ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ ਵਿਖੇ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਪਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਦੱਸਿਆ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਪਰ ਖਾਸ ਕਰਕੇ ਗੁਰੂ ਕਾ ਬਾਗ ਦਾ ਮੋਰਚਾ ਉਹ ਸੰਘਰਸ਼ ਸੀ ਜੋ ਨਿਰੰਤਰ ਤਿੰਨ ਮਹੀਨਿਆਂ ਤੋਂ ਵੱਧ ਚੱਲਿਆ ਅਤੇ ਜਿਸ ਵਿੱਚ 5600 ਤੋਂ ਵੱਧ ਸਿੰਘ ਗ੍ਰਿਫਤਾਰ ਕੀਤੇ ਗਏ, 1500 ਤੋਂ ਵੱਧ ਜ਼ਖਮੀ ਹੋਏ ਤੇ ਕਈਆਂ ਨੇ ਸ਼ਹੀਦੀ ਪ੍ਰਾਪਤ ਕੀਤੀ, ਪਰ ਇਤਿਹਾਸਕ ਅਸਥਾਨ ਨੂੰ ਮਹੰਤ ਸੁੰਦਰ ਦਾਸ ਦੇ ਕਬਜ਼ੇ ਤੋਂ ਮੁਕਤ ਕਰਵਾਇਆ ਗਿਆ। ਭਾਈ ਪਲਵਿੰਦਰ ਸਿੰਘ ਨੇ ਕੀਰਤਨ ਦੌਰਾਨ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਹਰ ਸਿੱਖ ਬੱਚੇ ਤੇ ਨੌਜਵਾਨ ਨੂੰ ਆਪਣੇ ਅੰਦਰ ਪੰਥ ਪ੍ਰਸਤੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਨਾ ਚਾਹੀਦਾ ਹੈ, ਕਿਉਂਕਿ ਇਹੀ ਉਹ ਚੀਜ਼ ਹੈ ਜੋ ਉਨ੍ਹਾਂ ਨੂੰ ਇਤਿਹਾਸਕ ਮੋਰਚਿਆਂ ਦੀ ਅਸਲ ਸੇਧ ਦੇ ਸਕਦੀ ਹੈ। ਉਨ੍ਹਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਸਵਰਗੀ ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਨਿੱਘੇ ਸਹਿਯੋਗ ਨਾਲ ਚਲਾਈ ਜਾ ਰਹੀ ਇਹ ਹਫਤਾਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕੀ ਹੈ, ਅਤੇ ਅਗਲੇ ਸਮਾਗਮ ਵਿੱਚ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ ਆਪਣੇ ਜੱਥਿਆਂ ਨਾਲ ਹਾਜ਼ਰੀਆਂ ਭਰਨਗੇ। ਸਮਾਗਮ ਦੌਰਾਨ ਜਤਿੰਦਰਪਾਲ ਸਿੰਘ ਸਲੂਜਾ, ਡਾ. ਹਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ ਪ੍ਰਿੰਸ ਤੇ ਬੀਬੀ ਸ਼ਵਿੰਦਰ ਕੌਰ ਖਾਲਸਾ ਨੇ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ, ਜਦੋਂ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਸਮੇਤ ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਨਵਦੀਪ ਰੀਜ਼ੋਰਟ ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਬਲਬੀਰ ਕਲਾਥ ਵਾਲੇ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਗੁਰਦੀਪ ਸਿੰਘ ਚੰਡੋਕ, ਰਮਨਜੀਤ ਚੰਡੋਕ, ਪਰਮਜੀਤ ਕੌਰ, ਰਚਿਤਾ ਚੰਡੋਕ ਤੇ ਡਾ. ਮਨ
ਗੁਰੂ ਕਾ ਬਾਗ ਦੇ ਸ਼ਹੀਦਾਂ ਦੀ ਕੁਰਬਾਨੀ ਦਾ ਰਾਜ਼ ਖੁੱਲ੍ਹਣ ਤੋਂ ਪਹਿਲਾਂ ਇਸ ਕੀਰਤਨ ਸਮਾਗਮ ਵਿੱਚ ਕੀ ਹੋਇਆ?
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ ਵਿਖੇ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤ
NRI Post Desk · 107 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





