|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ 'ਚ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਬਠਿੰਡਾ ਆਪ ਆਗੂ ਦਾ ਵੱਡਾ ਖੁਲਾਸਾ, 2027 ਨੂੰ ਲੈ ਕੇ ਆਇਆ ਸਾਹਮਣੇ

ਬਠਿੰਡਾ ਤੋਂ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸ

NRI Post Desk · 17 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ 'ਚ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਬਠਿੰਡਾ ਆਪ ਆਗੂ ਦਾ ਵੱਡਾ ਖੁਲਾਸਾ, 2027 ਨੂੰ ਲੈ ਕੇ ਆਇਆ ਸਾਹਮਣੇ
📷 NRI Post Desk

ਬਠਿੰਡਾ ਤੋਂ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਿੱਥੇ ਜਤਿੰਦਰ ਸਿੰਘ ਭੱਲਾ ਨੇ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਜਤਿੰਦਰ ਸਿੰਘ ਭੱਲਾ ਨੇ ਅਰਵਿੰਦ ਕੇਜਰੀਵਾਲ ਨੂੰ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਵਰਕਰਾਂ ਦੀ ਸਰਗਰਮੀ ਅਤੇ ਸਿਆਸੀ ਹਾਲਾਤ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੀ ਸਿਆਸਤ ਵਿੱਚ ਪਾਰਟੀ ਦੀ ਸਥਿਤੀ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਚਰਚਾ ਹੋਈ। ਇਸ ਮੌਕੇ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਲੈ ਕੇ ਬਹੁਤ ਫਿਕਰਮੰਦ ਹਨ ਅਤੇ ਉਹ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੇ ਚਾਹਵਾਨ ਹਨ। ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ ਅਤੇ ਇਸੇ ਮਕਸਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਭੱਲਾ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਦੌਰਾਨ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮੁੜ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਵਾਲੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਖ਼ਾਸ ਕਰਕੇ ਰਾਮਪੁਰਾ ਫੂਲ ਹਲਕੇ ਦੇ ਸਿਆਸੀ ਹਾਲਾਤ ਬਾਰੇ ਸਿੱਧੇ ਤੌਰ ’ਤੇ ਪਾਰਟੀ ਦੇ ਕੌਮੀ ਆਗੂ ਨਾਲ ਵਿਚਾਰ-ਵਟਾਂਦਰਾ ਹੋਣਾ ਜ਼ਿਲ੍ਹਾ ਪੱਧਰ ’ਤੇ ਪਾਰਟੀ ਦੀ ਸਰਗਰਮੀ ਦੇ ਪੱਖੋਂ ਮਹੱਤਵਪੂਰਨ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!