|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਠਿੰਡਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਭੁੱਚੋ ਮੰਡੀ (ਨੇਹਾ): ਪਿੰਡ ਭੁੱਚੋ ਕਲਾਂ ਦਾ ਇੱਕ 18 ਸਾਲਾ ਨੌਜਵਾਨ ਕਥਿੱਤ ਨਸ਼ੇ ਦੀ ਭੇਟ ਚੜ੍ਹ ਗਿਆ। ਉਸ ਦੀ ਲਾਸ਼ ਭੁੱਚੋ ਮੰਡੀ ਦੇ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਦੀਆਂ ਝਾੜੀਆਂ ਵਿੱਚੋਂ ਬਰਾਮਦ ਹੋਈ ਹੈ ਅਤੇ ਉਸ ਦੀ ਬਾਂਹ ਵਿੱਚ ਮੈਡੀਕਲ ਸਰਿੰਜ਼ ਲੱਗੀ ਹੋਈ ਸੀ।

NRI Post Desk · 379 ਦਿਨ ਪਹਿਲਾਂ · ਅੱਪਡੇਟ 379 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਠਿੰਡਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
📷 NRI Post Desk

ਭੁੱਚੋ ਮੰਡੀ (ਨੇਹਾ): ਪਿੰਡ ਭੁੱਚੋ ਕਲਾਂ ਦਾ ਇੱਕ 18 ਸਾਲਾ ਨੌਜਵਾਨ ਕਥਿੱਤ ਨਸ਼ੇ ਦੀ ਭੇਟ ਚੜ੍ਹ ਗਿਆ। ਉਸ ਦੀ ਲਾਸ਼ ਭੁੱਚੋ ਮੰਡੀ ਦੇ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਦੀਆਂ ਝਾੜੀਆਂ ਵਿੱਚੋਂ ਬਰਾਮਦ ਹੋਈ ਹੈ ਅਤੇ ਉਸ ਦੀ ਬਾਂਹ ਵਿੱਚ ਮੈਡੀਕਲ ਸਰਿੰਜ਼ ਲੱਗੀ ਹੋਈ ਸੀ।

ਸੰਬੰਧਿਤ ਖ਼ਬਰਾਂ

ਰੇਲਵੇ ਪੁਲੀਸ ਦੇ ਏਐਸਆਈ ਹਰਬੰਸ ਸਿੰਘ ਅਤੇ ਹੌਲਦਾਰ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਦੀ ਪਛਾਣ ਕ੍ਰਿਸ਼ਨ ਕੁਮਾਰ ਪੁੱਤਰ ਸ਼ਿਵ ਕੁਮਾਰ ਵਾਸੀ ਭੁੱਚੋ ਕਲਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੇ ਮਾਤਾ ਅਤੇ ਪਿਤਾ ਸਮੇਤ ਪਰਿਵਾਰਕ ਮੈਂਬਰ ਪਹਿਲਾਂ ਹੀ ਮਰ ਚੁੱਕੇ ਹਨ। ਇਹ ਆਪਣੇ ਪਰਿਵਾਰ ਵਿੱਚ ਇਕੱਲਾ ਹੀ ਰਹਿ ਗਿਆ ਸੀ।

ਇਸ ਕਾਰਵਾਈ ਦੀ ਪੂਰਤੀ ਲਈ ਪੁਲੀਸ ਵੱਲੋਂ ਇਸ ਦੇ ਚਾਚੇ ਨੂੰ ਭਾਲ ਕੇ ਲਿਆਂਦਾ ਗਿਆ ਅਤੇ ਫਿਰ ਅਗਲੀ ਕਾਰਵਾਈ ਸ਼ੁਰੂ ਹੋਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਬਿਸਰਾ ਲੈਬ ਵਿੱਚ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾ ਦਾ ਪਤਾ ਲੱਗ ਸਕੇਗਾ ਅਤੇ ਮਾਮਲੇ ਦੀ ਸਹੀ ਜਾਂਚ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!