|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਂਦਰੀ ਏਜੰਸੀਆਂ ਦੇ ਛਾਪਿਆਂ ਪਿੱਛੇ ਭਾਜਪਾ ਦਾ ਖੇਲ? ਮਾਨ ਦਾ ਵੱਡਾ ਖੁਲਾਸਾ- ਕੁਝ ਨਹੀਂ ਮਿਲ ਰਿਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਵੱਡਾ ਬਿਆਨ ਦਿੰਦਿਆਂ ਕੇਂਦਰੀ ਏਜੰਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਮਨਦੀਪ ਕੌਰ ਦੇ ਘਰ ਕੀਤੀ ਗਈ ਛਾਪੇਮਾਰੀ ਨੂੰ ਸਿਆਸੀ ਬਦਲਾਖੋਰੀ ਕਰਾ

NRI Post Desk · 20 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਂਦਰੀ ਏਜੰਸੀਆਂ ਦੇ ਛਾਪਿਆਂ ਪਿੱਛੇ ਭਾਜਪਾ ਦਾ ਖੇਲ? ਮਾਨ ਦਾ ਵੱਡਾ ਖੁਲਾਸਾ- ਕੁਝ ਨਹੀਂ ਮਿਲ ਰਿਹਾ
📷 NRI Post Desk

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਵੱਡਾ ਬਿਆਨ ਦਿੰਦਿਆਂ ਕੇਂਦਰੀ ਏਜੰਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਮਨਦੀਪ ਕੌਰ ਦੇ ਘਰ ਕੀਤੀ ਗਈ ਛਾਪੇਮਾਰੀ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਅਤੇ ਇਸ ਪਿੱਛੇ ਭਾਰਤੀ ਜਨਤਾ ਪਾਰਟੀ ਦਾ ਇਸ਼ਾਰਾ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ਼ਾਰੇ ’ਤੇ ਕੇਂਦਰੀ ਏਜੰਸੀਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਕੁਝ ਵੀ ਨਹੀਂ ਮਿਲ ਰਿਹਾ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਭਾਜਪਾ ਜਿੰਨੇ ਮਰਜ਼ੀ ਛਾਪੇ ਮਾਰ ਲਵੇ, ਪੰਜਾਬ ਸਰਕਾਰ ਲੋਕਾਂ ਲਈ ਕੰਮ ਕਰਨਾ ਨਹੀਂ ਛੱਡੇਗੀ ਅਤੇ ਛਾਪੇਮਾਰੀ ਤੇ ਦਬਾਅ ਦੀਆਂ ਚਾਲਾਂ ਆਮ ਆਦਮੀ ਪਾਰਟੀ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਨਹੀਂ ਰੋਕ ਸਕਦੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਾਂਚ ਏਜੰਸੀਆਂ ਦੀ ਸਿਆਸੀ ਦੁਰਵਰਤੋਂ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਰਾਹੁਲ ਗਾਂਧੀ ਦੀਆਂ ਰੈਲੀਆਂ ਬਾਰੇ ਪੁੱਛੇ ਗਏ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਿਆਸੀ ਆਗੂ ਨੂੰ ਰੈਲੀ ਕਰਨ ਅਤੇ ਆਪਣੇ ਵਿਚਾਰ ਰੱਖਣ ਦਾ ਜਮਹੂਰੀ ਹੱਕ ਹੈ ਅਤੇ ਲੋਕਤੰਤਰ ਵਿੱਚ ਸਿਆਸੀ ਸਰਗਰਮੀਆਂ ਦੀ ਆਜ਼ਾਦੀ ਦਾ ਸਤਿਕਾਰ ਹੋਣਾ ਚਾਹੀਦਾ ਹੈ। ਆਪਣੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ, ਸਰਕਾਰੀ ਸਕੂਲਾਂ ਅਤੇ ਦੋ ਹਜ਼ਾਰ ਤੋਂ ਵੱਧ ਖੇਡ ਮੈਦਾਨਾਂ ਰਾਹੀਂ ਸਿਹਤ, ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੀਚੇਵਾਲ ਮਾਡਲ ਰਾਹੀਂ ਨਾਲਿਆਂ ਦੀ ਸਫ਼ਾਈ ਅਤੇ ਕਈ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਹੂਲਤ ਬਹਾਲ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ ਸਵੇਰ ਸਮੇਂ ਬਿਜਲੀ ਮਿਲਣ ਨੂੰ ਵੀ ਵੱਡੀ ਰਾਹਤ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਤੀਰਥ ਯਾਤਰਾ ਯੋਜਨਾ ਤਹਿਤ ਰੋਜ਼ਾਨਾ 50 ਬੱਸਾਂ ਰਾਹੀਂ ਕਰੀਬ ਦੋ ਹਜ਼ਾਰ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਲੋਕਾਂ ਦੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਹਟਣ ਲਈ ਖ਼ਜ਼ਾਨਾ ਖਾਲੀ ਹੋਣ ਦਾ ਬਹਾਨਾ ਨਹੀਂ ਬਣਾਏਗੀ। ਉਮੀਦਵਾਰਾਂ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ 40 ਨਾਵਾਂ ਦਾ ਐਲਾਨ ਜਥੇਬੰਦਕ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਬਾਕੀ ਨਾਵਾਂ ਦਾ ਐਲਾਨ ਸਮਾਂ ਆਉਣ ’ਤੇ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!