|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰੂ ਘਰ ਦੇ ਕਾਤਲਾਨਾ ਹਮਲੇ ਦੇ ਪਿੱਛੇ ਕੌਣ? ਹਰਸਿਮਰਤ ਦਾ ਉਹ ਖੁਲਾਸਾ ਜੋ ਹਿਲਾ ਦੇਵੇਗਾ ਪੰਜਾਬ ਦੀ ਸਿਆਸਤ!

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 41ਵੇਂ ਸ਼ਹੀਦੀ ਦਿਹਾੜੇ ਮੌਕੇ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਭ ਤੋਂ ਵੱਡਾ ਦਾਅਵਾ ਕੀਤਾ ਕਿ

NRI Post Desk · 95 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 41ਵੇਂ ਸ਼ਹੀਦੀ ਦਿਹਾੜੇ ਮੌਕੇ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਭ ਤੋਂ ਵੱਡਾ ਦਾਅਵਾ ਕੀਤਾ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਦਿੱਲੀ ਦਾ ਰਿਮੋਰਟ ਕੰਟਰੋਲ ਹਮੇਸ਼ਾ ਲਈ ਖ਼ਤਮ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਦਿੱਲੀ ਤੋਂ ਦੂਰੋਂ ਚਲਾਉਣ ਦੀ ਪ੍ਰਥਾ ਬੰਦ ਹੋਵੇ ਤੇ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਸਰਕਾਰ ਸ਼ਾਂਤੀ, ਭਾਈਚਾਰਕ ਸਾਂਝ ਲਿਆਉਣ, ਗੈਂਗਸਟਰ ਰਾਜ ਖ਼ਤਮ ਕਰਨ ਅਤੇ ਨਸ਼ਿਆਂ ਦਾ ਪਸਾਰ ਰੋਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹਰਸਿਮਰਤ ਨੇ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁਰੂ ਘਰ ਵਿੱਚ ਦੋ ਵਾਰ ਹੋਏ ਕਾਤਲਾਨਾ ਹਮਲੇ ਕਾਇਰਾਂ ਵੱਲੋਂ ਕੀਤੇ ਗਏ ਹਨ ਜੋ ਸਰਕਾਰਾਂ ਦੀਆਂ ਕਠਪੁਤਲੀਆਂ ਬਣ ਗਏ ਹਨ, ਪਰ ਉਹ ਕਦੇ ਨਹੀਂ ਡਰਨਗੇ। ਇੱਕ ਪਤਨੀ ਤੇ ਮਾਂ ਹੋਣ ਦੇ ਨਾਤੇ ਉਹ ਇੱਕ ਪਲ ਲਈ ਡਰ ਗਈ ਸੀ ਪਰ ਅੱਜ ਉਹ ਮਜ਼ਬੂਤੀ ਨਾਲ ਅੱਖਾਂ ਵਿੱਚ ਅੱਖਾਂ ਪਾ ਕੇ ਕਹਿ ਸਕਦੀ ਹੈ ਕਿ ਸਾਨੂੰ ਕਿਸੇ ਦਾ ਡਰ ਨਾ ਸੀ, ਨਾ ਹੈ ਤੇ ਨਾ ਹੋਵੇਗਾ। ਉਨ੍ਹਾਂ ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਦੇ 600 ਤੋਂ ਵੱਧ ਕੇਸਾਂ ਵਿੱਚ ਕੋਈ ਕਾਰਵਾਈ ਨਾ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਨੂੰ ਚੁਣੌਤੀ ਦੇਣ ਦੀ ਸਖ਼ਤ ਨਿਖੇਧੀ ਕੀਤੀ। ਹਰਸਿਮਰਤ ਨੇ ਪੰਜਾਬੀਆਂ ਨੂੰ ਵੰਡ ਪਾਊ ਤਾਕਤਾਂ ਤੋਂ ਖਹਿੜਾ ਛੁਡਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਤਾਕਤਾਂ ਸੂਬੇ ਨੂੰ ਲੁੱਟ ਰਹੀਆਂ ਹਨ, ਪੇਪਰ ਲੀਕ ਕਰਕੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਰਹੀਆਂ ਹਨ ਅਤੇ ਹਰ ਪੰਜਾਬੀ ਸਿਰ 1.5 ਲੱਖ ਰੁਪਏ ਦਾ ਕਰਜ਼ਾ ਚਾੜ੍ਹ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਸੋਚਣ ਲਈ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਗੁਰੂ ਘਰ ਵਿੱਚ ਹਮਲੇ ਕਿਉਂ ਹੋ ਰਹੇ ਹਨ, ਕਿਉਂਕਿ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਮੁਦੱਈ ਰਿਹਾ ਹੈ ਅਤੇ ਵਿਰੋਧੀ ਹਾਸ਼ੀਏ ’ਤੇ ਗਏ ਲੋਕਾਂ ਨੂੰ ਉਤਸ਼ਾਹਿਤ ਕਰਕੇ ਪਾਰਟੀ ਨੂੰ ਦੋਫਾੜ ਕਰਨਾ ਚਾਹੁੰਦੇ ਹਨ। ਬਾਦਲ ਨੇ ਇਹ ਵੀ ਕਿਹਾ ਕਿ ਬਾਹਰਲੇ ਲੋਕ ਸਾਮ ਦਾਮ ਦੰਡ ਭੇਦ ਦੀ ਵਰਤੋਂ ਕਰਕੇ ਪੰਜਾਬੀਆਂ ਨੂੰ ਵੰਡ ਕੇ ਰਾਜ ਕਰਨਾ ਚਾਹੁੰਦੇ ਹਨ। ਉਨ੍ਹਾਂ ‘ਮਾਸਟਰ ਦਾ ਮੁੰਡਾ’ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਕਿਵੇਂ ਧੰਨ ਦੌਲਤ ਜੁਟਾ ਰਿਹਾ ਹੈ, ਸੋਨੇ ਨਾਲ ਲੱਦ ਗਿਆ ਹੈ ਅਤੇ ਕਰੋੜਾਂ ਰੁਪਏ ਦੇ ਬੂਟਾਂ ਦੇ ਜੋੜੇ ਪਾ ਰਿਹਾ ਹੈ, ਅਤੇ ਅਕਾਲੀ ਦਲ ਭ੍ਰਿਸ਼ਟਾਚਾਰ ਨਾਲ ਕਮਾਇਆ ਇਹ ਪੈਸਾ ਵਸੂਲਣ ਲਈ ਦ੍ਰਿੜ੍ਹ ਹੈ ਭਾਵੇਂ ਜੋ ਮਰਜ਼ੀ ਹੋ ਜਾਵੇ। ਉਨ੍ਹਾਂ ਜ਼ਬਰ ਜਨਾਹ ਦੇ ਕੇਸ ਵਿੱਚੋਂ ਵਿਅਕਤੀ ਨੂੰ ਬਰੀ ਕਰਵਾਉਣ ਲਈ ਮੁੱਖ ਮੰਤਰੀ ਦੇ ਪਰਿਵਾਰ ਵੱਲੋਂ 5 ਕਰੋੜ ਰੁਪਏ ਮੰਗਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਭਗਵੰਤ ਮਾਨ ਵੱਲੋਂ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਅਪਮਾਨ ਕਰਨ ਅਤੇ ਫੋਰੈਂਸਿਕ ਲੈਬ ਤੋਂ ਜਾਅਲੀ ਰਿਪੋਰਟ ਤਿਆਰ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਪਾਉਣ ਦੇ ਯਤਨਾਂ ਵਿਰੁੱਧ ਰੋਸ ਪ੍

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!