|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਧੂਰੀ ਹਲਕੇ 'ਚ 25 ਅਕਤੂਬਰ ਨੂੰ ਉਸ ਵੇਲੇ ਕੀ ਹੋਣ ਜਾ ਰਿਹਾ ਹੈ, ਜਿਸਦੀ ਸੂਬਾ ਸਰਕਾਰ ਨੂੰ ਵੀ ਭਿਣਕ ਨਹੀਂ

ਪੰਜਾਬ ਸਰਕਾਰ ਦੇ ਉਸ ਵਾਅਦੇ ਦਾ ਪਰਦਾਫਾਸ਼ ਹੋ ਗਿਆ ਹੈ ਜੋ ਵੋਟਾਂ ਮੰਗਣ ਵੇਲੇ ਕੀਤਾ ਗਿਆ ਸੀ — ਅਤੇ ਹੁਣ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਗੁੱਸਾ ਸਾਫ਼ ਕਰ ਦਿੱਤਾ ਹੈ। ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਕਮ

NRI Post Desk · 35 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਧੂਰੀ ਹਲਕੇ 'ਚ 25 ਅਕਤੂਬਰ ਨੂੰ ਉਸ ਵੇਲੇ ਕੀ ਹੋਣ ਜਾ ਰਿਹਾ ਹੈ, ਜਿਸਦੀ ਸੂਬਾ ਸਰਕਾਰ ਨੂੰ ਵੀ ਭਿਣਕ ਨਹੀਂ
📷 NRI Post Desk

ਪੰਜਾਬ ਸਰਕਾਰ ਦੇ ਉਸ ਵਾਅਦੇ ਦਾ ਪਰਦਾਫਾਸ਼ ਹੋ ਗਿਆ ਹੈ ਜੋ ਵੋਟਾਂ ਮੰਗਣ ਵੇਲੇ ਕੀਤਾ ਗਿਆ ਸੀ — ਅਤੇ ਹੁਣ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਗੁੱਸਾ ਸਾਫ਼ ਕਰ ਦਿੱਤਾ ਹੈ। ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਕਮ ਵਿੱਤ ਮੰਤਰੀ ਨਾਲ 15 ਅਕਤੂਬਰ ਨੂੰ ਹੋਈ ਪੈਨਲ ਮੀਟਿੰਗ ਵਿੱਚ ਬਣੀ ਸਹਿਮਤੀ ਮੁਤਾਬਕ ਇਨਲਿਸਟਮੈਟ ਅਤੇ ਆਊਟਸੋਰਸ ਬਿਲ 2026 ਅਧੀਨ ਦੀਵਾਲੀ ਤੋਂ ਪਹਿਲਾਂ ਜੁਆਨਿੰਗ ਪੱਤਰ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਜਦੋਂ ਉਹ ਪੱਤਰ ਨਾ ਮਿਲੇ ਤਾਂ ਇਨਲਿਸਟਮੈਟ ਆਊਟਸੋਰਸ ਤਾਲਮੇਟ ਕਮੇਟੀ ਪੰਜਾਬ ਦੇ ਫੈਸਲੇ ਤਹਿਤ ਮੰਗਲਵਾਰ ਨੂੰ ਦੁਸਿਹਰੇ ਦੇ ਤਿਉਹਾਰ ਮੌਕੇ ਡਵੀਜ਼ਨ ਦਫ਼ਤਰ ਰੂਪਨਗਰ ਦੇ ਠੇਕਾ ਮੁਲਾਜ਼ਮਾਂ ਨੇ ਬੱਚਤ ਚੌਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਕੇ ਭੜਾਸ ਕੱਢੀ। ਇਸ ਮੌਕੇ ਬ੍ਰਾਂਚ ਪ੍ਰਧਾਨ ਸੋਹਣ ਸਿੰਘ ਅਤੇ ਜਨਰਲ ਸਕੱਤਰ ਜਗਜੀਤ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਨਾਲ ਮੀਟਿੰਗ ਵਿੱਚ ਬਣੀ ਸਹਿਮਤੀ ਮੁਤਾਬਕ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ ਅਤੇ ਮੁੜ ਵਸੇਬਾ, ਮਾਰਕਫੈੱਡ, ਕੋਆਪਰੇਟਿਵ ਬੈਂਕ, ਸਹਿਕਾਰਤਾ ਵਿਭਾਗ ਵੇਰਕਾ, ਵੇਅਰਹਾਊਸ ਅਤੇ ਪੀਡਬਲਿਊਡੀ ਇਲੈਕਟਰੀਕਲ ਵਿੰਗ ਵਿੱਚ ਬਤੌਰ ਇਨਲਿਸਟਮੈਟ ਆਊਟਸੋਰਸ ਕੰਪਨੀਆਂ, ਸੋਸਾਇਟੀ, ਠੇਕੇਦਾਰਾਂ ਅਤੇ ਵੱਖ-ਵੱਖ ਕੈਟਾਗਰੀਆਂ ਅਧੀਨ ਲਗਾਤਾਰ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ ਕੰਟਰੈਕਚੁਅਲ ਇੰਗੇਜਮੈਂਟ ਵਿੱਚ ਤਬਦੀਲੀ ਬਿਲ 2026 ਅਧੀਨ ਜੁਆਨਿੰਗ ਪੱਤਰ ਸੰਬੰਧੀ ਅਧਿਕਾਰੀ ਚਿੱਠੀ ਜਾਰੀ ਨਾ ਕਰਕੇ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ ਅਤੇ ਲਾਰੇ ਲੱਪੇ ਲਾ ਕੇ ਟਾਈਮ ਟਪਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਤੀਖੇ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨਲਿਸਟਮੈਟ ਆਊਟਸੋਰਸ ਪਰਸੋਨਲ ਬਿਲ 2026 ਅਧੀਨ ਬਿਨਾ ਸ਼ਰਤ ਤੁਰੰਤ ਨਿਯੁਕਤੀ ਪੱਤਰ ਦਿੱਤੇ ਜਾਣ, ਘੱਟੋ ਘੱਟ ਉਜਰਤ ਦੇ ਕਾਨੂੰਨ 1948 ਵਿੱਚ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਤੈਅ ਕੀਤੀ ਜਾਵੇ ਅਤੇ ਈਐੱਫਐੱਫ ਅਤੇ ਈਸੀਆਈ ਸਹੂਲਤ ਲਾਗੂ ਕਰਨ ਸਮੇਤ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਹੱਲ ਨਾ ਕੀਤਾ ਗਿਆ ਤਾਂ ਇਨਲਿਸਟਮੈਟ ਆਊਟਸੋਰਸ ਤਾਲਮੇਲ ਕਮੇਟੀ ਦੇ ਬੈਨਰ ਹੇਠ 25 ਅਕਤੂਬਰ 2026 ਨੂੰ ਮੁੱਖ ਮੰਤਰੀ ਦੇ ਧੂਰੀ ਹਲਕੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰਜਿ: ਰੂਪਨਗਰ ਮੋਰਿੰਡਾ ਅਤੇ ਚਮਕੌਰ ਸਾਹਿਬ ਦੇ ਆਗੂ ਤੇ ਮੈਂਬਰ ਆਪੋ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਮੁਲਾਜ਼ਮ ਭਾਵੇਂ ਉਹ ਪੱਕੇ ਭਾਵੇਂ ਕੱਚੇ ਹਨ ਨੂੰ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਕਰ ਰਹੀ ਹੈ ਅਤੇ ਸਰਕਾਰ ਆਪ ਹੀ ਬਿਆਨ ਦਿੰਦੀ ਹੈ ਆਪ ਹੀ ਮੁੱਕਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੋਟਾਂ ਲੈਣੀਆਂ ਸੀ ਉਦੋਂ ਕਿਹਾ ਜਾਂਦਾ ਸੀ ਕਿ ਪਹਿਲੀ ਵਾਰ ਹੀ ਮੰਗਾਂ ਪ੍ਰਵਾਨ ਹੋਣਗੀਆਂ ਅਤੇ ਧਰਨੇ ਲਗਾਉਣ ਦੀ ਲੋੜ ਨਹੀਂ ਰਹਿਣੀ, ਪਰ ਹੁਣ ਉਲਟਾ ਹੋ ਗਿਆ ਹੈ ਅਤੇ ਕੋਈ ਦਿਨ ਅਜਿਹਾ ਨਹੀਂ ਜਦੋਂ ਕਿਸੇ ਨਾ ਕਿਸੇ ਵਿਭਾਗ ਦੇ ਮੁਲਾਜ਼ਮਾਂ ਜਾਂ ਪੈਨਸ਼

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!