ਬਟਾਲਾ ਵਿਖੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਕਰਵਾਈ ਜਾ ਰਹੀ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੇ ਦੂਜੇ ਦਿਨ ਕਈ ਮਹੱਤਵਪੂਰਨ ਵਿਸ਼ਿਆਂ ’ਤੇ ਸੈਮੀਨਾਰ ਕਰਵਾਏ ਗਏ, ਜਿਨ੍ਹਾਂ ਵਿੱਚ ਸਭ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਸ਼ੇ ’ਤੇ ਸੈਮੀਨਾਰ ਹੋਇਆ, ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਵਾਗਤੀ ਸ਼ਬਦ ਸ਼ਾਂਝੇ ਕਰਦਿਆਂ ਸਮੂਹ ਵਿਦਵਾਨਾਂ, ਬੁਲਾਰਿਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਦੱਸਿਆ ਕਿ ਇਹ ਕਾਨਫਰੰਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ ਹੈ, ਜਿਸ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ, ਵਿਰਾਸਤ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨਾਲ ਜ਼ੋੜਨਾ ਹੈ, ਜਦਕਿ ਮੁੱਖ ਮਹਿਮਾਨ ਡਾ. ਕਰਮਜੀਤ ਸਿੰਘ ਨੇ ਸਰੋਤਿਆਂ ਨੂੰ ਆਪਣੇ ਜੀਵਨ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਢਾਲਣ, ਅਨੁਸ਼ਾਸਨ ਵਿੱਚ ਰਹਿ ਕੇ ਹੰਕਾਰ ਤੇ ਗੁੱਸੇ ਤੋਂ ਦੂਰ ਰਹਿਣ ਅਤੇ ਮਨ ਵਿੱਚ ਸਿਮਰਨ ਵਸਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਵਿਦਵਾਨਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ, ਫਲਸਫੇ, ਧਾਰਮਿਕ ਆਜ਼ਾਦੀ ਲਈ ਦਿੱਤੀ ਮਹਾਨ ਬੇਮਿਸਾਲ ਕੁਰਬਾਨੀ, ਮਨੁੱਖੀ ਅਧਿਕਾਰਾਂ, ਨਿਡਰਤਾ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਬਾਰੇ ਵਿਚਾਰ ਸਾਂਝੇ ਕੀਤੇ, ਜਦਕਿ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਨੇ ਪੁੱਜੇ ਮਹਿਮਾਨਾਂ ਦਾ ਧੰਨਵਾਦ ਕੀਤਾ। ਖੇਤੀਬਾੜੀ ਬੀਜ ਏਕਾਧਿਕਾਰ ਵਿਸ਼ੇ ’ਤੇ ਹੋਏ ਸੈਮੀਨਾਰ ਵਿੱਚ ਮਾਹਿਰਾਂ ਨੇ ਖੇਤੀਬਾੜੀ ਵਿੱਚ ਨਵੀਆਂ ਤਕਨੀਕਾਂ, ਉੱਨਤ ਬੀਜਾਂ ਅਤੇ ਵਾਤਾਵਰਣ ਪੱਖੀ ਖੇਤੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵਿਗਿਆਨ ਲੀਹਾਂ ’ਤੇ ਅੱਗੇ ਵਧਣ ਅਤੇ ਕੁਦਰਤ ਸਰੋਤਾਂ ਦੀ ਸੰਭਾਲ ਦੀ ਲੋੜ ’ਤੇ ਜ਼ੋਰ ਦਿੱਤਾ। ਤੀਸਰੇ ਸੈਮੀਨਾਰ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਸਰਜੀਤ ਸਿੰਘ ਛੀਨਾ ਅਤੇ ਡਾ. ਅਮਰਜੀਤ ਸਿੰਘ ਦੂਆ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜੀਵਨ, ਸਿੱਖਿਆ, ਆਰਥਿਕ ਸੁਧਾਰਾਂ ਅਤੇ ਦੇਸ਼ ਦੀ ਤਰੱਕੀ ਵਿੱਚ ਉਹਨਾਂ ਦੇ ਯੋਗਦਾਨ ਨੂੰ ਯਾਦ ਕੀਤਾ, ਜਦਕਿ ਚੌਥੇ ਸੈਮੀਨਾਰ ਦਾ ਵਿਸ਼ਾ ਨੈਤਿਕਤਾ, ਸ਼ਖ਼ਸੀਅਤ ਵਿਕਾਸ ਅਤੇ ਨਸ਼ਿਆਂ ਦੀ ਰੋਕਥਾਮ ਸੀ, ਜਿਸ ਵਿੱਚ ਬੁਲਾਰਿਆਂ ਨੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਉਨ੍ਹਾਂ ਵਿੱਚ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਸਕਰਾਤਮਕ ਸੋਚ ਵਿਕਸਿਤ ਕਰਨ ਦੀ ਲੋੜ ’ਤੇ ਚਾਨਣਾ ਪਾਇਆ। ‘ਸਿੱਖ ਵਿੱਦਿਅਕ ਪ੍ਰਸਾਰ ਤੇ ਪ੍ਰਾਪਤੀਆਂ’ ਵਿਸ਼ੇ ’ਤੇ ਹੋਏ ਪੰਜਵੇਂ ਸੈਮੀਨਾਰ ਵਿੱਚ ਵਿਦਵਾਨਾਂ ਨੇ ਸਿੱਖ ਇਤਿਹਾਸ, ਸੱਭਿਆਚਾਰ, ਵਿਰਾਸਤ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਸਿੱਖ ਪੰਥ ਦੀਆਂ ਪ੍ਰਾਪਤੀਆਂ ਬਾਰੇ ਵਿਚਾਰ ਪੇਸ਼ ਕੀਤੇ, ਅਤੇ ਛੇਵੇਂ ਸੈਮੀਨਾਰ ‘ਹੁਨਰਮੰਦ ਸਿੱਖਿਆ ਅਤੇ ਸਨਅਤੀ ਵਿਕਾਸ’ ਵਿਸ਼ੇ ’ਤੇ ਬੋਲਦਿਆਂ ਮਾਹਿਰਾਂ ਨੇ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਹੁਨਰ ਆਧ
ਗੁਰੂ ਸਾਹਿਬ ਦੀ ਸ਼ਹਾਦਤ ਦੇ 350ਵੇਂ ਵਰ੍ਹੇ 'ਚ ਖੁੱਲ੍ਹਾ ਹੋਇਆ ਭੇਤ, ਕਾਨਫਰੰਸ ਦੇ ਦੂਜੇ ਦਿਨ ਉਜਾਗਰ ਹੋਈ ਅਜਿਹੀ ਗੱਲ ਜੋ ਹਿਲਾ ਦੇਵੇਗੀ
ਬਟਾਲਾ ਵਿਖੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਕਰਵਾਈ ਜਾ ਰਹੀ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੇ ਦੂਜੇ ਦਿਨ ਕਈ ਮਹੱਤਵਪੂਰਨ ਵਿਸ਼ਿਆਂ ’ਤੇ ਸੈਮੀਨਾਰ ਕਰਵਾਏ ਗਏ, ਜਿਨ੍ਹਾਂ ਵਿੱਚ ਸਭ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਵਿਸ਼ੇ ’ਤੇ
NRI Post Desk · 4 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





