|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਗਰ ਕੀਰਤਨ ਦੌਰਾਨ ਅਜਿਹਾ ਕੀ ਹੋਇਆ ਕਿ ਸਿੱਖ ਤੇ ਹਿੰਦੂ ਭਾਈਚਾਰੇ ਦੀ ਇਕਜੁੱਟਤਾ ਦੀ ਮਿਸਾਲ ਬਣ ਗਈ ਵੱਡੀ ਖਬਰ

ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹਿਲੀ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਚਰਨਕੰਵਲ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਸਨਾਤਨ ਧਰਮ ਸਭਾ ਸ੍

NRI Post Desk · 1 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਗਰ ਕੀਰਤਨ ਦੌਰਾਨ ਅਜਿਹਾ ਕੀ ਹੋਇਆ ਕਿ ਸਿੱਖ ਤੇ ਹਿੰਦੂ ਭਾਈਚਾਰੇ ਦੀ ਇਕਜੁੱਟਤਾ ਦੀ ਮਿਸਾਲ ਬਣ ਗਈ ਵੱਡੀ ਖਬਰ
📷 NRI Post Desk

ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹਿਲੀ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਚਰਨਕੰਵਲ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਸਨਾਤਨ ਧਰਮ ਸਭਾ ਸ੍ਰੀ ਕੀਰਤਪੁਰ ਸਾਹਿਬ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਬੰਧੀ ਸਨਾਤਨ ਧਰਮ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸ਼ਰਧਾ ਨਾਲ ਸਨਮਾਨਿਤ ਕੀਤਾ ਗਿਆ, ਜੋ ਆਪਣੇ ਆਪ ਵਿੱਚ ਸਿੱਖ ਹਿੰਦੂ ਭਾਈਚਾਰਕ ਸਾਂਝ ਦਾ ਪੱਕਾ ਸੰਦੇਸ਼ ਦੇ ਰਿਹਾ ਸੀ। ਇਸ ਵਿਸ਼ਾਲ ਨਗਰ ਕੀਰਤਨ ਸਬੰਧੀ ਸਨਾਤਨ ਧਰਮ ਸਭਾ ਵੱਲੋਂ ਰਾਮ ਮੰਦਰ ਚੌਂਕ ਸ਼ਿਵ ਮੰਦਿਰ ਅੱਗੇ ਸਟੇਜ ਸਜਾਈ ਗਈ, ਜਿੱਥੇ ਕੁਝ ਸਮੇਂ ਲਈ ਭਾਈ ਜੋਗਿੰਦਰ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਇਸ ਦੌਰਾਨ ਸਥਾਨਕ ਦੁਕਾਨਦਾਰਾਂ ਵੱਲੋਂ ਸੰਗਤਾਂ ਲਈ ਪ੍ਰਸ਼ਾਦ ਵੰਡਿਆ ਗਿਆ ਅਤੇ ਸਥਾਨਕ ਦੁਕਾਨਦਾਰਾਂ ਅਤੇ ਨੌਜਵਾਨਾਂ ਵੱਲੋਂ ਸੰਗਤ ਦੀ ਸੇਵਾ ਕੀਤੀ ਗਈ। ਸਕੂਲਾਂ ਦੇ ਬੈਂਡਵਾਜਿਆਂ ਦੀ ਧੁਨਾਂ ਨਾਲ ਮੁੱਖ ਬਾਜ਼ਾਰ ਤੋਂ ਹੁੰਦਾ ਹੋਇਆ ਵਿਸ਼ਾਲ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ, ਜਿਸ ਨੂੰ ਲੈ ਕੇ ਇਲਾਕੇ ਵਿੱਚ ਵੱਡਾ ਉਤਸ਼ਾਹ ਦੇਖਿਆ ਗਿਆ। ਇਸ ਦੌਰਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਾਤਨ ਧਰਮ ਸਭਾ ਦੇ ਨੌਜਵਾਨਾਂ ਦਾ ਸਨਮਾਨ ਵੀ ਕੀਤਾ ਗਿਆ, ਜੋ ਦੋਵਾਂ ਭਾਈਚਾਰਿਆਂ ਵਿਚਕਾਰ ਆਪਸੀ ਸਤਿਕਾਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਾਲਾ ਕਦਮ ਸੀ। ਇਸ ਮੌਕੇ ਮੰਦਿਰ ਪ੍ਰਧਾਨ ਸੁਨੀਲ ਦੱਤ ਦਿਵੇਦੀ, ਅਮਿਤ ਕੁਮਾਰ ਚਾਵਲਾ, ਆਵਿਨਵ ਕੁਮਾਰ ਟੰਡਨ, ਸੋਮ ਦੱਤ ਜੋਸ਼ੀ, ਰਜਨੀਸ਼ ਕੁਮਾਰ ਜੋਸ਼ੀ, ਮਲਕੀਤ ਸਿੰਘ, ਕ੍ਰਿਸ਼ਨ ਕਾਤ ਸਮੇਤ ਵੱਡੀ ਗਿਣਤੀ ਵਿੱਚ ਸਨਾਤਨ ਧਰਮ ਸਭਾ ਦੇ ਮੈਂਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਪੂਰੇ ਘਟਨਾਕ੍ਰਮ ਨੇ ਇਹ ਸਾਬਤ ਕਰ ਦਿੱਤਾ ਕਿ ਪ੍ਰਕਾਸ਼ ਪੁਰਬ ਸਿਰਫ਼ ਇੱਕ ਧਾਰਮਿਕ ਆਯੋਜਨ ਨਹੀਂ ਸੀ, ਬਲਕਿ ਸਿੱਖ ਤੇ ਹਿੰਦੂ ਭਾਈਚਾਰੇ ਦੀ ਇਕਜੁੱਟਤਾ ਅਤੇ ਆਪਸੀ ਭਾਈਚਾਰਕ ਸਾਂਝ ਦਾ ਜੀਵੰਤ ਪ੍ਰਤੀਕ ਵੀ ਸੀ, ਜਿਸ ਦੀ ਗੂੰਜ ਇਲਾਕੇ ਭਰ ਵਿੱਚ ਸੁਣਾਈ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!