|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਡੀਗੜ੍ਹ ਵਿੱਚ 7 ਦਸੰਬਰ ਨੂੰ ਕੁਝ ਵੱਡਾ ਹੋਣ ਵਾਲਾ ਹੈ, ਕਿਸਾਨ ਮਜ਼ਦੂਰ ਮੋਰਚਾ ਨੇ ਦਿੱਤੀ ਖੁੱਲ੍ਹੀ ਚੇਤਾਵਨੀ

ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਈ ਇੱਕ ਅਹਿਮ ਮੀਟਿੰਗ ਨੇ ਪੰਜਾਬ ਦੀ ਸਿਆਸਤ ਅਤੇ ਕਿਸਾਨ ਅੰਦੋਲਨ ਦੀ ਦਿਸ਼ਾ ਬਦਲ ਦੇਣ ਵਾਲਾ ਫੈਸਲਾ ਲਿਆ ਹੈ, ਜਿਸਦੀ ਗੂੰਜ 7 ਦਸੰਬਰ ਨੂੰ ਚੰਡੀਗੜ੍ਹ ਵਿੱਚ ਲੱਗਣ ਵਾਲੇ ਮੋਰਚੇ ਤੋਂ ਸੁਣਾਈ ਦੇਵੇਗੀ। ਕਿਸਾਨ ਮਜ਼ਦੂ

NRI Post Desk · 11 ਦਿਨ ਪਹਿਲਾਂ · ਅੱਪਡੇਟ 51 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਡੀਗੜ੍ਹ ਵਿੱਚ 7 ਦਸੰਬਰ ਨੂੰ ਕੁਝ ਵੱਡਾ ਹੋਣ ਵਾਲਾ ਹੈ, ਕਿਸਾਨ ਮਜ਼ਦੂਰ ਮੋਰਚਾ ਨੇ ਦਿੱਤੀ ਖੁੱਲ੍ਹੀ ਚੇਤਾਵਨੀ
📷 NRI Post Desk

ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਈ ਇੱਕ ਅਹਿਮ ਮੀਟਿੰਗ ਨੇ ਪੰਜਾਬ ਦੀ ਸਿਆਸਤ ਅਤੇ ਕਿਸਾਨ ਅੰਦੋਲਨ ਦੀ ਦਿਸ਼ਾ ਬਦਲ ਦੇਣ ਵਾਲਾ ਫੈਸਲਾ ਲਿਆ ਹੈ, ਜਿਸਦੀ ਗੂੰਜ 7 ਦਸੰਬਰ ਨੂੰ ਚੰਡੀਗੜ੍ਹ ਵਿੱਚ ਲੱਗਣ ਵਾਲੇ ਮੋਰਚੇ ਤੋਂ ਸੁਣਾਈ ਦੇਵੇਗੀ। ਕਿਸਾਨ ਮਜ਼ਦੂਰ ਮੋਰਚਾ ਦੀ ਇਸ ਮੀਟਿੰਗ ਦੀ ਅਗਵਾਈ ਮਨਜੀਤ ਸਿੰਘ ਰਾਏ ਅਤੇ ਬਲਕਾਰ ਸਿੰਘ ਬੈਂਸ ਨੇ ਕੀਤੀ, ਜਿਸ ਵਿੱਚ ਪੰਜਾਬ ਅਤੇ ਦੇਸ਼ ਪੱਧਰ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕਰਦਿਆਂ 7 ਦਸੰਬਰ ਦੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚੋਂ ਨਸ਼ਾ ਮਾਫੀਆ ਅਤੇ ਇਸ ਨਾਲ ਜੁੜੇ ਸਿਆਸੀ ਗੱਠਜੋੜ ਦਾ ਖਾਤਮਾ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਨਸ਼ਿਆਂ ਵਿਰੁੱਧ ਪਿੰਡਾਂ ਵਿੱਚ ਬਣ ਰਹੀਆਂ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ ਅਤੇ ਜਨਤਕ ਜਥੇਬੰਦੀਆਂ ਦੇ ਸੰਘਰਸ਼ ਦੀ ਮੋਰਚਾ ਪੂਰੀ ਹਮਾਇਤ ਕਰਦਾ ਹੈ, ਜਦਕਿ ਲੋਕਾਂ ਨੂੰ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਤੋਂ ਨਸ਼ਿਆਂ ਦੇ ਮੁੱਦੇ ਤੇ ਸ਼ਾਂਤਮਈ ਢੰਗ ਨਾਲ ਸਵਾਲ ਪੁੱਛਣ ਦਾ ਜਮਹੂਰੀ ਹੱਕ ਵੀ ਹੈ। ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਪੰਜ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਤੇ ਸਰਕਾਰੀ ਖਰੀਦ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਤੇ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਕਤੀ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਬਿਜਲੀ ਸੋਧ ਬਿੱਲ ਵਾਪਸ ਲੈਣ, ਸਮਾਰਟ ਮੀਟਰ ਜਬਰੀ ਲਗਾਉਣੇ ਬੰਦ ਕਰਕੇ ਪੁਰਾਣੇ ਮੀਟਰ ਮੁੜ ਲਗਾਉਣ ਅਤੇ ਸਹਿਕਾਰੀ ਖੇਤਰ ਵਿੱਚ ਵਿਆਜ ਦਰ 7 ਫ਼ੀਸਦੀ ਤੋਂ ਵਧਾ ਕੇ 11 ਫ਼ੀਸਦੀ ਕਰਨ ਦੇ ਫੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ, ਜਦੋਂ ਕਿ ਕੇਂਦਰ ਸਰਕਾਰ ਤੋਂ ਅਮਰੀਕਾ ਸਮੇਤ ਹੋਰਨਾਂ ਦੇਸ਼ਾਂ ਨਾਲ ਕੀਤੇ ਜਾ ਰਹੇ ਕਿਸਾਨ ਅਤੇ ਦੇਸ਼ ਵਿਰੋਧੀ ਵਪਾਰਕ ਸਮਝੌਤੇ ਰੱਦ ਕਰਨ ਦੀ ਮੰਗ ਵੀ ਉਠਾਈ ਗਈ। ਮੋਰਚੇ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾ ਕੇ ਕੇਂਦਰ ਦੀਆਂ ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਮਤੇ ਪਾਸ ਕਰੇ, ਅਤੇ ਆਗੂਆਂ ਨੇ ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਕੀਤੇ ਵਾਅਦੇ ਲਾਗੂ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਵਾਪਸ ਲੈਣ, ਪਰਾਲੀ ਸਾੜਨ ਸਬੰਧੀ ਕੇਸ ਰੱਦ ਕਰਨ, ਕਿਸਾਨਾਂ ਦੇ ਕਰਜ਼ਿਆਂ ਦੇ ਹੱਲ ਲਈ ਇੱਕ ਵਾਰਗੀ ਨਿਪਟਾਰਾ ਸਕੀਮ ਲਿਆਉਣ ਅਤੇ ਬਾਸਮਤੀ ਦੀ ਖਰੀਦ ਤੇ ਮੰਡੀਕਰਨ ਦੇ ਢੁੱਕਵੇਂ ਪ੍ਰਬੰਧ ਕਰਨ ਵਰਗੀਆਂ ਮੰਗਾਂ ਅਜੇ ਵੀ ਅਧੂਰੀਆਂ ਹਨ। ਉਹਨਾਂ ਕਿਹਾ ਕਿ ਗੰਨੇ ਦਾ ਭਾਅ 550 ਰੁਪਏ ਤੁਰੰਤ ਐਲਾਨਿਆ ਜਾਵੇ ਤੇ ਮਿੱਲਾਂ ਵੱਲ ਖੜਾ ਪੁਰਾਣਾ ਬਕਾਇਆ ਅਤੇ ਮੌਜੂਦਾ ਬਕਾਇਆ ਤੁਰੰਤ ਦਿੱਤਾ ਜਾਵੇ, ਅਤੇ ਗੰਨੇ ਵਾਲੇ ਸਾਂਝੇ ਮੁੱਦੇ ਤੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕ ਮੰਚ ਤੇ ਇਕੱਠੇ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ, ਜਿਸ ਲਈ ਹੋਰਨਾਂ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਸਾਂਝੇ ਸੰਘਰਸ਼ ਦੀ ਕੋਸ਼ਿਸ਼ ਕੀਤੀ ਜਾਵੇਗੀ, ਨਹੀਂ ਤਾਂ ਕਿਸਾਨ ਮਜ਼ਦੂਰ ਮੋਰਚਾ ਆਪਣੇ ਪੱਧਰ ਤੇ ਸੰਘਰਸ਼ ਕਰੇਗਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਦੀ ਵਾਅਦਾਖ਼ਿਲਾਫ਼ੀ ਅਤੇ ਲੋਕਾਂ ਦੇ ਮਸਲਿਆਂ ਪ੍ਰਤੀ ਅੜੀਅਲ ਰਵੱਈਆ ਸੰਘਰਸ਼ ਨੂ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!