|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਚ ਭੂਚਾਲ! ਡਰਾਫਟਿੰਗ ਕਮੇਟੀ ਨੇ 23 ਜ਼ਿਲ੍ਹਿਆਂ ਦੀ ਜਥੇਬੰਦੀ ਭੰਗ ਕਰਨ 'ਤੇ ਚੁੱਕੇ ਸਵਾਲ, ਸਰਕਾਰੀ ਦਖ਼ਲਅੰਦਾਜ਼ੀ ਦਾ ਲਾਇਆ ਗੰਭੀਰ ਦੋਸ਼

ਰਾਜ ਬਿਊਰੋ, ਚੰਡੀਗੜ੍ਹ - ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿੱਚ ਅੰਦਰੂਨੀ ਕਲੇਸ਼ ਖੁੱਲ੍ਹ ਕੇ ਸਾਹਮਣੇ ਆਉਣ ਲੱਗਾ ਹੈ, ਜਦੋਂ ਪਾਰਟੀ ਦੀ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਨੇ ਪਾਰ

NRI Post Desk · 23 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਚ ਭੂਚਾਲ! ਡਰਾਫਟਿੰਗ ਕਮੇਟੀ ਨੇ 23 ਜ਼ਿਲ੍ਹਿਆਂ ਦੀ ਜਥੇਬੰਦੀ ਭੰਗ ਕਰਨ 'ਤੇ ਚੁੱਕੇ ਸਵਾਲ, ਸਰਕਾਰੀ ਦਖ਼ਲਅੰਦਾਜ਼ੀ ਦਾ ਲਾਇਆ ਗੰਭੀਰ ਦੋਸ਼
📷 NRI Post Desk

ਰਾਜ ਬਿਊਰੋ, ਚੰਡੀਗੜ੍ਹ - ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿੱਚ ਅੰਦਰੂਨੀ ਕਲੇਸ਼ ਖੁੱਲ੍ਹ ਕੇ ਸਾਹਮਣੇ ਆਉਣ ਲੱਗਾ ਹੈ, ਜਦੋਂ ਪਾਰਟੀ ਦੀ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਨੇ ਪਾਰਟੀ ਵਿੱਚ ਸਰਕਾਰੀ ਤੰਤਰ ਦੀ ਕਥਿਤ ਦਖ਼ਲਅੰਦਾਜ਼ੀ ਅਤੇ ਫ਼ੈਸਲਿਆਂ ਤੇ ਬਾਹਰੀ ਪ੍ਰਭਾਵ ਹੋਣ ਦਾ ਦੋਸ਼ ਲਗਾਉਂਦਿਆਂ ਸਿੱਖ ਸੰਗਤਾਂ ਨੂੰ ਜਥੇਬੰਦੀ ਦੀ ਰੱਖਿਆ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਕਮੇਟੀ ਨੇ ਪੰਜਾਬ ਦੇ 23 ਜ਼ਿਲ੍ਹਿਆਂ ਦੀ ਜਥੇਬੰਦੀ ਭੰਗ ਕਰਨ ਅਤੇ ਆਪਣੇ ਪੰਜ ਮੈਂਬਰਾਂ ਦੀ ਮੁੱਢਲੀ ਮੈਂਬਰਸ਼ਿਪ ਖ਼ਤਮ ਕਰਨ ਦੇ ਫ਼ੈਸਲੇ ਤੇ ਸਵਾਲ ਚੁੱਕੇ ਹਨ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਜਥੇਬੰਦੀ ਭੰਗ ਕਰਨ ਦੇ ਫ਼ੈਸਲੇ ਨੂੰ ਗੈਰ-ਸੰਵਿਧਾਨਕ ਦੱਸਦਿਆਂ ਰੱਦ ਕਰ ਦਿੱਤਾ। 31 ਅਕਤੂਬਰ ਨੂੰ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਜਾਰੀ ਕੀਤੇ ਬਿਆਨ ਵਿੱਚ ਕਮੇਟੀ ਨੇ ਕਿਹਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਕਿਸੇ ਪਰਿਵਾਰ, ਵਿਅਕਤੀ ਜਾਂ ਸਰਕਾਰੀ ਤੰਤਰ ਦੀ ਜਾਇਦਾਦ ਨਹੀਂ, ਸਗੋਂ ਪੰਥ ਅਤੇ ਪੰਜਾਬ ਦੀਆਂ ਸੰਗਤਾਂ ਦੀ ਅਮਾਨਤ ਹੈ ਅਤੇ ਇਸ ਦੀ ਰੱਖਿਆ ਦੀ ਜ਼ਿੰਮੇਵਾਰੀ ਵੀ ਸੰਗਤਾਂ ਦੀ ਹੈ। ਕਮੇਟੀ ਦੇ ਬੁਲਾਰੇ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਪਾਰਟੀ ਵਿੱਚ ਸਰਕਾਰੀ ਤੰਤਰ ਦੀ ਕਥਿਤ ਦਖ਼ਲਅੰਦਾਜ਼ੀ, ਫ਼ੈਸਲਿਆਂ ਤੇ ਬਾਹਰੀ ਪ੍ਰਭਾਵ, ਅਹੁਦਿਆਂ ਦੀ ਵੰਡ ਅਤੇ ਟਿਕਟਾਂ ਨੂੰ ਲੈ ਕੇ ਕਈ ਮਹੀਨਿਆਂ ਤੋਂ ਸਵਾਲ ਉੱਠ ਰਹੇ ਸਨ ਅਤੇ ਬਹੁਮਤ ਜ਼ਿਲ੍ਹਾ ਪ੍ਰਧਾਨਾਂ ਨੇ ਇਨ੍ਹਾਂ ਮੁੱਦਿਆਂ ਬਾਰੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੂੰ ਜਾਣੂ ਕਰਵਾਇਆ ਸੀ। ਚੰਡੀਗੜ੍ਹ ਸਥਿਤ ਦਫ਼ਤਰ ਨੂੰ ਫ਼ੈਸਲਿਆਂ ਦਾ ਕੇਂਦਰ ਬਣਾਉਣ ਅਤੇ ਲੁਧਿਆਣਾ ਵਿੱਚ ਮਨਪ੍ਰੀਤ ਸਿੰਘ ਇਯਾਲੀ ਦੀ ਰਿਹਾਇਸ਼ ਤੇ ਹੋਣ ਵਾਲੀਆਂ ਸਰਗਰਮੀਆਂ ਤੇ ਵੀ ਇਤਰਾਜ਼ ਜਤਾਇਆ ਗਿਆ ਸੀ। ਭੰਡਾਲ ਮੁਤਾਬਕ, 20 ਅਕਤੂਬਰ ਨੂੰ ਬਹੁਮਤ ਜ਼ਿਲ੍ਹਾ ਪ੍ਰਧਾਨਾਂ ਨੇ ਤੱਥਾਂ ਅਤੇ ਸਬੂਤਾਂ ਸਮੇਤ ਛੇ ਪੰਨਿਆਂ ਦਾ ਪੱਤਰ ਕਾਰਜਕਾਰੀ ਪ੍ਰਧਾਨ ਨੂੰ ਸੌਂਪਿਆ ਸੀ, ਜਿਸ ਵਿੱਚ ਕਥਿਤ ਬਾਹਰੀ ਪ੍ਰਭਾਵ ਤੋਂ ਪਾਰਟੀ ਨੂੰ ਮੁਕਤ ਕਰਵਾਉਣ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਸੀ। ਕੋਈ ਠੋਸ ਕਾਰਵਾਈ ਨਾ ਹੋਣ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਹੋਈ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਬਣਾਈ ਗਈ। ਕਮੇਟੀ ਨੇ ਬਾਪੂ ਤਰਸੇਮ ਸਿੰਘ ਸਮੇਤ ਪੰਜ ਆਗੂਆਂ ਅਤੇ ਬਹੁਮਤ ਜ਼ਿਲ੍ਹਾ ਪ੍ਰਧਾਨਾਂ ਨਾਲ ਕਰੀਬ ਪੰਜ ਘੰਟੇ ਮੀਟਿੰਗ ਕੀਤੀ ਅਤੇ ਕਮੇਟੀ ਮੁਤਾਬਕ, ਬਾਪੂ ਤਰਸੇਮ ਸਿੰਘ ਨੇ ਜਾਂਚ ਅਤੇ ਸਖ਼ਤ ਕਾਰਵਾਈ ਲਈ ਤਿੰਨ ਦਿਨ ਦਾ ਸਮਾਂ ਮੰਗਿਆ ਸੀ, ਪਰ 24 ਘੰਟਿਆਂ ਦੇ ਅੰਦਰ ਹੀ 23 ਜ਼ਿਲ੍ਹਿਆਂ ਦੀ ਜਥੇਬੰਦੀ ਭੰਗ ਕਰ ਦਿੱਤੀ ਗਈ ਅਤੇ ਕਮੇਟੀ ਦੇ ਪੰਜ ਮੈਂਬਰਾਂ ਦੀ ਮੁੱਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ। ਕਮੇਟੀ ਨੇ ਸਵਾਲ ਕੀਤਾ ਕਿ ਕੀ ਪਾਰਟੀ ਦੀ ਵਿਚਾਰਧਾਰਾ ਅਤੇ ਪੰਥਕ ਸਿਧਾਂਤਾਂ ਦੀ ਗੱਲ ਕਰਨਾ ਕੋਈ ਗੁਨਾਹ ਹੈ ਅਤੇ ਕੀ ਅਜਿਹੀ ਕਾਰਵਾਈ ਨਾਲ ਜ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!