|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਉਹ ਰਾਜ਼ ਜੋ ਡੱਚ ਹਾਕੀ ਦਿੱਗਜ਼ ਨੇ ਪੰਜਾਬ ਆ ਕੇ ਖੋਲ੍ਹਿਆ, ਹਰ ਕੋਈ ਹੈਰਾਨ

ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੌਰਾਨ ਉਸ ਵੇਲੇ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਜਦੋਂ ਡੱਚ ਹਾਕੀ ਦੇ ਦਿੱਗਜ਼ ਖਿਡਾਰੀ ਅਤੇ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਤੇ 1990

NRI Post Desk · 21 ਦਿਨ ਪਹਿਲਾਂ · ਅੱਪਡੇਟ 11 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਉਹ ਰਾਜ਼ ਜੋ ਡੱਚ ਹਾਕੀ ਦਿੱਗਜ਼ ਨੇ ਪੰਜਾਬ ਆ ਕੇ ਖੋਲ੍ਹਿਆ, ਹਰ ਕੋਈ ਹੈਰਾਨ
📷 NRI Post Desk

ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੌਰਾਨ ਉਸ ਵੇਲੇ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਜਦੋਂ ਡੱਚ ਹਾਕੀ ਦੇ ਦਿੱਗਜ਼ ਖਿਡਾਰੀ ਅਤੇ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਤੇ 1990 ਵਿਸ਼ਵ ਕੱਪ ਵਿੱਚ ਸੋਨ ਤਗਮਾ ਜੇਤੂ ਫਲੋਰਿਸ ਯਾਨ ਬੋਵੇਲੈਂਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿੱਜੀ ਸੱਦੇ ’ਤੇ ਇੱਥੇ ਪਹੁੰਚ ਕੇ ਆਪਣੇ ਦਿਲ ਦੀ ਗੱਲ ਖੋਲ੍ਹ ਦਿੱਤੀ। ਉਨ੍ਹਾਂ ਕਿਹਾ ਕਿ ਉਹ ਇਹ ਜਾਣ ਕੇ ਹੈਰਾਨ ਵੀ ਸਨ ਅਤੇ ਮਾਣ ਵੀ ਮਹਿਸੂਸ ਕਰ ਰਹੇ ਸਨ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਯਾਦ ਰੱਖਿਆ ਅਤੇ ਇਸ ਵੱਕਾਰੀ ਟੂਰਨਾਮੈਂਟ ਦਾ ਹਿੱਸਾ ਬਣਨ ਲਈ ਨਿੱਜੀ ਤੌਰ ’ਤੇ ਸੱਦਾ ਦਿੱਤਾ, ਜੋ ਹਾਕੀ ਪ੍ਰਤੀ ਮੁੱਖ ਮੰਤਰੀ ਦੇ ਅਥਾਹ ਪਿਆਰ ਦਾ ਸਪੱਸ਼ਟ ਸਬੂਤ ਹੈ। ਇਸੇ ਲਈ ਉਨ੍ਹਾਂ ਜਲੰਧਰ ਆਉਣ ਦਾ ਫੈਸਲਾ ਕੀਤਾ। ਅਕਤੂਬਰ 1985 ਤੋਂ ਅਗਸਤ 1996 ਤੱਕ ਆਪਣੇ ਸ਼ਾਨਦਾਰ ਅੰਤਰਰਾਸ਼ਟਰੀ ਕਰੀਅਰ ਦੌਰਾਨ ਨੀਦਰਲੈਂਡ ਲਈ 241 ਅੰਤਰਰਾਸ਼ਟਰੀ ਮੈਚ ਖੇਡ ਕੇ 215 ਗੋਲ ਕਰਨ ਵਾਲੇ ਮਹਾਨ ਡਰੈਗ ਫਲਿਕਰ ਬੋਵੇਲੈਂਡਰ ਨੇ ਭਾਰਤ ਨੂੰ ਵਿਸ਼ਵ ਹਾਕੀ ਦਾ ਪਾਵਰਹਾਊਸ ਦੱਸਿਆ ਅਤੇ ਓਲੰਪਿਕ ਲਹਿਰ ਵਿੱਚ ਏਸ਼ੀਆਈ ਦੇਸ਼ਾਂ ਖਾਸ ਕਰਕੇ ਭਾਰਤ ਤੇ ਪਾਕਿਸਤਾਨ ਦੇ ਯੋਗਦਾਨ ਦੀ ਸਰਾਹਨਾ ਕੀਤੀ। ਭਾਰਤੀ ਹਾਕੀ ਨਾਲ ਜੁੜੀਆਂ ਆਪਣੀਆਂ ਯਾਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜ਼ਿਆਦਾਤਰ ਯਾਦਾਂ ਪੰਜਾਬ ਦੇ ਖਿਡਾਰੀਆਂ, ਖਾਸ ਕਰਕੇ ਸਿੱਖ ਖਿਡਾਰੀਆਂ ਨਾਲ ਹੀ ਜੁੜੀਆਂ ਹਨ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਆਪਣੀ ਫੇਰੀ ਦੌਰਾਨ ਉਨ੍ਹਾਂ ਪੰਜਾਬ ਦੇ 37 ਕੋਚਾਂ ਅਤੇ ਪੰਜਾਬ ਸਰਕਾਰ ਦੀ ਦੇਖ-ਰੇਖ ਹੇਠ ਚੱਲ ਰਹੀ ਸੁਰਜੀਤ ਹਾਕੀ ਅਕੈਡਮੀ ਦੇ ਉਭਰਦੇ ਹਾਕੀ ਖਿਡਾਰੀਆਂ ਨਾਲ ਇੱਕ ਸਾਂਝੇ ਸਿਖਲਾਈ ਸੈਸ਼ਨ ਵਿੱਚ ਵੀ ਹਿੱਸਾ ਲਿਆ, ਖੁਦ ਹਾਕੀ ਸਟਿੱਕ ਫੜ ਕੇ ਹਿੱਟਾਂ ਲਗਾਈਆਂ ਅਤੇ ਖਿਡਾਰੀਆਂ ਤੋਂ ਡਰੈਗ ਫਲਿੱਕਾਂ ਲਗਵਾ ਕੇ ਵੇਖੀਆਂ। ਇਸ ਮੌਕੇ ਖੇਡ ਵਿਭਾਗ ਤੋਂ ਓਲੰਪਿਅਨ ਤਮਗਾ ਜੇਤੂ ਗੁਰਜੰਟ ਸਿੰਘ, ਦਰੋਣਾਚਾਰੀਆ ਐਵਾਰਡੀ ਜੀਵਨਜੋਤ ਸਿੰਘ ਤੇਜਾ ਅਤੇ ਹਾਕੀ ਕੋਚ ਅਵਤਾਰ ਸਿੰਘ ਵੀ ਮੌਜੂਦ ਸਨ, ਜਦਕਿ ਪੰਜਾਬ ਦੇ ਖੇਡ ਵਿਭਾਗ ਨੇ ਵੀ ਇਸ ਮਹਾਨ ਖਿਡਾਰੀ ਨੂੰ ਖੇਡ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ। ਪੰਜਾਬ ਤੋਂ ਮਿਲੇ ਭਰਪੂਰ ਪਿਆਰ ਤੇ ਨਿੱਘ ਤੋਂ ਪ੍ਰਭਾਵਿਤ ਹੋ ਕੇ ਫਲੋਰਿਸ ਯਾਨ ਬੋਵੇਲੈਂਡਰ ਨੇ 4 ਤੇ 5 ਨਵੰਬਰ ਨੂੰ ਮੋਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿਖੇ ਟੂਰਨਾਮੈਂਟ ਦੇ ਅਹਿਮ ਮੈਚਾਂ ਵਿੱਚ ਵੀ ਸ਼ਾਮਲ ਹੋਣ ਦੀ ਵਚਨਬੱਧਤਾ ਪ੍ਰਗਟਾਈ, ਜਿਸ ਨਾਲ ਇਹ ਸਾਬਤ ਹੋ ਗਿਆ ਕਿ ਇਸ ਫੇਰੀ ਦਾ ਅਸਲ ਰਾਜ਼ ਪੰਜਾਬ ਦੀ ਮਿੱਟੀ ਨਾਲ ਜੁੜੀ ਉਨ੍ਹਾਂ ਦੀ ਪੁਰਾਣੀ ਮੁਹੱਬਤ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਉਹ ਰਾਜ਼ ਜੋ ਡੱਚ ਹਾਕੀ ਦਿੱਗਜ਼ ਨੇ ਪੰਜਾਬ ਆ ਕੇ ਖੋਲ੍ਹਿਆ, ਹਰ ਕੋਈ ਹੈਰਾਨ — NRI Post