ਡੇਰਾ ਬਾਬਾ ਨਾਨਕ ਅਤੇ ਅੰਮ੍ਰਿਤਸਰ ਵਿਖੇ ਵਾਪਰੀ ਇੱਕ ਅਜਿਹੀ ਘਟਨਾ ਨੇ ਸਿੱਖ ਸੰਗਤਾਂ ਦੇ ਦਿਲਾਂ ਵਿੱਚ ਉਮੀਦ ਅਤੇ ਸਵਾਲ ਦੋਵੇਂ ਪੈਦਾ ਕਰ ਦਿੱਤੇ ਹਨ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਦਰਅਸਲ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਉੱਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਵਿਖੇ ਭਾਰਤ ਅਤੇ ਪਾਕਿਸਤਾਨ ਦੇ ਸਿੱਖਾਂ ਵੱਲੋਂ ਇੱਕ ਸਾਂਝਾ ਸਮਾਗਮ ਉਲੀਕਿਆ ਗਿਆ ਸੀ, ਜਿਸ ਲਈ ਜਥੇਦਾਰ ਗੜਗੱਜ ਡੇਰਾ ਬਾਬਾ ਨਾਨਕ ਭਾਰਤ ਵਾਲੇ ਪਾਸੇ ਜ਼ੀਰੋ ਲਾਈਨ ਉੱਤੇ ਪੁੱਜੇ, ਲੇਕਿਨ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜ਼ੀਰੋ ਲਾਈਨ ਤੋਂ ਕੁਝ ਦੂਰੀ ਉੱਤੇ ਪਿੱਛੇ ਹੀ ਰੋਕ ਦਿੱਤਾ ਅਤੇ ਕਿਹਾ ਕਿ ਜੇਕਰ ਅਰਦਾਸ ਬੇਨਤੀ ਕਰਨੀ ਹੈ ਤਾਂ ਜ਼ੀਰੋ ਲਾਈਨ ਨੇੜੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੀ ਕੀਤੀ ਜਾਵੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਲੈ ਕੇ ਆਇਆ ਗਿਆ, ਜਿਸ ਵਿੱਚ ਗੁਆਂਢੀ ਦੇਸ਼ ਦੇ ਕਈ ਹਿੱਸਿਆਂ ਤੋਂ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ। ਭਾਰਤ ਵਾਲੇ ਪਾਸਿਓਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੱਦੇ ਉੱਤੇ ਸਿੱਖ ਸੰਗਤ ਡੇਰਾ ਬਾਬਾ ਨਾਨਕ ਵਾਲੇ ਪਾਸੇ ਇਕੱਤਰ ਹੋਈ ਅਤੇ ਜਥੇ ਦੇ ਰੂਪ ਵਿੱਚ ਉਨ੍ਹਾਂ ਦੀ ਅਗਵਾਈ ਵਿੱਚ ਅੱਗੇ ਵਧੀ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਅਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਮੈਨੇਜਰ ਸ. ਰਣਜੀਤ ਸਿੰਘ ਰਾਹੀਂ ਸਵੇਰ ਤੋਂ ਹੀ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਅਧਿਕਾਰੀਆਂ ਨੂੰ ਦੱਸਿਆ ਗਿਆ ਸੀ ਕਿ ਜਥੇਦਾਰ ਗੜਗੱਜ ਕੁਝ ਸਿੱਖ ਸੰਗਤ ਨਾਲ ਜ਼ੀਰੋ ਲਾਈਨ ਉੱਤੇ ਆ ਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ, ਭਾਰਤ-ਪਾਕਿਸਤਾਨ ਵਿਚਕਾਰ ਅਮਨ ਸ਼ਾਂਤੀ ਬਣੀ ਰਹਿਣ ਅਤੇ ਵਪਾਰ ਲਈ ਬਾਰਡਰ ਖੁੱਲ੍ਹਣ ਲਈ ਅਰਦਾਸ ਬੇਨਤੀ ਕਰਨ ਲਈ ਆਉਣਗੇ। ਜਦੋਂ ਜਥੇਦਾਰ ਗੜਗੱਜ ਨੇ ਬੀਐੱਸਐੱਫ ਜਵਾਨਾਂ ਨੂੰ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਪੰਜ ਸਿੰਘਾਂ ਦਾ ਜਥਾ ਜ਼ੀਰੋ ਲਾਈਨ ਉੱਤੇ ਜਾਣ ਦੇਣ ਨੂੰ ਕਿਹਾ ਤਾਂ ਜੋ ਪਾਕਿਸਤਾਨ ਸਿੱਖ ਸੰਗਤ ਵੱਲੋਂ ਲਿਆਂਦੇ ਗਏ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਲਈ ਸਿਰੋਪਾਓ ਦੂਜੇ ਪਾਸੇ ਸੌਂਪੇ ਜਾ ਸਕਣ, ਪਰੰਤੂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਇਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬੀਐੱਸਐੱਫ ਦੇ ਅਧਿਕਾਰੀਆਂ ਨੇ ਰੋਕਣ ਲਈ ਲਗਾਏ ਨਾਕੇ ਦੇ ਸਾਹਮਣੇ ਹੀ ਜ਼ਮੀਨ ਉੱਤੇ ਸੰਗਤ ਸਮੇਤ ਬੈਠ ਗਏ ਅਤੇ ਉਪਰੰਤ ਰਹਿਰਾਸ ਸਾਹਿਬ ਤੇ ਸ਼ਬਤ ਕੀਰਤਨ ਕਰਕੇ ਲਾਂਘਾ ਖੁੱਲ੍ਹਣ ਤੇ ਦੋਵਾਂ ਦੇਸ਼ਾਂ ਵਿਚਕਾਰ ਅਮਨ ਸ਼ਾਂਤੀ ਦੀ ਅਰਦਾਸ ਕੀਤੀ, ਜਿਸ ਵਿੱਚ ਰਹਿਰਾਸ ਸਾਹਿਬ ਦਾ ਪਾਠ ਜਥੇਦਾਰ ਗੜਗੱਜ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿ
ਜ਼ੀਰੋ ਲਾਈਨ ’ਤੇ ਰੋਕੇ ਗਏ ਜਥੇਦਾਰ ਦਾ ਐਲਾਨ, ਹੁਣ ਹਰ ਮਹੀਨੇ ਖੁੱਲ੍ਹੇਗਾ ਇਹ ਰਾਹ?
ਡੇਰਾ ਬਾਬਾ ਨਾਨਕ ਅਤੇ ਅੰਮ੍ਰਿਤਸਰ ਵਿਖੇ ਵਾਪਰੀ ਇੱਕ ਅਜਿਹੀ ਘਟਨਾ ਨੇ ਸਿੱਖ ਸੰਗਤਾਂ ਦੇ ਦਿਲਾਂ ਵਿੱਚ ਉਮੀਦ ਅਤੇ ਸਵਾਲ ਦੋਵੇਂ ਪੈਦਾ ਕਰ ਦਿੱਤੇ ਹਨ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾ
NRI Post Desk · 64 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





