|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਚੀਨ ਦਾ ਵੱਡਾ ਐਲਾਨ: ਭਾਰਤ ਨਾਲ ਸਿਹਤ ਸੰਬੰਧਾਂ 'ਚ ਹੋਵੇਗਾ ਇਹ ਵੱਡਾ ਖੁਲਾਸਾ!

ਨਵੀਂ ਦਿੱਲੀ ਸਥਿਤ ਚੀਨੀ ਦੂਤਾਵਾਸ ਦਾ ਇੱਕ ਵਫ਼ਦ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਲੁਧਿਆਣਾ ਵੱਲੋਂ ਕਰਵਾਏ ਗਏ 51ਵੇਂ ਸਥਾਪਨਾ ਦਿਵਸ ਮੌਕੇ ਉਚੇਚੇ ਤੌਰ 'ਤੇ ਪਹੁੰਚਿਆ, ਜਿੱਥੇ ਭਾਰਤ ਵਿੱਚ ਚੀਨ ਦੇ ਦੂਤਾਵਾਸ ਦੇ ਸੀਨੀਅਰ ਰਾਜਦੂਤ ਅਤੇ ਮੰਤਰੀ ਕੌਂਸ

NRI Post Desk · 13 ਦਿਨ ਪਹਿਲਾਂ · ਅੱਪਡੇਟ 3 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੀਨ ਦਾ ਵੱਡਾ ਐਲਾਨ: ਭਾਰਤ ਨਾਲ ਸਿਹਤ ਸੰਬੰਧਾਂ 'ਚ ਹੋਵੇਗਾ ਇਹ ਵੱਡਾ ਖੁਲਾਸਾ!
📷 NRI Post Desk

ਨਵੀਂ ਦਿੱਲੀ ਸਥਿਤ ਚੀਨੀ ਦੂਤਾਵਾਸ ਦਾ ਇੱਕ ਵਫ਼ਦ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਲੁਧਿਆਣਾ ਵੱਲੋਂ ਕਰਵਾਏ ਗਏ 51ਵੇਂ ਸਥਾਪਨਾ ਦਿਵਸ ਮੌਕੇ ਉਚੇਚੇ ਤੌਰ 'ਤੇ ਪਹੁੰਚਿਆ, ਜਿੱਥੇ ਭਾਰਤ ਵਿੱਚ ਚੀਨ ਦੇ ਦੂਤਾਵਾਸ ਦੇ ਸੀਨੀਅਰ ਰਾਜਦੂਤ ਅਤੇ ਮੰਤਰੀ ਕੌਂਸਲਰ ਵਾਂਗ ਜ਼ਿੰਗਮਿੰਗ ਨੇ ਇੱਕ ਅਜਿਹਾ ਐਲਾਨ ਕੀਤਾ ਜਿਸ ਨੇ ਦੋਵਾਂ ਦੇਸ਼ਾਂ ਵਿਚਕਾਰ ਸਿਹਤ ਸਹਿਯੋਗ ਦੇ ਨਵੇਂ ਰਾਹ ਖੋਲ੍ਹ ਦਿੱਤੇ ਹਨ। ਉਨ੍ਹਾਂ ਨੇ ਡਾ. ਡੀਐੱਨ ਕੋਟਨਿਸ ਐਕਿਊਪੰਕਚਰ ਹਸਪਤਾਲ ਤੇ ਐਜੂਕੇਸ਼ਨ ਸੈਂਟਰ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐਕਿਊਪੰਕਚਰ ਇਲਾਜ ਦੇ ਖੇਤਰ ਵਿੱਚ ਹਸਪਤਾਲ ਦਾ ਯੋਗਦਾਨ ਸਿਰਫ਼ ਮਨੁੱਖੀ ਭਲਾਈ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਭਾਰਤ ਅਤੇ ਚੀਨ ਦੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਵਾਲੀ ਇੱਕ ਮਹੱਤਵਪੂਰਨ ਕੜੀ ਵੀ ਬਣ ਰਿਹਾ ਹੈ। ਇਸ ਮੌਕੇ 'ਤੇ ਉਨ੍ਹਾਂ ਅਗਲੇ ਸਾਲ ਭਾਰਤ ਅਤੇ ਚੀਨ ਦੇ ਐਕਿਊਪੰਕਚਰ ਮਾਹਿਰਾਂ ਦਰਮਿਆਨ ਆਪਸੀ ਆਦਾਨ-ਪ੍ਰਦਾਨ ਪ੍ਰੋਗਰਾਮ ਕਰਵਾਉਣ ਦਾ ਐਲਾਨ ਵੀ ਕੀਤਾ, ਜੋ ਦੋਵਾਂ ਦੇਸ਼ਾਂ ਦੇ ਡਾਕਟਰੀ ਸਬੰਧਾਂ ਵਿੱਚ ਇੱਕ ਨਵਾਂ ਅਧਿਆਇ ਜੋੜਨ ਵਾਲਾ ਕਦਮ ਮੰਨਿਆ ਜਾ ਰਿਹਾ ਹੈ। ਮਿਸਟਰ ਵਾਂਗ ਜ਼ਿੰਗਮਿੰਗ ਨੇ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਭਾਰਤ ਅਤੇ ਚੀਨ ਵਿਚਾਲੇ ਡਾਕਟਰੀ ਸਹਿਯੋਗ ਵਧਾਉਣ ਦੀ ਗੱਲ ਕਰਦਿਆਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਸਿਹਤ ਅਤੇ ਡਾਕਟਰੀ ਖੇਤਰ ਵਿੱਚ ਸਾਂਝੇਦਾਰੀ ਦੀਆਂ ਬੇਹੱਦ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਵਿਕਾਸ ਅਤੇ ਸਹਿਯੋਗ ਵੱਲ ਅੱਗੇ ਵਧ ਰਹੇ ਹਨ ਅਤੇ ਦੋਵਾਂ ਵਿਚਾਲੇ ਆਪਸੀ ਸਬੰਧ ਡਾਕਟਰੀ, ਸਿਹਤ ਅਤੇ ਸੱਭਿਆਚਾਰਕ ਖੇਤਰ ਵਿੱਚ ਅਹਿਮ ਮੰਨੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਸਿਹਤ ਸੇਵਾਵਾਂ, ਮੈਡੀਕਲ ਖੋਜ, ਆਧੁਨਿਕ ਇਲਾਜ ਤਕਨੀਕਾਂ ਅਤੇ ਡਾਕਟਰੀ ਤਜਰਬੇ ਦੇ ਆਦਾਨ-ਪ੍ਰਦਾਨ ਦੀਆਂ ਸੰਭਾਵਨਾਵਾਂ ਨੂੰ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮਿਸਟਰ ਵਾਂਗ ਜ਼ਿੰਗਮਿੰਗ ਨੇ ਕਿਹਾ ਕਿ ਭਾਰਤ ਅਤੇ ਚੀਨ ਦੋਵੇਂ ਸ਼ਕਤੀਸ਼ਾਲੀ ਵੱਡੇ ਗੁਆਂਢੀ ਦੇਸ਼ ਹਨ ਅਤੇ ਇਨ੍ਹਾਂ ਦੇ ਚੰਗੇ ਸਬੰਧ ਸਿਰਫ਼ ਦੋਵਾਂ ਦੇਸ਼ਾਂ ਦੀ ਤਰੱਕੀ ਹੀ ਨਹੀਂ, ਸਗੋਂ ਪੂਰੇ ਖੇਤਰ ਦੀ ਸ਼ਾਂਤੀ ਅਤੇ ਸਥਿਰਤਾ ਲਈ ਵੀ ਮਹੱਤਵਪੂਰਨ ਹਨ। ਉਨ੍ਹਾਂ ਅਨੁਸਾਰ ਵਪਾਰ, ਸਿੱਖਿਆ, ਵਿਗਿਆਨ, ਤਕਨਾਲੋਜੀ ਅਤੇ ਡਾਕਟਰੀ ਸੇਵਾਵਾਂ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾ ਕੇ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕਦਾ ਹੈ। ਖ਼ਾਸ ਤੌਰ 'ਤੇ ਸਿਹਤ ਖੇਤਰ ਵਿੱਚ ਸਾਂਝੇ ਯਤਨਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ, ਜਿਵੇਂ ਕਿ ਮੈਡੀਕਲ ਤਕਨਾਲੋਜੀ, ਐਕਿਊਪੰਕਚਰ, ਦਵਾਈਆਂ, ਡਾਕਟਰੀ ਖੋਜ ਅਤੇ ਡਾਕਟਰੀ ਇਲਾਜ ਦੇ ਤਜਰਬਿਆਂ ਦਾ ਆਦਾਨ-ਪ੍ਰਦਾਨ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਕ ਹੋ ਸਕਦਾ ਹੈ। ਇਸ ਮੌਕੇ ਚੀਨੀ ਦੂਤਾਵਾਸ ਵਫ਼ਦ ਵਿੱਚ ਮਿਸਟਰ ਝਾਂਗ ਹਾਈਲਿਨ ਫਸਟ ਸੈਕਟਰੀ, ਰਾਜਨੀਤਿਕ, ਪ੍ਰੈੱਸ ਅਤੇ ਜਨਤਕ ਕੂਟਨੀਤੀ ਦੇ ਨਾਲ-ਨਾਲ ਸੱਭਿਆਚਾਰਕ ਅਤੇ ਵਿੱਦਿਅਕ ਮਾਮਲੇ ਵਿਭਾਗ, ਮਿਸਟਰ ਗਾਓ ਫੇਂਗ ਥਰਡ ਸੈਕਟਰੀ, ਕੌਂਸਲਰ, ਸੈਰ-ਸਪਾਟਾ ਅਤੇ ਵੀਜ਼ਾ ਸ

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!