ਗਾਇਕ ਗੁਲਾਬ ਸਿੱਧੂ ਦੇ ਘਰ ਅੱਧੀ ਰਾਤ ਨੂੰ ਗੋਲੀਆਂ ਚਲਾਉਣ ਦੇ ਸਨਸਨੀਖੇਜ਼ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਉਸ ਵੇਲੇ ਵੱਡਾ ਪਰਦਾਫਾਸ਼ ਕੀਤਾ ਹੈ ਜਦੋਂ ਉਨ੍ਹਾਂ ਵਿਦੇਸ਼ ਬੈਠੇ ਚਰਚਿਤ ਸਮਾਜ ਵਿਰੋਧੀ ਤਸਕਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ, ਵਾਸੀ ਚੜ੍ਹੀ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਨੂੰ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੇ ਨਿਰਦੇਸ਼ਾਂ ਤੇ ਸੀ.ਆਈ.ਏ. ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦਾ ਹਿੱਸਾ ਹੈ। ਜ਼ਿਕਰਯੋਗ ਹੈ ਕਿ ਸ਼ਗਨਪ੍ਰੀਤ ਸਿੰਘ ਦਾ ਨਾਂ ਪੰਜਾਬ ਵਿੱਚ ਵਾਪਰੀਆਂ ਕਈ ਅਪਰਾਧਿਕ ਘਟਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਕਰਕੇ ਇਸ ਗ੍ਰਿਫ਼ਤਾਰੀ ਨੇ ਮਾਮਲੇ ਦੀ ਗੰਭੀਰਤਾ ਹੋਰ ਵਧਾ ਦਿੱਤੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਦੇ ਦਸ ਦਿਨਾਂ ਦੇ ਅੰਦਰ ਹੀ ਗੁਰਵਿੰਦਰ ਸਿੰਘ ਲੁਧੜ ਵਾਸੀ ਰਾਮਗੜ੍ਹ ਸੰਧਵਾਂ ਅਤੇ ਗੁਰਪਿਆਰ ਸਿੰਘ ਉਰਫ਼ ਗੁਰੀ ਪੁੱਤਰ ਸਤਪਾਲ ਸਿੰਘ, ਵਾਸੀ ਚੰਗਾਲੀਵਾਲਾ ਨੂੰ ਪੱਖੋਂ ਕਲਾਂ ਦੇ ਲਿੰਕ ਰੋਡ ਤੋਂ ਨਵੀਂ ਬਣ ਰਹੀ ਦਾਣਾ ਮੰਡੀ ਦੇ ਖੇਤਾਂ ਵਾਲੇ ਰਸਤੇ ਤੋਂ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਥਾਣਾ ਰੂੜੇਕੇ ਕਲਾਂ ਦੀ ਹੱਦ ਵਿੱਚ ਪੈਂਦੇ ਪੱਖੋਂ ਕਲਾਂ ਵਿਖੇ ਪੁਲਿਸ ਮੁਕਾਬਲੇ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਹਮਲਾਵਰਾਂ ਵਿੱਚੋਂ ਦੋ ਨੂੰ ਜ਼ਖ਼ਮੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਮਗਰੋਂ ਉਨ੍ਹਾਂ ਦੇ ਤੀਜੇ ਸਾਥੀ ਨੂੰ ਵੀ ਦਬੋਚ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵੱਡੀ ਗਿਣਤੀ ਵਿੱਚ ਮਹਿੰਗਾ ਵਿਦੇਸ਼ੀ ਅਸਲਾ ਤੇ ਇੱਕ ਲਗਜ਼ਰੀ ਗੱਡੀ ਵੀ ਬਰਾਮਦ ਕੀਤੀ ਹੈ। ਸੀ.ਆਈ.ਏ. ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਪੁਲਿਸ ਵੱਲੋਂ ਹੁਣ ਤੱਕ ਇਸ ਮਾਮਲੇ ਵਿੱਚ ਕੁੱਲ ਦਸ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ ਪੰਜ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ, ਚਾਰ ਮੁਲਜ਼ਮ ਸੀ.ਆਈ.ਏ. ਬਰਨਾਲਾ ਪੁਲਿਸ ਕੋਲ ਰਿਮਾਂਡ ਤੇ ਹਨ ਅਤੇ ਇੱਕ ਮੁਲਜ਼ਮ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਕੋਲ ਰਿਮਾਂਡ ਅਧੀਨ ਹੈ। ਬਰਨਾਲਾ ਜੇਲ੍ਹ ਸੁਧਾਰ ਘਰ ਭੇਜੇ ਗਏ ਮੁਲਜ਼ਮਾਂ ਵਿੱਚ ਗੁਰਪਿਆਰ ਸਿੰਘ ਗੁਰੀ ਵਾਸੀ ਚੰਗਾਲੀਵਾਲਾ, ਗੁਰਪ੍ਰੀਤ ਸਿੰਘ ਉਰਫ਼ ਗੁਰਵਿੰਦਰ ਬਾਬਾ ਵਾਸੀ ਲਹਿਰਾਗਾਗਾ, ਭਗਵਾਨ ਸਿੰਘ ਗੱਗੀ ਵਾਸੀ ਲਦਾਲ, ਸੰਗਰੂਰ, ਰਮਨਪ੍ਰੀਤ ਸਿੰਘ ਰਮਣ ਵਾਸੀ ਰਾਮਗੜ੍ਹ ਸੰਧਵਾਂ ਤੇ ਕ੍ਰਿਸ਼ਨ ਕੁਮਾਰ ਉਰਫ਼ ਗੌਰਵ ਸ਼ਰਮਾ ਵਾਸੀ ਲਹਿਰਾਗਾਗਾ ਸ਼ਾਮਲ ਹਨ। ਸੀ.ਆਈ.ਏ. ਰਿਮਾਂਡ ਅਧੀਨ ਚਾਰ ਮੁਲਜ਼ਮਾਂ ਵਿੱਚ ਵਿਦੇਸ਼ ਬੈਠੇ ਸ਼ਗਨਪ੍ਰੀਤ ਸਿੰਘ ਦਾ ਪਿਤਾ ਸੌਦਾਗਰ ਸਿੰਘ ਵਾਸੀ ਚੜ੍ਹੀ, ਗੁਰਸੇਵਕ ਸਿੰਘ ਕਾਲੀ ਵਾਸੀ ਲਹਿਰਾਗਾਗਾ, ਗੁਰਵਿੰਦਰ ਸਿੰਘ ਸ਼ਕਤੀਮਾਨ ਉਰਫ਼ ਸੰਨੀ ਦਿਓਲ ਵਾਸੀ ਗਾਗਾ ਤੇ ਸੰਨੀ ਸਿੰਘ ਵਾਸੀ ਟਿੱਬੀ ਬਸਤੀ,
ਗੁਲਾਬ ਸਿੱਧੂ ਦੇ ਘਰ ਗੋਲੀ ਚਲਾਉਣ ਵਾਲਿਆਂ ਦਾ ਸੂਤਰਧਾਰ ਕੌਣ? ਪੁਲਿਸ ਨੇ ਵਿਦੇਸ਼ ਬੈਠੇ ਤਸਕਰ ਦੇ ਪਿਤਾ ਨੂੰ ਕਿਉਂ ਬਣਾਇਆ ਨਿਸ਼ਾਨਾ?
ਗਾਇਕ ਗੁਲਾਬ ਸਿੱਧੂ ਦੇ ਘਰ ਅੱਧੀ ਰਾਤ ਨੂੰ ਗੋਲੀਆਂ ਚਲਾਉਣ ਦੇ ਸਨਸਨੀਖੇਜ਼ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਉਸ ਵੇਲੇ ਵੱਡਾ ਪਰਦਾਫਾਸ਼ ਕੀਤਾ ਹੈ ਜਦੋਂ ਉਨ੍ਹਾਂ ਵਿਦੇਸ਼ ਬੈਠੇ ਚਰਚਿਤ ਸਮਾਜ ਵਿਰੋਧੀ ਤਸਕਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ
NRI Post Desk · 59 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





