ਗੁਰਦਾਸਪੁਰ ਜ਼ਿਲ੍ਹੇ ਵਿੱਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਐੱਸਐੱਸਪੀ ਅਦਿਤਿਆ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਸਿਮਰਨ ਸਿੰਘ ਢਿੱਲੋਂ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਾਂਝੇ ਉਪਰਾਲਿਆਂ ਤਹਿਤ ਗੁਰਦਾਸਪੁਰ ਦੇ ਇਸਲਾਮਾਬਾਦ ਮੁਹੱਲੇ ਦੇ ਸ਼ਮਸ਼ਾਨਘਾਟ ਅਤੇ ਪਿੰਡ ਬੱਬੇਹਾਲੀ ਸਮੇਤ ਸੰਵੇਦਨਸ਼ੀਲ ਹੌਟਸਪੌਟ ਇਲਾਕਿਆਂ ਦਾ ਸਾਂਝਾ ਦੌਰਾ ਕੀਤਾ, ਜਿਸ ਦੌਰਾਨ ਐੱਸਪੀ ਹੈੱਡਕੁਆਰਟਰ ਮਨਿੰਦਰ ਪਾਲ ਸਿੰਘ ਅਤੇ ਡੀਐੱਸਪੀ ਸ਼ਾਹਬਾਜ਼ ਸਿੰਘ ਵੀ ਮੌਜੂਦ ਸਨ। ਇਹ ਦੌਰਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਦੌਰੇ ਦੌਰਾਨ ਐੱਸਐੱਸਪੀ ਅਦਿਤਿਆ ਨੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦੀ ਭੂਮਿਕਾ ਵੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਜ਼ਰੂਰੀ ਹੈ ਅਤੇ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਸੰਵੇਦਨਸ਼ੀਲ ਹੌਟਸਪੌਟ ਇਲਾਕਿਆਂ ਵਿੱਚ ਸਥਿਤੀ ਨੂੰ ਬਿਹਤਰ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਜਿਨ੍ਹਾਂ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਸਟਰੀਟ ਲਾਈਟਾਂ ਲਗਾਉਣ, ਪਾਰਕਾਂ ਅਤੇ ਓਪਨ ਜਿਮ ਦੀ ਸਹੂਲਤ ਵਿਕਸਿਤ ਕਰਨ ਦੇ ਨਾਲ-ਨਾਲ ਲੋੜ ਅਨੁਸਾਰ ਸੀਸੀਟੀਵੀ ਕੈਮਰੇ ਲਗਾਉਣ ਵਰਗੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ, ਜਿਸ ਦਾ ਮਕਸਦ ਇਲਾਕਿਆਂ ਵਿੱਚ ਸੁਰੱਖਿਅਤ ਮਾਹੌਲ ਸਿਰਜਣਾ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਲਈ ਮੁਹਿੰਮ ਵਿੱਢੀ ਗਈ ਹੈ, ਅਤੇ ਉਨ੍ਹਾਂ ਪਿੰਡ ਬੱਬੇਹਾਲੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਸਾਂਝੇ ਉਪਰਾਲਿਆਂ ਦਾ ਮੁੱਖ ਉਦੇਸ਼ ਸੰਵੇਦਨਸ਼ੀਲ ਇਲਾਕਿਆਂ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ, ਨਸ਼ਿਆਂ ਵਿਰੁੱਧ ਲੋਕ ਲਹਿਰ ਨੂੰ ਮਜ਼ਬੂਤ ਕਰਨਾ ਅਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਨ
ਗੁਰਦਾਸਪੁਰ ਦੇ ਉਹ ਇਲਾਕੇ ਜਿੱਥੇ ਪੁਲਿਸ ਤੇ ਪ੍ਰਸ਼ਾਸਨ ਨੇ ਅਚਾਨਕ ਦੌਰਾ ਕੀਤਾ, ਅੰਦਰ ਦੀ ਸੱਚਾਈ ਜਾਣ ਕੇ ਹਿੱਲ ਜਾਓਗੇ
ਗੁਰਦਾਸਪੁਰ ਜ਼ਿਲ੍ਹੇ ਵਿੱਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਐੱਸਐੱਸਪੀ ਅਦਿਤਿਆ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਸਿਮਰਨ ਸਿੰਘ ਢਿੱਲੋਂ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਾਂਝੇ ਉਪਰਾਲਿਆਂ ਤਹਿਤ ਗੁਰਦਾਸਪੁਰ ਦੇ ਇਸਲਾਮਾਬਾਦ ਮੁਹੱਲੇ ਦੇ ਸ਼ਮਸ਼
NRI Post Desk · 38 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





