ਕਪੂਰਥਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਇੱਕ ਅਲੌਕਿਕ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਨੇ ਪੁਰਾਤਨ ਮਰਿਆਦਾ ਅਨੁਸਾਰ ਸੁੰਦਰ ਪਾਲਕੀ ਸਾਹਿਬ ਨੂੰ ਮੋਢਿਆਂ ਉੱਤੇ ਚੁੱਕ ਕੇ ਗੁਰੂ ਪਾਤਸ਼ਾਹ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਨਗਰ ਕੀਰਤਨ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਉਪਰਾਲਿਆਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ, ਜੋ ਗੋਪਾਲ ਪਾਰਕ, ਰੇਤਾ ਵਾਲਾ ਚੌਕ, ਗੁਰਦੁਆਰਾ ਸਾਹਿਬ ਮੁਹੱਲਾ ਅਰਫਵਾਲਾ, ਸ਼ੇਰਗੜ ਮੁਹੱਲਾ, ਸੰਤਾਂ ਧੋਬੀ ਚੌਕ, ਕੋਟੂ ਚੌਕ, ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਅੰਮ੍ਰਿਤ ਬਜਾਰ, ਕਸਾਬਾ ਮੁਹੱਲਾ, ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਕ, ਸਬਜ਼ੀ ਮੰਡੀ ਚੌਕ ਤੇ ਫੁਹਾਰਾ ਚੌਂਕ ਆਦਿ ਨਗਰਾਂ ਵਿਚੋਂ ਹੁੰਦਿਆਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ, ਜਿੱਥੇ ਸੰਗਤਾਂ ਨੇ ਫਿਰ ਗੁਰੂ ਪਾਤਸ਼ਾਹ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਰਸਤੇ ਵਿੱਚ ਗੁਰਦੁਆਰਾ ਸਾਧ ਸੰਗਤ ਮੁਹੱਲਾ ਮਾਰਕਫੈੱਡ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਅਰਫਵਾਲਾ, ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅੰਮ੍ਰਿਤ ਬਜ਼ਾਰ ਦੀਆਂ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਨਗਰਾਂ ਦੀਆਂ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਭਰਵਾਂ ਸਵਾਗਤ ਕੀਤਾ ਗਿਆ, ਜਦਕਿ ਸ਼ਬਦ ਚੌਂਕੀ ਜਥੇ ਦੇ ਨੌਜਵਾਨਾਂ ਤੇ ਸੰਗਤਾਂ ਨੇ ਸ਼ਬਦ ਕੀਰਤਨ ਦੁਆਰਾ ਵਾਤਾਵਰਨ ਨੂੰ ਧਾਰਮਿਕ ਰੰਗਤ ਪ੍ਰਦਾਨ ਕੀਤੀ। ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਭਾਈ ਰਛਪਾਲ ਸਿੰਘ ਸਿਟੀ ਕੇਬਲ, ਮਨਮੋਹਨ ਸਿੰਘ, ਅਮਰਜੀਤ ਸਿੰਘ, ਸੁਖਰਾਜ ਸਿੰਘ, ਸੁਖਵਿੰਦਰ ਮੋਹਨ ਸਿੰਘ, ਭਾਈ ਸਤਨਾਮ ਸਿੰਘ ਤੇ ਭਾਈ ਮੋਹਕਮ ਸਿੰਘ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਤੇ ਧੰਨਵਾਦ ਕਰਦਿਆਂ ਗੁਰੂ ਪਾਤਸ਼ਾਹ ਦੁਆਰਾ ਦਰਸਾਏ ਗਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਕੀਤੀ, ਅਤੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਉਣ ਲਈ ਰਾਹ ਦਸੇਰਾ ਹੈ। ਪ੍ਰਬੰਧਕਾਂ ਨੇ ਵੱਖ-ਵੱਖ ਗੁਰਦੁਆਰਾ ਕਮੇਟੀਆਂ, ਲੰਗਰ ਲਗਾਉਣ ਵਾਲੀਆਂ ਸੰਗਤਾਂ ਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਭਾਈ ਕੁਲਵਿੰਦਰ ਸਿੰਘ ਇੰਚਾਰਜ ਸਟੇਟ ਗੁਰਦੁਆਰਾ ਸਾਹਿਬ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ, ਭਾਈ ਮੋਹਕਮ ਸਿੰਘ, ਗੁਰਮੇਲ ਸਿੰਘ, ਅਮਰਜੀਤ ਸਿੰਘ ਸਡਾਨਾ, ਸੁਖਰਾਜ ਸਿੰਘ, ਸੁਰਜੀਤ ਸਿੰਘ ਸਡਾਨਾ, ਆਗਿਆਪਾਲ ਸਿੰਘ, ਗੁਰਪ੍ਰੀਤ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਵਰਿਆਮ ਸਿੰਘ ਕਪੂਰ, ਲਖਬੀਰ ਸਿੰਘ ਸ਼ਾਹੀ, ਸੁਰਿੰਦਰਪਾਲ ਸਿੰਘ, ਰਛਪਾਲ ਸਿ
ਕਪੂਰਥਲਾ ਦੀਆਂ ਗਲੀਆਂ ਵਿੱਚ ਕੀ ਹੋਇਆ, ਜਦੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਾਲਕੀ ਸਾਹਿਬ ਮੋਢਿਆਂ ’ਤੇ ਚੁੱਕੀ ਗਈ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਇਤਿਹਾਸ ਰਚ ਦਿੱਤਾ
ਕਪੂਰਥਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਇੱਕ ਅਲੌਕਿਕ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹ
NRI Post Desk · 72 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





