|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਗੁਰੂਘਰਾਂ ਵਿੱਚ ਪਰਵਾਸੀਆਂ ਨੂੰ ਤਰਜੀਹ ਦੇਣ ਦਾ ਮਾਮਲਾ ਸਿੰਘ ਸਭਾਵਾਂ ਨੇ ਲਿਆ ਸਖ਼ਤ ਨੋਟਿਸ, ਸਰਕਾਰਾਂ ਨੂੰ ਦਿੱਤੀ ਚਿਤਾਵਨੀ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਪਰਵਾਸੀਆਂ ਦੀ ਵਧੀਕੀ ਦੀਆਂ ਖ਼ਬਰਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਇਸ ਸਬੰਧ ਵਿੱਚ ਬੀਤੇ ਦਿਨ ਇਤਿਹਾਸਿਕ ਅਸਥਾਨ ਗੁਰਦਵਾਰਾ ਆਲਮਗੀਰ ਵਿਖੇ ਲੰਗਰ ਘਰ ਵਿੱਚ ਹੋਈ ਇੱਕ ਘਟਨਾ ਨੇ ਸਿੰਘ ਸਭਾਵਾਂ ਨੂੰ ਸਖ਼ਤ ਨੋਟਿ

NRI Post Desk · 47 ਦਿਨ ਪਹਿਲਾਂ · ਅੱਪਡੇਟ 6 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰੂਘਰਾਂ ਵਿੱਚ ਪਰਵਾਸੀਆਂ ਨੂੰ ਤਰਜੀਹ ਦੇਣ ਦਾ ਮਾਮਲਾ ਸਿੰਘ ਸਭਾਵਾਂ ਨੇ ਲਿਆ ਸਖ਼ਤ ਨੋਟਿਸ, ਸਰਕਾਰਾਂ ਨੂੰ ਦਿੱਤੀ ਚਿਤਾਵਨੀ
📷 NRI Post Desk

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਪਰਵਾਸੀਆਂ ਦੀ ਵਧੀਕੀ ਦੀਆਂ ਖ਼ਬਰਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਇਸ ਸਬੰਧ ਵਿੱਚ ਬੀਤੇ ਦਿਨ ਇਤਿਹਾਸਿਕ ਅਸਥਾਨ ਗੁਰਦਵਾਰਾ ਆਲਮਗੀਰ ਵਿਖੇ ਲੰਗਰ ਘਰ ਵਿੱਚ ਹੋਈ ਇੱਕ ਘਟਨਾ ਨੇ ਸਿੰਘ ਸਭਾਵਾਂ ਨੂੰ ਸਖ਼ਤ ਨੋਟਿਸ ਲੈਣ ਲਈ ਮਜਬੂਰ ਕਰ ਦਿੱਤਾ ਹੈ। ਜਥੇਦਾਰ ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ ਅਤੇ ਗੁਰਮੀਤ ਸਿੰਘ ਬਿੱਟੂ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਵਾਸੀਆਂ ਨੂੰ ਤਰਜੀਹ ਦੇਣ ਤੋਂ ਗੁਰੂ ਘਰਾਂ ਦੇ ਪ੍ਰਬੰਧਕ ਅਤੇ ਇਲਾਕਾ ਵਾਸੀ ਗੁਰੇਜ਼ ਕਰਨ ਅਤੇ ਜੇ ਮਦਦ ਕਰਨੀ ਹੈ ਤਾਂ ਆਪੋ-ਆਪਣੇ ਇਲਾਕੇ ਵਿੱਚ ਪੰਜਾਬੀ ਪਰਿਵਾਰਾਂ ਦੀ ਕਰੋ ਜੋ ਕਿ ਸ਼ਰਮ ਨਾਲ ਕਿਸੇ ਕੋਲੋਂ ਮੰਗਣ ਤੋਂ ਵੀ ਡਰਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਦੋਆਬੇ ਵਿੱਚ ਧਰਮ ਬਦਲੇ ਜਾ ਰਹੇ ਹਨ ਉਸਦਾ ਕਾਰਨ ਇਹ ਵੀ ਦਿੱਸ ਰਿਹਾ ਹੈ ਕਿ ਪਰਵਾਸੀ ਸੜਕਾਂ, ਇਲਾਕਿਆਂ ਅਤੇ ਗੁਰੂ ਘਰਾਂ ਵਿੱਚ ਭਾਰੀ ਗਿਣਤੀ ਵਿੱਚ ਨਜ਼ਰ ਆ ਰਹੇ ਹਨ ਅਤੇ ਇਹ ਵੀ ਕਹਿ ਰਹੇ ਹਨ ਕਿ ਪੰਜਾਬ ਦੇ ਮਾਲਕ ਉਹ ਹਨ, ਜਿਸ ਦਾ ਖ਼ਮਿਆਜ਼ਾ ਪੰਜਾਬੀਆਂ ਨੂੰ ਬੁਰੇ ਤਰੀਕੇ ਨਾਲ ਭੁਗਤਣਾ ਪੈ ਰਿਹਾ ਹੈ ਅਤੇ ਜਿਸਦੇ ਸਿੱਟੇ ਵੀ ਨਜ਼ਰ ਆਉਣੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਸਰਕਾਰਾਂ ਤੇ ਪ੍ਰਸ਼ਾਸਨ ਨੂੰ ਇਸ ਤਰ੍ਹਾਂ ਦੀਆਂ ਘਟਨਾਵਾਂ ਤੇ ਸਖਤ ਕਾਰਵਾਈ ਕਰਨ ਅਤੇ ਢਿੱਲ ਵਰਤਣ ਤੇ ਨਤੀਜੇ ਸੰਭਾਲਣ ਲਈ ਤਿਆਰ ਰਹਿਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਬੰਧਕ ਆਪਣੇ ਇਲਾਕੇ ਵਿੱਚ ਪੰਜਾਬੀ ਦੀ ਮਦਦ ਕਰਨ ਲਈ ਅੱਗੇ ਆਉਣ ਅਤੇ ਗੁਰੂ ਘਰਾਂ ਵਿੱਚ ਨੌਜਵਾਨਾਂ ਨੂੰ ਲਿਆ ਕੇ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨ ਤਾਂ ਕਿ ਉਹ ਨਸ਼ੇ ਵੱਲ ਨਾ ਜਾਣ, ਵਿਦੇਸ਼ ਵੱਲ ਨਾ ਜਾਣ, ਆਪਣੇ ਪੰਜਾਬ ਵਿੱਚ ਆਪਣੇ ਕਾਰੋਬਾਰ ਕਰਨ ਅਤੇ ਬਾਣੀ ਅਤੇ ਸੇਵਾ ਨਾਲ ਜੁੜਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪਹਿਰਾ ਦੇਣ ਦੀ ਵੱਡੀ ਲੋੜ ਹੈ ਕਿਉਂਕਿ ਗੁਰੂ ਘਰਾਂ ਵਿੱਚ ਆ ਕੇ ਧੱਕੇ ਮਾਰ ਕੇ ਪਰਵਾਸੀ ਲੰਗਰ ਲੈਣ ਲਈ ਵੱਡੀ ਗਿਣਤੀ ਵਿੱਚ ਨਜ਼ਰ ਆਉਂਦੇ ਹਨ ਅਤੇ ਸੰਗਤਾਂ ਨੂੰ ਇਨ੍ਹਾਂ ਤੇ ਤਰਸ ਨਾ ਕਰਨ ਦੇ ਨਾਲ ਪ੍ਰਬੰਧਕਾਂ ਨੂੰ ਸਖ਼ਤੀ ਨਾਲ ਪੇਸ਼ ਆਉਣ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਹੀਂ ਤਾਂ ਉਹ ਸਮਾਂ ਦੂਰ ਨਹੀਂ ਜਦੋਂ ਗੁਰੂ ਘਰਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਗਿਣਤੀ ਹੋਰ ਘੱਟ ਜਾਏਗੀ। ਇਸ ਮੌਕੇ ਦਵਿੰਦਰ ਸਿੰਘ ਰਿਆਤ, ਕੰਵਲਜੀਤ ਸਿੰਘ ਟੋਨੀ, ਕੁਲਜੀਤ ਸਿੰਘ ਚਾਵਲਾ, ਗੁਰਬਚਨ ਸਿੰਘ ਮੱਕੜ, ਜਸਬੀਰ ਸਿੰਘ ਦਕੋਹਾ, ਸੁਰਿੰਦਰ ਸਿੰਘ ਵਿਰਦੀ, ਦਵਿੰਦਰ ਸਿੰਘ ਸੈਂਟਰਲ ਟਾਊਨ, ਰਵਿੰਦਰ ਸਿੰਘ ਰਿਹਲ, ਹਰਜੀਤ ਸਿੰਘ ਬਾਬਾ, ਤੇਜਵੀਰ ਸਿੰਘ ਬਾਂਸਲ, ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਹਰਵਿੰਦਰ ਸਿੰਘ ਮੱਖਣ ਅਤੇ ਨਵਦੀਪ ਸਿੰਘ ਗੁਲਾਟੀ ਵੀ ਸ਼ਾਮਲ ਸਨ। ਇਹ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਗੁਰੂ ਘਰਾਂ ਵਿੱਚ ਪਰਵਾਸੀਆਂ ਨੂੰ ਤਰਜੀਹ ਦੇਣ ਦਾ ਮੁੱਦਾ ਹੁਣ ਸਿਰਫ਼ ਇੱਕ ਸਥਾਨਕ ਸਮੱਸਿਆ ਨਹੀਂ ਰਿਹਾ ਬਲਕਿ ਇਹ ਪੰਜਾਬ ਦੀ ਸਮਾਜਿਕ ਅਤੇ ਧਾਰਮਿਕ ਬਣਤਰ ਨੂੰ ਪ੍ਰਭਾਵਿਤ ਕਰਨ ਵਾਲਾ ਗੰਭੀਰ ਮਸਲਾ ਬਣ ਗਿਆ ਹੈ ਜਿਸ ਵੱਲ ਪ੍ਰਸ਼ਾਸਨ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ। CATEG

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!