|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰਿਆਈ ਦਿਵਸ 'ਤੇ ਹਜ਼ੂਰੀ ਰਾਗੀ ਦਾ ਇਹ ਕਥਨ ਸੁਣ ਸੰਗਤਾਂ ਹੈਰਾਨ, ਜਾਣੋ ਕੀ ਕਿਹਾ

ਲੁਧਿਆਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇੱਕ ਅਜਿਹਾ ਦਿਲ ਨੂੰ ਛੂਹ ਲੈਣ ਵਾਲਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਹਾਜ਼ਰ ਸੰਗਤਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ, ਜਦੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ

NRI Post Desk · 19 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰਿਆਈ ਦਿਵਸ 'ਤੇ ਹਜ਼ੂਰੀ ਰਾਗੀ ਦਾ ਇਹ ਕਥਨ ਸੁਣ ਸੰਗਤਾਂ ਹੈਰਾਨ, ਜਾਣੋ ਕੀ ਕਿਹਾ
📷 NRI Post Desk

ਲੁਧਿਆਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇੱਕ ਅਜਿਹਾ ਦਿਲ ਨੂੰ ਛੂਹ ਲੈਣ ਵਾਲਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਹਾਜ਼ਰ ਸੰਗਤਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ, ਜਦੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਆਯੋਜਿਤ ਕੀਰਤਨ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲੇ ਭਾਈ ਪਲਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਦਾ ਆਯੋਜਨ ਗੁਰ ਦਸਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਕੀਤਾ ਗਿਆ ਸੀ, ਜਿਸ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਪਲਵਿੰਦਰ ਸਿੰਘ ਨੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਫਲਸਫੇ ਉਪਰ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਸਮੁੱਚੀ ਲੋਕਾਈ ਨੂੰ ਸ਼ਾਝੀਵਾਲਤਾ ਦਾ ਸੁਨੇਹਾ ਦੇ ਕੇ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ, ਉੱਥੇ ਸੇਵਾ ਦੇ ਸੰਕਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆ ਸੰਗਤ ਨੂੰ ਦੀਨ ਦੁਖੀਆਂ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਸਾਂਝੇ ਤੌਰ 'ਤੇ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐੱਨਪੀ ਸਿੰਘ ਕਥੂਰੀਆ, ਤਜਿੰਦਰਪਾਲ ਸਿੰਘ ਮੱਕੜ, ਰਘਬੀਰ ਸਿੰਘ, ਗੁਰਬਚਨ ਸਿੰਘ, ਅਤੱਰ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ ਅਤੇ ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਸਮਾਗਮ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਸੇਵਾ ਅਤੇ ਸਿਮਰਨ ਦਾ ਮਾਰਗ ਹੀ ਸਮੁੱਚੀ ਮਨੁੱਖਤਾ ਦੀ ਸੱਚੀ ਭਲਾਈ ਦਾ ਰਾਹ ਹੈ, ਅਤੇ ਗੁਰੂ ਸਾਹਿਬ ਜੀ ਦੀ ਸਿੱਖਿਆ ਅੱਜ ਵੀ ਸਾਨੂੰ ਦੀਨ ਦੁਖੀਆਂ ਦੀ ਸੇਵਾ ਲਈ ਪ੍ਰੇਰਿਤ ਕਰਦੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!