ਚੋਹਲਾ ਸਾਹਿਬ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਲਾਸਟਿਕ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਤਾਪ ਸਿੰਘ ਵਾਸੀ ਪਿੰਡ ਚੋਹਲਾ ਸਾਹਿਬ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 14 ਨਵੰਬਰ ਨੂੰ ਪ੍ਰਤਾਪ ਸਿੰਘ ਆਪਣੇ ਪਿਤਾ ਹਰਬੰਸ ਸਿੰਘ ਨਾਲ ਕਿਸੇ ਕੰਮ ਦੇ ਸਿਲਸਿਲੇ ਵਿੱਚ ਮੋਟਰਸਾਈਕਲ ਨੰਬਰ ਪੀਬੀ 46 ਏ 0694 ’ਤੇ ਸਵਾਰ ਹੋ ਕੇ ਅੰਮ੍ਰਿਤਸਰ ਗਿਆ ਸੀ। ਵਾਪਸੀ ਸਮੇਂ ਮੋਟਰਸਾਈਕਲ ਪ੍ਰਤਾਪ ਸਿੰਘ ਚਲਾ ਰਿਹਾ ਸੀ, ਜਦਕਿ ਉਸ ਦੇ ਪਿਤਾ ਪਿੱਛੇ ਬੈਠੇ ਹੋਏ ਸਨ। ਜਦੋਂ ਉਹ ਚੋਹਲਾ ਸਾਹਿਬ ਦੇ ਨੇੜੇ ਪਹੁੰਚੇ ਤਾਂ ਅਚਾਨਕ ਪਲਾਸਟਿਕ ਡੋਰ ਪ੍ਰਤਾਪ ਸਿੰਘ ਦੇ ਗਲੇ ਵਿੱਚ ਲਿਪਟ ਗਈ, ਜਿਸ ਕਾਰਨ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਦੋਵੇਂ ਸੜਕ ’ਤੇ ਡਿੱਗ ਪਏ। ਹਾਦਸੇ ਤੋਂ ਬਾਅਦ ਜਦੋਂ ਹਰਬੰਸ ਸਿੰਘ ਨੇ ਦੇਖਿਆ ਤਾਂ ਪ੍ਰਤਾਪ ਦੀ ਗਰਦਨ ਵਿੱਚ ਪਲਾਸਟਿਕ ਡੋਰ ਲਿਪਟੀ ਹੋਈ ਸੀ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਸੀ। ਜ਼ਖ਼ਮੀ ਪ੍ਰਤਾਪ ਸਿੰਘ ਨੂੰ ਤੁਰੰਤ ਤਰਨਤਾਰਨ ਦੇ ਗੁਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਐਤਵਾਰ ਸ਼ਾਮ ਉਸ ਨੇ ਦਮ ਤੋੜ ਦਿੱਤਾ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੇ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਵੱਲੋਂ ਕਿਸੇ ਵੀ ਵਿਅਕਤੀ ਖ਼ਿਲਾਫ਼ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਇਸ ਦੇ ਬਾਵਜੂਦ ਪੁਲਿਸ ਵੱਲੋਂ ਬੀਐੱਨਐੱਸਐੱਸ ਦੀ ਧਾਰਾ 194 ਤਹਿਤ ਰਿਪੋਰਟ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਇਹ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਸੜਕਾਂ ’ਤੇ ਬੇਲਗਾਮੀ ਨਾਲ ਉੱਡਦੀਆਂ ਪਲਾਸਟਿਕ ਡੋਰਾਂ ਕਿੰਨੀਆਂ ਖ਼ਤਰਨਾਕ ਹੋ ਸਕਦੀਆਂ ਹਨ, ਜੋ ਕਿਸੇ ਵੀ ਪਰਿਵਾਰ ਦੀ ਖੁਸ਼ੀ ਨੂੰ ਪਲਾਂ ਵਿੱਚ ਮਾਤਮ ਵਿੱਚ ਬਦਲ ਸਕਦੀਆਂ ਹਨ।
ਗਲੇ 'ਚ ਲਿਪਟੀ ਡੋਰ ਨੇ ਖੋਹੀ ਜਾਨ, ਪਿਤਾ ਦੀਆਂ ਅੱਖਾਂ ਸਾਹਮਣੇ ਵਾਪਰੀ ਦਰਦਨਾਕ ਘਟਨਾ
ਚੋਹਲਾ ਸਾਹਿਬ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਲਾਸਟਿਕ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਤਾਪ ਸਿੰਘ ਵਾਸੀ ਪਿੰਡ ਚੋਹਲਾ ਸਾਹਿਬ
NRI Post Desk · 8 ਦਿਨ ਪਹਿਲਾਂ · ਅੱਪਡੇਟ 19 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





