ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਕੱਲ੍ਹ ਹੀ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗੱਠਜੋੜ ਕੀਤਾ ਗਿਆ ਹੈ, ਪ੍ਰੰਤੂ ਇਸ ਗੱਠਜੋੜ ਦੇ ਅਗਲੇ ਹੀ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਖਰੜ ਦੇ ਇਕ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਪਹੁੰਚ ਗਈ। ਖੇੜਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਹੁਤ ਕਰੀਬੀ ਮੰਨਿਆ ਜਾਂਦਾ ਹੈ ਅਤੇ ਪਿੱਛੇ ਜਿਹੇ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਖਰੜ ਦਾ ਹਲਕਾ ਇੰਚਾਰਜ ਲਾਇਆ ਗਿਆ ਸੀ। ਈਡੀ ਦੀ ਇਸ ਰੇਡ ਮੌਕੇ ਪੰਜਾਬ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਵੀ ਮੌਕੇ 'ਤੇ ਤਾਇਨਾਤ ਹਨ, ਜਿਸ ਨਾਲ ਮਾਹੌਲ ਹੋਰ ਵੀ ਤਣਾਅਪੂਰਨ ਬਣ ਗਿਆ। ਸੂਤਰਾਂ ਦੀ ਜਾਣਕਾਰੀ ਅਨੁਸਾਰ ਕਿਸੇ ਪੁਰਾਣੇ ਮਾਮਲੇ ਵਿੱਚ ਈਡੀ ਦੀ ਟੀਮ ਨੇ ਅਕਾਲੀ ਆਗੂ ਦੇ ਘਰ ਦਸਤਕ ਦਿੱਤੀ ਹੈ ਅਤੇ ਇਹ ਮਾਮਲਾ ਸੈਲਰ ਘੁਟਾਲੇ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਈਡੀ ਕੋਲ ਟਰਾਇਲ ਚੱਲ ਰਿਹਾ ਸੀ, ਜਿਸ ਕਾਰਨ ਇਹ ਕਾਰਵਾਈ ਅਚਾਨਕ ਹੋਈ ਮੰਨੀ ਜਾ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਭਾਜਪਾ ਨਾਲ ਸਿਆਸੀ ਗੱਠਜੋੜ ਦਾ ਐਲਾਨ ਕੀਤਾ ਸੀ, ਤਾਂ ਉਸ ਤੋਂ ਬਾਅਦ ਖੁਸ਼ੀ ਵਿੱਚ ਖੀਵੇ ਹੋਏ ਰਵਿੰਦਰ ਸਿੰਘ ਖੇੜਾ ਨੇ ਹੋਰਨਾਂ ਆਗੂਆਂ ਨਾਲ ਮਿਲ ਕੇ ਮੁਹਾਲੀ ਵਿਖੇ ਪਾਰਟੀ ਦਫ਼ਤਰ ਵਿੱਚ ਜਸ਼ਨ ਮਨਾਇਆ ਅਤੇ ਲੱਡੂ ਵੰਡਣ ਵਾਲਿਆਂ ਵਿੱਚ ਸਭ ਤੋਂ ਅੱਗੇ ਸਨ। ਹੁਣ ਈਡੀ ਦੀ ਇਸ ਕਾਰਵਾਈ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ ਕਿ ਗੱਠਜੋੜ ਦੇ ਐਲਾਨ ਤੋਂ ਤੁਰੰਤ ਬਾਅਦ ਇਹ ਛਾਪੇਮਾਰੀ ਕੀ ਸੰਕੇਤ ਦੇ ਰਹੀ ਹੈ। ਇਸ ਘਟਨਾਕ੍ਰਮ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਵਧਾ ਦਿੱਤੀ ਹੈ ਅਤੇ ਹਰ ਪਾਸੇ ਇਹ ਸਵਾਲ ਉੱਠ ਰਹੇ ਹਨ ਕਿ ਇਹ ਕਾਰਵਾਈ ਕਿਸ ਦਿਸ਼ਾ ਵੱਲ ਇਸ਼ਾਰਾ ਕਰਦੀ ਹੈ।
ਗੱਠਜੋੜ ਦੇ ਅਗਲੇ ਹੀ ਦਿਨ ਈਡੀ ਦੀ ਛਾਪੇਮਾਰੀ, ਅਕਾਲੀ ਆਗੂ ਦੇ ਘਰ ਪਹੁੰਚੀ ਟੀਮ ਨੇ ਸਿਆਸੀ ਹਲਚਲ ਵਧਾਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਕੱਲ੍ਹ ਹੀ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗੱਠਜੋੜ ਕੀਤਾ ਗਿਆ ਹੈ, ਪ੍ਰੰਤੂ ਇਸ ਗੱਠਜੋੜ ਦੇ ਅਗਲੇ ਹੀ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਖਰੜ ਦੇ ਇਕ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਪਹੁੰਚ ਗਈ।
NRI Post Desk · 48 ਮਿੰਟ ਪਹਿਲਾਂ · ਅੱਪਡੇਟ 40 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





