰ ਸਰਕਾਰ ਖ਼ਿਲਾਫ਼ ਦੱਬ ਕੇ ਨਾਅਰੇਬਾਜ਼ੀ ਕੀਤੀ ਗਈ।
ਯੂਥ ਆਗੂਆਂ ਨੇ ਪੀਐੱਮ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਦੱਬ ਕੇ ਨਿਸ਼ਾਨਾ ਵਿੰਨ੍ਹਿਆ। ਇਸ ਤੋਂ ਬਾਅਦ ਯੂਵਾ ਨੈਸ਼ਨਲ ਹਾਈਵੇਅ 'ਤੇ 15 ਮਿੰਟ ਤਕ ਜਾਮ ਲਗਾ ਕੇ ਬੈਠੇ ਰਹੇ। ਤਹਿਸੀਲਦਾਰ ਰਣਜੀਤ ਸਿੰਘ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੂੰ ਮੰਗ-ਪੱਤਰ ਸੌਂਪਣ ਤੋਂ ਬਾਅਦ ਹੀ ਜਾਮ ਖੋਲ੍ਹਿਆ ਗਿਆ।
ਸੰਬੰਧਿਤ ਖ਼ਬਰਾਂ
ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਿਤ ਤਿਵਾਰੀ ਨੇ ਕਿਹਾ ਕਿ ਪਿਆਜ਼ ਤੇ ਹੋਰ ਜ਼ਰੂਰਤ ਦੀਆਂ ਚੀਜ਼ਾਂ ਦੀਆਂ ਵਧਦੀਆਂ ਕੀਮਤਾਂ ਨੇ ਗਰੀਬ ਆਦਮੀ ਦੀ ਕਮਰ ਤੋੜ ਦਿੱਤੀ ਹੈ। ਇਨ੍ਹਾਂ ਚੀਜ਼ਾਂ ਤੋਂ ਜਨਤਾ ਦਾ ਧਿਆਨ ਹਟਾਉਣ ਦੇ ਮਕਸਦ ਨਾਲ ਦੇਸ਼ ਨੂੰ ਦੰਗਿਆਂ ਦੀ ਅੱਗ 'ਚ ਘਸਟਿਆ ਜਾ ਰਿਹਾ ਹੈ।
ਬਲਾਕ ਸਮਿਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਜਨਵਿਰੋਧੀ ਨੀਤੀਆਂ ਨਾਲ ਜਨਤਾ 'ਚ ਹਾਹਾਕਾਰ ਹੈ। ਦਿੱਲੀ ਦੇ ਵਿਦਿਆਰਥੀਆਂ 'ਤੇ ਲਾਠੀਚਾਰਜ ਅਮਿਤ ਸ਼ਾਹ ਦੇ ਇਸ਼ਾਰੇ 'ਤੇ ਕੀਤਾ ਗਿਆ। ਵਿਧਾਨ ਸਭਾ ਯੂਥ ਕਾਂਗਰਸ ਪ੍ਰਧਾਨ ਅੰਕਿਤ ਸ਼ਰਮਾ ਨੇ ਕਿਹਾ ਕਿ ਪੀਐੱਮ ਮੋਦੀ ਨੂੰ ਹੁਣ ਕੁਰਸੀ 'ਤੇ ਬੈਠਣ ਦਾ ਹੱਕ ਨਹੀਂ ਹੈ। ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੇ ਮੱਧਮ ਵਰਗ ਤੇ ਗਰੀਬ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।






