ਸ੍ਰੀ ਚਮਕੌਰ ਸਾਹਿਬ ਦੀ ਧਰਤੀ 'ਤੇ ਐਤਵਾਰ ਨੂੰ ਉਸ ਸਮੇਂ ਵੱਡਾ ਸਿਆਸੀ ਭੂਚਾਲ ਆਇਆ, ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਜਸਵੀਰ ਸਿੰਘ ਗੜ੍ਹੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਸਮਰੱਥਕਾਂ ਨਾਲ ਇੱਕ ਨਵੇਂ ਚੋਣ ਦਫ਼ਤਰ ਦਾ ਉਦਘਾਟਨ ਜੈਕਾਰਿਆਂ ਦੀ ਗੂੰਜ ਵਿੱਚ ਕੀਤਾ। ਇਹ ਸਿਰਫ਼ ਇੱਕ ਦਫ਼ਤਰ ਦਾ ਉਦਘਾਟਨ ਨਹੀਂ ਸੀ, ਸਗੋਂ ਇਸ ਦੇ ਪਿੱਛੇ ਇੱਕ ਵੱਡਾ ਸਿਆਸੀ ਸੰਕੇਤ ਛੁਪਿਆ ਹੋਇਆ ਸੀ, ਜਿਸ ਨੇ ਇਲਾਕੇ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੜ੍ਹੀ ਨੇ ਇਲਾਕੇ ਦੀ ਤਰੱਕੀ, ਸ਼ਾਂਤੀ ਤੇ ਆਪਣੀ ਚੋਣ ਮੁਹਿੰਮ ਦੀ ਸਫ਼ਲਤਾ ਲਈ ਅਰਦਾਸ ਕੀਤੀ ਅਤੇ ਫਿਰ ਪਾਰਟੀ ਹਾਈਕਮਾਡ ਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਸਪੱਸ਼ਟ ਕਿਹਾ ਕਿ ਉਹ ਲੋਕਾਂ ਦੀ ਸੇਵਾ ਤੇ ਇਲਾਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਸਮਰਪਿਤ ਹਨ। ਉਨ੍ਹਾਂ ਸਮਰੱਥਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਰਣਨੀਤੀ ਤਹਿਤ ਘਰ-ਘਰ ਜਾ ਕੇ ਸੁਨੇਹਾ ਪਹੁੰਚਾਉਣ ਅਤੇ ਚੋਣ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਨਾਲ ਆਉਣ ਵਾਲੀ ਰਣਨੀਤੀ ਬਾਰੇ ਵਿਚਾਰ-ਚਰਚਾ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੜ੍ਹੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਆਪ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਅਕਾਲੀ, ਕਾਂਗਰਸ ਤੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਨੁੱਕੜ ਮੀਟਿੰਗਾਂ ਵਿੱਚ ਜਾਣੂ ਕਰਵਾਇਆ ਜਾਵੇਗਾ। ਸਭ ਤੋਂ ਵੱਡਾ ਧਮਾਕਾ ਉਦੋਂ ਹੋਇਆ, ਜਦੋਂ ਉਨ੍ਹਾਂ ਸਾਬਕਾ ਮੁੱਖ ਮੰਤਰੀ ਵੱਲੋਂ ਕੱਢੀ ਜਾ ਰਹੀ ਜਵਾਨੀ ਬਚਾਓ ਪੰਜਾਬ ਸਾਈਕਲ ਰੈਲੀ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਲੋਕਾਂ ਨੂੰ ਮੂਰਖ ਬਨਾਉਣ ਦੇ ਮਾਸਟਰ ਹਨ, ਪਹਿਲਾਂ ਨਸ਼ੇ ਚੋਣਾਂ ਵਿੱਚ ਵੰਡਦੇ ਹਨ ਫਿਰ ਨਸ਼ਾ ਵਿਰੋਧੀ ਰੈਲੀਆਂ ਕੱਢਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ 2027 ਦਾ ਮਿਸ਼ਨ ਚੰਨੀ ਨੂੰ ਦੂਜੀ ਵਾਰ ਹਲਕੇ ਤੋਂ ਬਾਹਰ ਕਰੇਗਾ। ਇਸ ਮੌਕੇ ਆਪ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਬੱਲਾਂ, ਹਲਕਾ ਸੰਗਠਨ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਨਗਰ ਕੌਂਸਲ ਦੇ ਪ੍ਰਧਾਨ ਵਿਸ਼ਾਲ, ਸਮਾਜ ਸੇਵੀ ਬਲਦੇਵ ਸਿੰਘ ਹਾਫਿਜ਼ਾਬਾਦ, ਸਰਪੰਚ ਹਰਿੰਦਰ ਸਿੰਘ ਕਾਕਾ, ਸਰਪੰਚ ਜਗਦੇਵ ਸਿੰਘ, ਬਾਈ ਪਰਮਿੰਦਰ ਸਿੰਘ ਸੇਖੋ, ਸਰਪੰਚ ਮਲਕੀਤ ਸਿੰਘ, ਕੌਂਸਲਰ ਚਹਿਲ ਸਿੰਘ ਭੰਗੂ, ਮਨਪ੍ਰੀਤ ਸਿੰਘ ਤੇ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸ ਪੂਰੇ ਘਟਨਾਕ੍ਰਮ ਨੇ ਸਾਫ਼ ਕਰ ਦਿੱਤਾ ਕਿ ਗੜ੍ਹੀ ਨੇ ਆਪਣੀ ਚੋਣ ਮੁਹਿੰਮ ਦਾ ਰੁਖ ਹੁਣ ਸਿਰਫ਼ ਵਿਕਾਸ ਤੱਕ ਸੀਮਤ ਨਹੀਂ ਰੱਖਿਆ, ਸਗੋਂ ਵਿਰੋਧੀਆਂ 'ਤੇ ਸਿੱਧਾ ਹਮਲਾ ਕਰਨ ਦੀ ਰਣਨੀਤੀ ਅਪਣਾਈ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੀ ਸਿਆਸਤ ਗਰਮ ਹੋਣ ਦੇ ਪੂਰੇ ਆਸਾਰ ਹਨ।
ਗੁਰਦੁਆਰੇ ਵਿੱਚ ਮੱਥਾ ਟੇਕਣ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਦਾ ਉਹ ਐਲਾਨ, ਜਿਸ ਨੇ ਹਿਲਾ ਦਿੱਤਾ ਚੰਨੀ ਦਾ ਖੇਮਾ
ਸ੍ਰੀ ਚਮਕੌਰ ਸਾਹਿਬ ਦੀ ਧਰਤੀ 'ਤੇ ਐਤਵਾਰ ਨੂੰ ਉਸ ਸਮੇਂ ਵੱਡਾ ਸਿਆਸੀ ਭੂਚਾਲ ਆਇਆ, ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਜਸਵੀਰ ਸਿੰਘ ਗੜ੍ਹੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਪ੍ਰਾਪਤ ਕ
NRI Post Desk · 9 ਦਿਨ ਪਹਿਲਾਂ · ਅੱਪਡੇਟ 30 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





