ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੀ ਜਵਾਨੀ ਬਚਾਓ ਯਾਤਰਾ ਦੇ ਤੀਜੇ ਦਿਨ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਾਥੀਆਂ ਸਮੇਤ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਯਾਤਰਾ ਦੇ ਪਿਛਲੇ ਦੋ ਦਿਨਾਂ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਜੋ ਪਿਆਰ ਅਤੇ ਸਤਿਕਾਰ ਮਿਲਿਆ ਹੈ, ਉਸ ਤੋਂ ਇਹ ਵਿਸ਼ਵਾਸ ਹੋਰ ਪੱਕਾ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਮਿਲ ਰਿਹਾ ਹੁੰਗਾਰਾ ਲੋਕਾਂ ਦੇ ਕਾਂਗਰਸ ਪ੍ਰਤੀ ਭਰੋਸੇ ਅਤੇ ਸਮਰਥਨ ਨੂੰ ਦਰਸਾਉਂਦਾ ਹੈ। ਚੰਨੀ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਅਜਿਹੇ ਉਮੀਦਵਾਰ ਉਤਾਰੇ ਜਾਣਗੇ, ਜਿਨ੍ਹਾਂ ਵਿੱਚ ਚੋਣ ਜਿੱਤਣ ਦੀ ਸਮਰੱਥਾ ਹੋਵੇਗੀ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਾਈਕਲ ਯਾਤਰਾ ਵਿੱਚ ਲੁਧਿਆਣਾ ਦੇ ਸੰਸਦ ਮੈਂਬਰਾਂ ਅਤੇ ਹਲਕਾ ਇੰਚਾਰਜਾਂ ਦੀ ਗੈਰ-ਹਾਜ਼ਰੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਸਿਰਫ਼ ਲੁਧਿਆਣਾ ਦਾ ਮਸਲਾ ਹੈ ਅਤੇ ਬਾਕੀ ਪੰਜਾਬ ਵਿੱਚ ਕਾਂਗਰਸ ਅੰਦਰ ਕਿਸੇ ਤਰ੍ਹਾਂ ਦੀ ਧੜੇਬੰਦੀ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਸਾਰੇ ਵਰਕਰ ਇਕਜੁੱਟ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਇਕੱਠੇ ਕੰਮ ਕਰਦੇ ਰਹਿਣਗੇ। ਆਸ਼ੂ ਨੇ ਕਿਹਾ ਕਿ ਲੁਧਿਆਣਾ ਵਿੱਚ ਵਰਕਰਾਂ ਨੇ ਚੰਨੀ ਦੀ ਸਾਈਕਲ ਯਾਤਰਾ ਦਾ ਹਰ ਥਾਂ 'ਤੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਗੜਵਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟਰੱਸਟੀ ਹਰਪ੍ਰੀਤ ਸਿੰਘ ਰਾਜਧਾਨੀ, ਬਲਜਿੰਦਰ ਸਿੰਘ ਜਿੰਦੂ ਸਮੇਤ ਹੋਰ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਚੰਨੀ ਦਾ ਵੱਡਾ ਐਲਾਨ: ਕਾਂਗਰਸ ਦੀ ਟਿਕਟ ਸਿਰਫ਼ ਉਨ੍ਹਾਂ ਨੂੰ ਜੋ ਜਿੱਤ ਸਕਦੇ ਹਨ, ਪਰ ਲੁਧਿਆਣਾ 'ਚ ਗੈਰ-ਹਾਜ਼ਰੀ ਨੇ ਖੜ੍ਹੇ ਕੀਤੇ ਸਵਾਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੀ ਜਵਾਨੀ ਬਚਾਓ ਯਾਤਰਾ ਦੇ ਤੀਜੇ ਦਿਨ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਾਥੀਆਂ ਸਮੇਤ ਮੱਥਾ ਟੇਕ ਕੇ
NRI Post Desk · 10 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




